17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਫ਼ਰਦ ਕੇਂਦਰ ਗੁਰੂਹਰਸਹਾਏ ਦੇ ਮੁਲਾਜ਼ਮਾਂ ਵਲੋਂ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ ਫ਼ਰਦ ਕੇਂਦਰ ਅਤੇ ਡਾਟਾ ਐਂਟਰੀ ਦਾ ਸਮੁੱਚਾ ਕੰਮ ਕਾਰ ਰਿਹਾ ਬੰਦ

Ad Position 21
No active advertisement
ਅਜੀਤ ਡੈਸਕ 04-06-2025

ਗੁਰੂਹਰਸਹਾਏ, 3 ਜੂਨ (ਹਰਚਰਨ ਸਿੰਘ ਸੰਧੂ)-ਫ਼ਰਦ ਕੇਂਦਰ ਦੇ ਮੁਲਾਜ਼ਮਾਂ ਵਲੋਂ ਅਣਮਿਥੇ ਸਮੇਂ ਲਈ ਕੀਤੀ ਗਈ ਕਲਮ ਛੋੜ ਹੜਤਾਲ ਦੌਰਾਨ ਅੱਜ ਗੁਰੂਹਰਸਹਾਏ ਦੇ ਫ਼ਰਦ ਕੇਂਦਰ ਅਤੇ ਡਾਟਾ ਐਂਟਰੀ ਦਾ ਸਮੁੱਚਾ ਕੰਮ ਬੰਦ ਰਿਹਾ | ਮੁਲਾਜ਼ਮਾਂ ਨੇ ਕਲਮ ਛੋੜ ਹੜਤਾਲ ਕਰਦਿਆਂ ਦੱਸਿਆ ਕਿ ਫ਼ਰਦ ਕੇਂਦਰ ਦੇ ਮੁਲਾਜ਼ਮ ਪਿਛਲੇ ਦੋ ਮਹੀਨਿਆਂ ਦੀ ਤਨਖ਼ਾਹ ਤੋਂ ਵਾਂਝੇ ਹਨ ਅਤੇ ਪਹਿਲਾਂ ਹੀ ਨਿਗੂਣੀ ਤਨਖ਼ਾਹ 'ਤੇ ਸਮੂਹ ਆਪੇਟਰ ਵਧੀਆ ਕੰਮ ਕਾਰ ਕਰਦੇ ਸਨ ਤੇ ਹੁਣ ਕੰਪਨੀ ਵਲੋਂ ਉਨ੍ਹਾਂ ਨੂੰ ਨੌਕਰੀ ਤੋਂ ਜਵਾਬ ਮਿਲ ਗਿਆ ਹੈ, ਜਿਸ ਨਾਲ ਪੂਰੇ ਪੰਜਾਬ ਅੰਦਰ ਫ਼ਰਦ ਕੇਂਦਰ ਦੇ ਮੁਲਾਜ਼ਮ ਬੇਰੁਜ਼ਗਾਰ ਹੋ ਚੁੱਕੇ ਹਨ | ਮੁਲਾਜ਼ਮ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਨੂੰ ਨੌਕਰੀ 'ਤੇ ਰੱਖ ਕੇ ਪਹਿਲਾਂ ਦੀ ਤਰ੍ਹਾਂ ਤਨਖ਼ਾਹ ਜਾਰੀ ਕਰੇ | ਉਕਤ ਆਪਣੀਆਂ ਮੰਗਾਂ ਸਬੰਧੀ ਗੁਰੂਹਰਸਹਾਏ ਦੇ ਫ਼ਰਦ ਕੇਂਦਰ ਦੇ ਮੁਲਾਜ਼ਮਾਂ ਨੇ ਐੱਸ. ਡੀ. ਐਮ ਗੁਰੂਹਰਸਹਾਏ ਨੂੰ ਇਕ ਮੰਗ ਪੱਤਰ ਸੌਂਪ ਕੇ ਆਪਣੀ ਆਵਾਜ਼ ਉਠਾਉਂਦਿਆਂ ਕਿਹਾ ਕਿ ਇਹ ਮੁਲਾਜ਼ਮ ਪਿਛਲੇ 18 ਸਾਲਾਂ ਤੋਂ ਫ਼ਰਦ ਕੇਂਦਰਾਂ ਰਾਹੀਂ ਦਫ਼ਤਰਾਂ ਅਤੇ ਫ਼ੀਲਡ 'ਚ ਪੂਰੀ ਤਨਦੇਹੀ ਦੇ ਨਾਲ ਕੰਮ ਕਰ ਰਹੇ ਹਨ | ਫ਼ਰਦ ਕੇਂਦਰ ਦੇ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਅਣਥੱਕ ਮਿਹਨਤ ਕੀਤੀ ਹੈ, ਦੂਰੋਂ-ਦੂਰੋਂ ਪਿੰਡਾਂ ਤੋਂ ਆ ਕੇ ਬਹੁਤ ਘੱਟ ਤਨਖ਼ਾਹ 'ਤੇ ਦਿਨ-ਰਾਤ ਇਕ ਕਰਕੇ ਪੰਜਾਬ ਦੇ ਜ਼ਮੀਨੀ ਰਿਕਾਰਡ ਨੂੰ ਆਨਲਾਈਨ ਕੀਤਾ ਗਿਆ ਹੈ ਅਤੇ ਫ਼ਰਦ ਕੇਂਦਰਾਂ ਦਾ ਸਮੁੱਚਾ ਸਟਾਫ਼ ਸਾਲ 2007 ਤੋਂ ਇਸ ਪ੍ਰੋਜੈਕਟ ਨਾਲ ਜੁੜਿਆ ਹੋਇਆ ਤੇ ਅੱਜ ਉਨ੍ਹਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਗਿਆ ਹੈ | ਉਨ੍ਹਾਂ ਮੰਗ ਕੀਤੀ ਕਿ ਸਰਕਾਰ ਫ਼ਰਦ ਕੇਂਦਰ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਨੂੰ ਬਣਦੀ ਤਨਖ਼ਾਹ ਜਾਰੀ ਕਰੇ ਤੇ ਪੱਕਾ ਕਰਨ ਦੀ ਨੀਤੀ ਨੂੰ ਲਾਗੂ ਕੀਤਾ ਜਾਵੇ | ਫ਼ਰਦ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਦੌਰਾਨ ਲੋਕਾਂ ਨੂੰ ਗੁਰੂਹਰਸਹਾਏ ਵਿਖੇ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ |

Ad Position 22
No active advertisement
ਪਿਛਲੀ ਖ਼ਬਰ ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਉਣਗੇ ਕਮਿਊਨਿਟੀ ਸਿਹਤ ਅਧਿਕਾਰੀ- ਡਾ. ਨਰਿੰਦਰ ਅਗਲੀ ਖ਼ਬਰ ਜ਼ਿਲ੍ਹਾ ਸੰਗਰੂਰ 'ਚ ਸਾਲ 2024-25 ਦੌਰਾਨ ਖਾਧ ਪਦਾਰਥਾਂ ਦੇ ਲਏ 214 ਨਮੂਨਿਆਂ 'ਚੋਂ 62 ਨਮੂਨੇ ਫ਼ੇਲ੍ਹ <br/>
Ad Position 24