26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਈਆਂ ਗਤੀਵਿਧੀਆਂ

Ad Position 21
No active advertisement
ਅਜੀਤ ਡੈਸਕ 02-06-2025
ਫ਼ਿਰੋਜ਼ਪੁਰ, 1 ਜੂਨ (ਲਖਵਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜੀਦਪੁਰ ਵਿਖੇ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਦੌਰਾਨ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਜਪੁਜੀ ਸਾਹਿਬ ਦੀ ਬਾਣੀ ਦਾ ਪਾਠ ਕੀਤਾ | ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਣ, ਕਵਿਤਾਵਾਂ, ਕਵੀਸ਼ਰੀਆਂ ਅਤੇ ਭਾਸ਼ਣਾਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਸ਼ਹਾਦਤ ਦਾ ਇਤਿਹਾਸ ਸਰਵਣ ਕਰਵਾਇਆ ਗਿਆ | ਧਾਰਮਿਕ ਅਧਿਆਪਕ ਗੁਰਪ੍ਰੀਤ ਸਿੰਘ ਵਲੋਂ ਗੁਰ ਇਤਿਹਾਸ, ਗੁਰੂ ਸਾਹਿਬ ਦੇ ਜੀਵਨ ਦੇ ਕਾਰਜਾਂ ਅਤੇ ਉਦੇਸ਼ਾਂ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ | ਸਮੁੱਚੀ ਗਤੀਵਿਧੀ ਐਕਟੀਵਿਟੀ ਇੰਚਾਰਜ ਹਰਮੀਤ ਕੌਰ ਅਤੇ ਕਿਰਨਜੀਤ ਕੌਰ ਦੀ ਦੇਖ ਰੇਖ ਹੇਠ ਕਰਵਾਈ ਗਈ | ਇੰਚਾਰਜ ਮੈਡਮ ਕਰੁਣਾ ਜੈਨ ਵਲੋਂ ਬੱਚਿਆਂ ਨੂੰ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਨਿਮਰਤਾ ਅਤੇ ਅਕਾਲ ਪੁਰਖ ਦੇ ਭਾਣੇ ਰਹਿ ਕੇ ਜੀਵਨ ਜਿਊਣ ਲਈ ਕਿਹਾ ਗਿਆ | ਇਸ ਉਪਰੰਤ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਕਾਰਜ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਪਣਾ ਸਹਿਯੋਗ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਮਹਾਰਾਣੀ ਅਹਿੱਲਿਆ ਹੋਲਕਰ ਦੀ ਜੈਅੰਤੀ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਨੂੰ ਕੀਤਾ ਸਨਮਾਨਿਤ
Ad Position 24