25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 02-06-2025
ਫ਼ਿਰੋਜ਼ਪੁਰ, 1 ਜੂਨ (ਸੁਖਵਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ, ਉਤਸ਼ਾਹ ਤੇ ਧੂਮ ਧਾਮ ਨਾਲ ਗੁਰਦੁਆਰਾ ਸਾਰਾ ਗੜੀ ਸਾਹਿਬ ਵਿਖੇ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਦੀਵਾਨ ਸਜਾਏ ਗਏ | ਜਿਸ 'ਚ ਭਾਈ ਹਰਵਿੰਦਰ ਸਿੰਘ ਜਗਰਾਓਾ ਵਾਲਿਆਂ ਨੇ ਆਪਣੀ ਰਸ ਭਿੰਨੀ ਆਵਾਜ਼ 'ਚ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜਥੇ ਭਾਈ ਗੁਰਮਿਲਾਪ ਸਿੰਘ, ਰਮਨਦੀਪ ਸਿੰਘ ਦੇ ਜਥੇ ਅਤੇ ਹੈੱਡ ਗ੍ਰੰਥੀ ਬਿਲੰਬਰ ਨੇ ਵੀ ਆਪਣੀ ਹਾਜ਼ਰੀ ਲਗਵਾਈ | ਅਰਦਾਸ ਅਤੇ ਮੁੱਖ ਵਾਕ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਅਤੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਫ਼ੌਜ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਡਾ. ਰਾਮ ਕੌਰ ਸੇਠੀ, ਗੁਲਸ਼ਨ ਉੱਪਲ, ਸੋਹਨ ਲਾਲ ਐਕਸੀਅਨ, ਨਿੰਦਰ ਸਿੰਘ ਅਤੇ ਭਾਈ ਜਸਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਲਾਵਟੀ ਸਾਮਾਨ ਦੀ ਵਿਕਰੀ ਧੜੱਲੇ ਨਾਲ ਜਾਰੀ ਅਗਲੀ ਖ਼ਬਰ ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰ ਤੋਂ ਰਾਹਗੀਰ ਪੇ੍ਰਸ਼ਾਨ
Ad Position 24