11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ 1 ਸਤੰਬਰ ਨੂੰ ਮਨਾਉਣ ਦਾ ਮਤਾ ਕੀਤਾ ਪਾਸ

Ad Position 21
No active advertisement
ਅਜੀਤ ਡੈਸਕ 03-06-2025
ਫ਼ਿਰੋਜ਼ਪੁਰ, 2 ਜੂਨ (ਸੁਖਵਿੰਦਰ ਸਿੰਘ)-ਬਾਬਾ ਬੁੱਢਾ ਜੀ ਗ੍ਰੰਥੀ ਪਾਠੀ ਸਭਾ ਰਜਿਸਟਰਡ ਦੀ ਜਨਰਲ ਮੀਟਿੰਗ ਪ੍ਰਧਾਨ ਭਾਈ ਕੁਲਵੰਤ ਸਿੰਘ ਦੀ ਅਗਵਾਈ ਹੇਠ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਸ. ਬੂੜ ਸਿੰਘ ਨਗਰ ਵਿਖੇ ਹੋਈ | ਜਿਸ ਵਿਚ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ 1 ਸਤੰਬਰ 2025 ਦਿਨ ਸੋਮਵਾਰ ਨੂੰ ਗੁਰਦੁਆਰਾ ਜੱਜਾਂ ਵਾਲਾ ਜੰਜ ਘਰ ਵਿਖੇ ਮਨਾਇਆ ਜਾਵੇਗਾ | ਮੀਟਿੰਗ ਵਿਚ ਹੋਰ ਫੁਟਕਲ ਵਿਚਾਰਾਂ ਅਤੇ ਐਡਮਨਿਸਟਰੇਸ਼ਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਜਿਸ ਵਿਚ ਪ੍ਰਧਾਨ ਭਾਈ ਕੁਲਵੰਤ ਸਿੰਘ ਤੋਂ ਇਲਾਵਾ ਮੀਤ ਪ੍ਰਧਾਨ ਕਸ਼ਮੀਰ ਸਿੰਘ, ਸਕੱਤਰ ਅੰਮਿ੍ਤ ਪ੍ਰੀਤ ਸਿੰਘ, ਖ਼ਜ਼ਾਨਚੀ ਭਾਈ ਬਸੰਤ ਸਿੰਘ, ਭਾਈ ਮਨਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਅਵਤਾਰ ਸਿੰਘ ਫ਼ੌਜੀ, ਭਾਈ ਹਰਮੀਤ ਸਿੰਘ, ਭਾਈ ਸਤਨਾਮ ਸਿੰਘ ਸਾਜਨ, ਭਾਈ ਗੁਰਨਾਮ ਸਿੰਘ, ਭਾਈ ਸੁਖਚੈਨ ਸਿੰਘ, ਭਾਈ ਜਸਪ੍ਰੀਤ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਦਰਸ਼ਨ ਸਿੰਘ, ਭਾਈ ਮੇਜਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਭਜਨ ਸਿੰਘ ਰੱਖੜੀ, ਭਾਈ ਅਰਸ਼ਪਾਲ ਸਿੰਘ, ਭਾਈ ਰਣਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਕੁਲਬੀਰ ਸਿੰਘ ਤੋਂ ਇਲਾਵਾ ਹੋਰ ਮੈਂਬਰ ਸਾਹਿਬਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਲਾਇੰਸ ਇੰਟਰਨੈਸ਼ਨਲ ਕਲੱਬ ਜ਼ੀਰਾ ਵਲੋਂ ਕੁੱਸੂਵਾਲਾ ਸਕੂਲ ਨੂੰ ਵੰਡੀਆਂ ਪਾਣੀ ਦੀਆਂ ਬੋਤਲਾਂ ਅਗਲੀ ਖ਼ਬਰ ਗੁਰਦੀਪ ਸਿੰਘ ਢਿੱਲੋਂ ਵਲੋਂ ਸਰਪੰਚ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਮੰਦਭਾਗੀ ਘਟਨਾ ਨਾਲ ਇਲਾਕੇ 'ਚ ਸੋਗ ਦੀ ਲਹ...
Ad Position 24