11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਨਸ਼ਾ ਛੁਡਾਊ ਜਾਗਰੂਕਤਾ ਮੁਹਿੰਮ

Ad Position 21
No active advertisement
ਅਜੀਤ ਡੈਸਕ 03-06-2025
ਫ਼ਿਰੋਜ਼ਪੁਰ, 2 ਜੂਨ (ਰਾਕੇਸ਼ ਚਾਵਲਾ)-ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਾਨਯੋਗ ਸੁਮੀਤ ਮਲਹੋਤਰਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਮਿਸ ਅਨੁਰਾਧਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਨਸ਼ਾ ਛੁਡਾਊ ਜਾਗਰੂਕਤਾ ਮੁਹਿੰਮ ਤਹਿਤ ਵੱਖ-ਵੱਖ ਸੈਮੀਨਾਰ ਲਗਾਏ ਗਏ | ਇਸ ਮੌਕੇ ਮੈਡਮ ਅਨੁਰਾਧਾ ਮਾਨਯੋਗ ਸਕੱਤਰ ਸਾਹਿਬ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਨ੍ਹਾਂ ਦੇ ਦਫ਼ਤਰ ਵਲੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਨਸ਼ਾ ਛੁਡਾਊ ਕੇਂਦਰ, ਸਿਵਲ ਹਸਪਤਾਲ, ਵੱਖ ਵੱਖ ਸਕੂਲਾਂ ਅਤੇ ਨਾਲ ਹੀ ਸਬ ਤਹਿਸੀਲਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਚ ਜਾਗਰੂਕਤਾ ਕੈਂਪ ਲਗਾਏ ਗਏ ਹਨ | ਜੱਜ ਸਾਹਿਬ ਵਲੋਂ ਬੱਚਿਆਂ ਅਤੇ ਜਨਤਾ ਨੂੰ ਹਰ ਤਰ੍ਹਾਂ ਦੇ ਨਸ਼ਿਆਂ ਤੋਂ ਇਲਾਵਾ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਕੈਂਸਰ ਅਤੇ ਹੋਰ ਭਿਆਨਕ ਰੋਗਾਂ ਬਾਰੇ ਚਰਚਾ ਕਰਦਿਆਂ ਇਹਨਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ | ਇਨ੍ਹਾਂ ਸੈਮੀਨਾਰਾਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਲੋਕਾਂ ਵਲੋਂ ਪ੍ਰਣ ਵੀ ਲਿਆ ਗਿਆ ਕਿ ਉਹ ਭਵਿੱਖ ਵਿਚ ਤੰਬਾਕੂ ਅਤੇ ਹੋਰ ਨਸ਼ਿਆਂ ਦਾ ਸੇਵਨ ਨਹੀਂ ਕਰਨਗੇ ਅਤੇ ਦੂਸਰਿਆਂ ਨੂੰ ਵੀ ਇਸ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੀ ਚਿੱਤਰਕਾਰੀ ਕੀਤੀ ਗਈ ਅਤੇ ਸਲੋਗਨ ਵੀ ਲਿਖੇ ਗਏ |
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਇਮਾਨਦਾਰ ਸਰਕਾਰੀ ਤੰਤਰ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਹੀ ਹੈ ਸਰਪੰਚ ਜਸ਼ਨ ਬਾਵਾ ਦੀ ਖ਼ੁਦਕੁਸ਼ੀ ਅਗਲੀ ਖ਼ਬਰ ਜੇ.ਈ.ਈ. ਐਡਵਾਂਸਡ 'ਚ ਡੀ.ਸੀ.ਐੱਮ. ਗਰੁੱਪ ਆਫ਼ ਸਕੂਲਜ਼ ਦੇ 7 ਵਿਦਿਆਰਥੀ ਨੇ ਗੱਡੇ ਝੰਡੇ ਮਾਧਵ ਅਗਰਵਾਲ ਨੇ ਦੇਸ਼ ਭਰ '...
Ad Position 24