ਮੱਖੂ, 2 ਜੂਨ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਫ਼ੌਜ ਵਲੋਂ ਜੂਨ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਹੋਰ ਸ਼ਹੀਦਾਂ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਬਲਾਕ ਮੱਖੂ ਦੇ ਪਿੰਡ ਨਿਜ਼ਾਮਦੀਨ ਵਾਲਾ ਦੀਆਂ ਸਮੂਹ ਸੰਗਤਾਂ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਜਾਪ ਕੀਤੇ ਗਏ ਅਤੇ ਵੱਖ ਵੱਖ ਸਕੂਲ ਦੇ ਵਿਦਿਆਰਥੀਆਂ ਵਲੋਂ 84 ਦੇ ਘੱਲੂਘਾਰੇ 'ਤੇ ਕਵਿਤਾਵਾਂ ਰਾਹੀਂ ਸਿੱਖ ਕੌਮ 'ਤੇ ਹੋਏ ਕਹਿਰ ਦੀ ਦਾਸਤਾਨ ਸੁਣਾ ਕੇ ਸੰਤਾਂ ਦੀਆਂ ਅੱਖਾਂ ਨਮ ਕਰ ਦਿੰਦੀਆਂ | ਇਸ ਦੌਰਾਨ ਪਿੰਡ ਵਾਲਾ ਦੀ ਨਵੀਂ ਬਣੀ ਚੜ੍ਹਦੀ ਕਲਾ ਗ੍ਰਾਮ ਸਭਾ ਦੇ ਅਹੁਦੇਦਾਰਾਂ ਵਲੋਂ ਪਿੰਡ ਵਾਸੀਆਂ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਗੁਰੂ ਘਰ ਦੇ ਵਜ਼ੀਰ ਬਾਬਾ ਗੁਰਨਾਮ ਸਿੰਘ, ਜਥੇਦਾਰ ਹਰਜੀਤ ਸਿੰਘ, ਵੀਰ ਸਿੰਘ, ਪਲਵਿੰਦਰ ਸਿੰਘ ਗਿੱਲ, ਸਿਮਰਤਜੀਤ ਸਿੰਘ, ਪਲਵਿੰਦਰ ਸਿੰਘ ਦੋਧੀ, ਕੰਵਲਜੀਤ ਸਿੰਘ ਸੇਠ, ਪਰਗਟ ਸਿੰਘ, ਹਰਜੀਤ ਸਿੰਘ ਕਾਲੜਾ, ਦਿਲਬਾਗ ਸਿੰਘ, ਮਹਿਤਾਬ ਸਿੰਘ ਤੋਂ ਇਲਾਵਾ ਪਿੰਡ ਦੀਆਂ ਸੰਗਤਾਂ ਨੇ ਗੁਰੂ ਘਰ 'ਚ ਆਪਣੀ ਹਾਜ਼ਰੀ ਲਗਵਾਈ |