ਮੁੱਦਕੀ, 2 ਜੂਨ (ਭਾਰਤ ਭੂਸ਼ਨ ਅਗਰਵਾਲ)-ਜੂਨ 1984 'ਚ ਸਮੇਂ ਦੀ ਹਕੂਮਤ ਵਲੋਂ ਕੀਤੇ ਗਏ ਕਰੂਰ ਕਾਰੇ ਨੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜੋ ਕੌਮ ਕਦੇ ਵੀ ਭੁੱਲ ਨਹੀਂ ਸਕਦੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਜਾਨਾਂ ਸਿੱਖਾਂ ਨੇ ਕੁਰਬਾਨ ਕੀਤੀਆਂ ਸਨ, ਪਰ ਭਾਰਤ ਸਰਕਾਰ ਨੇ ਫ਼ੌਜਾਂ ਭੇਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕਰਵਾ ਕਰਵਾਇਆ | ਇਸ ਘੱਲੂਘਾਰੇ ਵਿਚ ਜਿੱਥੇ ਅਨੇਕਾਂ ਸ਼ਹਾਦਤਾਂ ਹੋਈਆਂ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋਏ | ਉਨ੍ਹਾਂ ਕਿਹਾ ਕਿ ਹਰ ਸਾਲ ਇਹ ਦਿਨ ਆਉਂਦੀਆਂ ਹੀ ਸਿੱਖ ਕੌਮ ਨੂੰ ਕਾਂਗਰਸ ਸਰਕਾਰ ਵਲੋਂ ਕੀਤੇ ਤਸ਼ੱਦਦ ਯਾਦ ਆਉਂਦੇ ਹਨ ਅਤੇ ਸਿੱਖਾਂ ਦੇ ਹਿਰਦੇ ਵਲੂੰਧਰੇ ਪਏ ਹਨ | ਬਰਾੜ ਨੇ ਕਿਹਾ ਕਿ ਸਰਕਾਰ ਅੱਜ ਤੱਕ ਵੀ ਸਿੱਖਾਂ ਨਾਲ ਵਿਤਕਰਾ ਕਰਦੀ ਆ ਰਹੀ ਹੈ | ਲੰਮੇ ਸਮੇਂ ਤੋਂ ਬੰਦੀ ਸਿੰਘ ਜੇਲ੍ਹਾਂ ਵਿਚ ਕੈਦ ਹਨ, ਸਰਕਾਰ ਅੱਜ ਤੱਕ ਉਨ੍ਹਾਂ ਨੂੰ ਰਿਹਾਅ ਕਰਨ ਦਾ ਕੋਈ ਫ਼ੈਸਲਾ ਨਹੀਂ ਲੈ ਰਹੀ | ਗੁਰਮੀਤ ਸਿੰਘ ਬਰਾੜ ਨੇ ਜੂਨ 84 ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ |