25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਈ ਛਬੀਲ

Ad Position 21
No active advertisement
ਅਜੀਤ ਡੈਸਕ 02-06-2025
ਗੋਲੂ ਕਾ ਮੋੜ, 1 ਜੂਨ (ਸੁਰਿੰਦਰ ਸਿੰਘ ਪੁਪਨੇਜਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਪਾਲੇ ਚੱਕ ਦੇ ਨੌਜਵਾਨਾਂ ਵਲੋਂ ਗੋਲੂ ਕਾ ਮੋੜ ਵਿਖੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਛਬੀਲ ਦੀ ਸ਼ੁਰੂਆਤ ਪਿੰਡ ਪਾਲੇ ਚੱਕ ਦੇ ਗ੍ਰੰਥੀ ਭਾਈ ਰਾਜ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ | ਇਸ ਮੌਕੇ ਸੇਵਾਦਾਰ ਹਰਵਿੰਦਰ ਸਿੰਘ ਛਾਬੜਾ, ਸੰਦੀਪ ਕੁਮਾਰ, ਜਗਤਾਰ ਸਿੰਘ ਸਰਪੰਚ, ਲਵਪ੍ਰੀਤ ਸਿੰਘ, ਗੁਰਭੇਜ ਸਿੰਘ, ਗੁਰਸੇਵਕ ਸਿੰਘ, ਅਰਸ਼ਦੀਪ ਸਿੰਘ ਨੇ ਦੱਸਿਆ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਪਾਲੇ ਚੱਕ ਦੇ ਨੌਜਵਾਨ ਹਰ ਸਾਲ ਦੀ ਤਰ੍ਹਾਂ ਵਿਸ਼ੇਸ਼ ਉਪਰਾਲਾ ਕਰਦੇ ਹਨ ਅਤੇ ਸਮੂਹ ਨਗਰ ਨਿਵਾਸੀਆਂ ਤੇ ਗੋਲੂ ਕਾ ਮੋੜ ਦੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਛਬੀਲ ਲਗਾਈ ਗਈ ਹੈ | ਇਸ ਮੌਕੇ ਨੌਜਵਾਨਾਂ ਅਤੇ ਦੁਕਾਨਦਾਰਾਂ ਨੇ ਸੜਕ 'ਤੇ ਲੰਘਦੇ ਰਾਹਗੀਰਾਂ ਨੂੰ ਰੋਕ ਕੇ ਪਿਆਰ-ਸਤਿਕਾਰ ਨਾਲ ਜਲ ਛਕਾਇਆ | ਇਸ ਮੌਕੇ ਸੇਵਾਦਾਰ ਅਵਤਾਰ ਸਿੰਘ ਪੰਚ, ਬਲਜਿੰਦਰ ਸਿੰਘ ਲਾਡੀ, ਰੋਬਿਨ ਸਿੰਘ, ਮਲਕੀਤ ਸਿੰਘ, ਸੁਖਵੰਤ ਸਿੰਘ, ਜਸਪ੍ਰੀਤ ਸਿੰਘ, ਦਲਜੀਤ ਸਿੰਘ, ਗੁਲਜਾਰ ਸਿੰਘ, ਸੁਬੇਗ ਸਿੰਘ, ਗੁਰਜੀਤ ਸਿੰਘ, ਲਖਵਿੰਦਰ ਸਿੰਘ, ਅਮਨਦੀਪ ਸਿੰਘ, ਮਨਜਿੰਦਰ ਸਿੰਘ ਆਦਿ ਨੌਜਵਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਈ.ਟੀ.ਟੀ. ਅਧਿਆਪਕ ਯੂਨੀਅਨ ਨੇ ਦੀਪਕ ਕੰਬੋਜ ਨੂੰ ਚੁਣਿਆ ਸੂਬਾ ਪ੍ਰਧਾਨ
Ad Position 24