25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਈ.ਟੀ.ਟੀ. ਅਧਿਆਪਕ ਯੂਨੀਅਨ ਨੇ ਦੀਪਕ ਕੰਬੋਜ ਨੂੰ ਚੁਣਿਆ ਸੂਬਾ ਪ੍ਰਧਾਨ

Ad Position 21
No active advertisement
ਅਜੀਤ ਡੈਸਕ 02-06-2025
ਗੋਲੂ ਕਾ ਮੋੜ, 1 ਜੂਨ (ਸੁਰਿੰਦਰ ਸਿੰਘ ਪੁਪਨੇਜਾ)-ਈ.ਟੀ.ਟੀ 6635 ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਡਾ. ਬੀ. ਆਰ. ਅੰਬੇਡਕਰ ਭਵਨ ਮੁੱਲਾਂਪੁਰ ਦਾਖਾ, ਲੁਧਿਆਣਾ ਵਿਖੇ ਬੁਲਾਈ ਗਈ, ਜਿਸ ਵਿਚ ਵੱਖ-ਵੱਖ ਜਿਲਿ੍ਹਆਂ ਤੋਂ ਅਧਿਆਪਕ ਵੱਡੀ ਗਿਣਤੀ ਵਿਚ ਹਾਜ਼ਰ ਹੋਏ | ਇਸ ਮੀਟਿੰਗ ਦੌਰਾਨ ਈ.ਟੀ.ਟੀ 6635 ਅਧਿਆਪਕ ਯੂਨੀਅਨ ਨੂੰ ਵੱਖ-ਵੱਖ ਮੁੱਦਿਆਂ 'ਤੇ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ | ਇਸ ਦੌਰਾਨ ਰੀਕਾਸਟ ਸੂਚੀਆਂ ਵਿਚੋਂ ਬਾਹਰ ਕੀਤੇ 117 ਅਧਿਆਪਕ ਸਾਥੀਆਂ ਦੀਆਂ ਸੇਵਾਵਾਂ ਬਰਕਰਾਰ ਰੱਖਣ, ਬਦਲੀਆਂ ਦਾ ਮੌਕਾ ਦੇਣ ਅਤੇ ਪੰਜਾਬ ਦਾ ਛੇਵਾਂ ਪੇਅ ਸਕੇਲ ਲਾਗੂ ਕਰਨ ਆਦਿ ਮੰਗਾਂ ਬਾਰੇ ਗੱਲਬਾਤ ਕੀਤੀ ਗਈ | ਇਸ ਦੌਰਾਨ ਸੂਬਾ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਜਿਸ ਵਿਚ ਦੀਪਕ ਕੰਬੋਜ ਨੂੰ ਮੁੜ ਤੋਂ ਸੂਬਾ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਦੀਪਕ ਕੰਬੋਜ ਨੇ ਸਮੂਹ ਸਾਥੀਆਂ ਦਾ ਮੁੜ ਤੋਂ ਪ੍ਰਧਾਨ ਚੁਣਨ 'ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਪਹਿਲਾਂ ਦੀ ਤਰ੍ਹਾਂ ਯੂਨੀਅਨ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਕਰਨਗੇ | ਯੂਨੀਅਨ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਪੰਜਾਬ ਸਰਕਾਰ ਕੋਲੋਂ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨ ਲਈ ਹਮੇਸ਼ਾ ਤਿਆਰ ਰਹਿਣਗੇ | ਇਸ ਦੌਰਾਨ ਜ਼ਿਲ੍ਹਾ ਕਮੇਟੀਆਂ ਦਾ ਗਠਨ ਕੀਤਾ ਗਿਆ ਅਤੇ ਜ਼ਿਲ੍ਹਾ ਕਮੇਟੀਆਂ ਦੇ ਪ੍ਰਧਾਨ ਵੀ ਲਗਾਏ ਗਏ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਈ ਛਬੀਲ ਅਗਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ, ਮਾਮਲਾ ਦਰਜ
Ad Position 24