11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਹੇਮਕੁੰਟ ਸਕੂਲ ਕੋਟ ਈਸੇ ਖਾਂ ਵਿਖੇ ਸਮਰ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 03-06-2025
ਜ਼ੀਰਾ, 2 ਜੂਨ (ਰਜਨੀਸ਼ ਕਥੂਰੀਆ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ 10 ਰੋਜ਼ਾ ਸਮਰ ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਸ਼ੁਰੂਆਤ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਦੀ ਦੇਖ-ਰੇਖ ਹੋਈ | ਇਸ ਕੈਂਪ ਵਿਚ ਛੇਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਦੌਰਾਨ ਸਕੂਲ ਚੇਅਰਮੈਨ ਕੁਲਵੰਤ ਸਿੰਘ ਸੰਧੂ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ | ਵਿਦਿਆਰਥੀਆਂ ਨੇ ਬਾਸਕਟ ਬਾਲ, ਨੈੱਟਬਾਲ, ਸਾਫ਼ਟ ਬਾਲ, ਬੈਡਮਿੰਟਨ, ਕਿ੍ਕਟ, ਟੇਬਲ ਟੈਨਿਸ, ਲਾਅਨ ਟੈਨਿਸ, ਚੈੱਸ ਹਾਕੀ ਕਰਾਟੇ ਅਤੇ ਐਥਲੈਟਿਕਸ ਆਦਿ ਖੇਡਾਂ ਵਿਚ ਭਾਗ ਲਿਆ | ਐੱਮ.ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਖੇਡ ਦੇ ਮੈਦਾਨ ਵਿਚ ਖੇਡ ਦੀ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕਰਦਿਆਂ ਖੇਡ ਦੇ ਸਮੇਂ ਵੱਧ ਤੋਂ ਵੱਧ ਪਾਣੀ ਪੀਣ ਲਈ ਕਿਹਾ ਅਤੇ ਵਿਦਿਆਰਥੀਆਂ ਨੂੰ ਆਪਣੇ ਖਾਣੇ ਵਿਚ ਹਰੀਆਂ ਸਬਜ਼ੀਆਂ ਅਤੇ ਫਲਾਂ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਹੋਰ ਦੱਸਿਆ ਕਿ ਫਾਸਟ ਫੂਡ ਨੰੂ ਛੱਡ ਕੇ ਸੰਤੁਲਿਤ ਖ਼ੁਰਾਕ ਲੈ ਕੇ ਹੀ ਅਸੀਂ ਸਿਹਤਮੰਦ ਰਹਿ ਸਕਦੇ ਹਾਂ | ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡ ਮੁਕਾਬਲਿਆਂ ਅਤੇ ਸਮਰ ਕੈਂਪ ਵਿਚ ਸਰਗਰਮ ਰਹਿਣ ਲਈ ਪ੍ਰੇਰਿਤ ਕੀਤਾ | ਇਸ ਕੈਂਪ ਵਿਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਲਈ ਠੰਡੇ ਮਿੱਠੇ ਪਾਣੀ ਦੀ ਛਬੀਲ ਵੀ ਲਗਾਈ ਗਈ | ਸਕੂਲ ਦੇ ਤਜਰਬੇਕਾਰ ਕੋਚ ਮੈਡਮ ਪ੍ਰਕਿ੍ਤੀ, ਜਗਵਿੰਦਰ ਸਿੰਘ, ਸੁਰਿੰਦਰ ਸਿੰਘ, ਮਹੇਸ਼ ਕੁਮਾਰ, ਹਰਸ਼ਦੀਪ ਸਿੰਘ, ਜਿੰਦਰਪਾਲ ਸਿੰਘ, ਵੀਰਪਾਲ ਕੌਰ, ਮਨਵੀਰ ਸਿੰਘ ਅਤੇ ਚੰਦਨ ਨੇ ਬੱਚਿਆਂ ਦੀ ਹੌਂਸਲਾਂ ਅਫਜਾਈ ਕਰਦਿਆਂ ਖਿਡਾਰੀਆਂ ਨੂੰ ਖੇਡਣ ਦੀ ਤਕਨੀਕ ਸਿੱਖਣ ਲਈ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹਰ ਮਨੁੱਖ ਜ਼ਿੰਮੇਵਾਰੀ ਨਿਭਾਉਂਦੇ ਹੋਏ ਨਸ਼ੇ ਤਿਆਗਣ ਲਈ ਲੋਕਾਂ ਨੂੰ ਕਰਨ ਜਾਗਰੂਕ ਵਿਸ਼ਵ ਤੰਬਾਕੂ ਰਹਿਤ ਦਿਹਾੜਾ ਮਨਾਇਆ... ਅਗਲੀ ਖ਼ਬਰ ਜੂਨ '84 'ਚ ਸ੍ਰੀ ਅਕਾਲ ਤਖ਼ਤ 'ਤੇ ਹੋਏ ਹਮਲੇ ਨੂੰ ਕਦੇ ਨਹੀਂ ਭੁੱਲਿਆ ਜਾ ਸਕਦਾ
Ad Position 24