11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪੈਸਿਆਂ ਦੇ ਲੈਣ ਦੇਣ ਦੀ ਰੰਜਿਸ਼ ਚਲਦੇ ਵਿਅਕਤੀ ਦੀ ਕੁੱਟਮਾਰ

Ad Position 21
No active advertisement
ਅਜੀਤ ਡੈਸਕ 03-06-2025
ਫ਼ਿਰੋਜ਼ਪੁਰ, 2 ਜੂਨ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਦੇ ਪਿੰਡ ਵਾਹਗੇ ਵਾਲਾ ਵਿਖੇ ਪੈਸਿਆਂ ਦੇ ਲੈਣ ਦੇਣ ਦੀ ਰੰਜ਼ਿਸ਼ ਨੂੰ ਲੈ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ 2 ਅਣਪਛਾਤੇ ਵਿਅਕਤੀਆਂ ਸਮੇਤ 6 ਖ਼ਿਲਾਫ਼ ਵੱਖ ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੀੜਤ ਹਰਮਨ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਵਾਹਗੇ ਵਾਲਾ ਨੇ ਦੱਸਿਆ ਕਿ ਦੋਸ਼ੀਅਨ ਹਰਮਨ ਸਿੰਘ ਪੁੱਤਰ ਗੁਰਦੇਵ ਸਿੰਘ, ਲਖਵੀਰ ਸਿੰਘ ਪੁੱਤਰ ਸੁਖਵਿੰਦਰ ਸਿੰਘ, ਸੁਖਵਿੰਦਰ ਸਿੰਘ ਪੁੱਤਰ ਇੰਦਰ ਸਿੰਘ, ਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀਅਨ ਵਾਹਗੇ ਵਾਲਾ ਅਤੇ 2 ਅਣਪਛਾਤੇ ਵਿਅਕਤੀਆਂ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ | ਪੀੜਤ ਨੇ ਕੁੱਟਮਾਰ ਦੀ ਵਜ੍ਹਾ ਦੱਸਦੇ ਹੋਏ ਕਿਹਾ ਕਿ ਪੈਸਿਆਂ ਦੇ ਲੈਣ ਦੇਣ ਸਬੰਧੀ ਝਗੜਾ ਹੋਇਆ ਹੈ | ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜੇ.ਈ.ਈ. ਐਡਵਾਂਸਡ 'ਚ ਡੀ.ਸੀ.ਐੱਮ. ਗਰੁੱਪ ਆਫ਼ ਸਕੂਲਜ਼ ਦੇ 7 ਵਿਦਿਆਰਥੀ ਨੇ ਗੱਡੇ ਝੰਡੇ ਮਾਧਵ ਅਗਰਵਾਲ ਨੇ ਦੇਸ਼ ਭਰ '... ਅਗਲੀ ਖ਼ਬਰ ਹੈਰੋਇਨ ਸਮੇਤ 2 ਨੌਜਵਾਨ ਕਾਬੂ, ਮਾਮਲਾ ਦਰਜ
Ad Position 24