25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸਰਕਾਰੀ ਸਕੂਲ ਸੇਖਵਾਂ 'ਚ ਤੰਬਾਕੂ ਵਿਰੋਧੀ ਦਿਨ ਮਨਾਇਆ

Ad Position 21
No active advertisement
ਅਜੀਤ ਡੈਸਕ 02-06-2025
ਜ਼ੀਰਾ, 1 ਜੂਨ (ਪ੍ਰਤਾਪ ਸਿੰਘ ਹੀਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜ਼ੀਰਾ ਵਲੋਂ ਜ਼ੀਰਾ ਨੇੜਲੇ ਪਿੰਡ ਸੇਖਵਾਂ ਦੇ ਸਰਕਾਰੀ ਹਾਈ ਸਕੂਲ ਵਿਚ ਤੰਬਾਕੂ ਵਿਰੋਧੀ ਦਿਨ ਮਨਾਇਆ ਗਿਆ | ਇਸ ਮੌਕੇ ਸਟੱਡੀ ਸਰਕਲ ਵਲੋਂ ਪੁੱਜੇ ਬਲਵੀਰ ਸਿੰਘ ਨੇ ਵਿਦਿਆਰਥੀਆਂ ਨਾਲ ਤੰਬਾਕੂ ਵਰਗੇ ਭਿਆਨਕ ਨਸ਼ਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਇਸ ਤੋਂ ਬਚਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਤੰਬਾਕੂ ਦੀ ਵਰਤੋਂ ਨੂੰ ਬੰਜਰ ਕੁਰਹਿਤ ਵਜੋਂ ਦੱਸਿਆ ਗਿਆ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ ਅਤੇ ਗੁਰਮਤਿ 'ਚ ਰਹਿ ਕੇ ਜੀਵਨ ਬਸਰ ਕਰਨ ਲਈ ਪੇ੍ਰਰਿਤ ਕੀਤਾ | ਇਸ ਮੌਕੇ ਸਕੂਲ ਸਟਾਫ਼ ਵਿਚ ਨੀਲ ਕਮਲ ਮੁੱਖ ਅਧਿਆਪਕ, ਸਰਬਜੀਤ ਕੌਰ, ਰਮਾਕਾਂਤ ਯਾਦਵ, ਸ਼ਗਨ ਮਿੱਤਰ, ਨਤਾਸ਼ਾ ਬਹਿਲ, ਪ੍ਰਸੰਨ ਕੌਰ, ਮੀਤ ਬਾਲਾ ਆਦਿ ਸਕੂਲ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਮਿਲਾਵਟੀ ਸਾਮਾਨ ਦੀ ਵਿਕਰੀ ਧੜੱਲੇ ਨਾਲ ਜਾਰੀ
Ad Position 24