ਫ਼ਿਰੋਜ਼ਪੁਰ, 3 ਜੂਨ (ਸੁਖਵਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਵਲੋਂ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਗਸ਼ਤ ਦੌਰਾਨ 3 ਅÏਰਤਾਂ ਨੂੰ ਹੈਰੋਇਨ ਸਮੇਤ ਕਾਬੂ ਕਰਕੇ 21 ਐਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ | ਸਿਟੀ ਥਾਣਾ ਦੇ ਸੁਖਚੈਨ ਸਿੰਘ ਨੇ ਦੱਸਿਆ ਹੈ ਕਿ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਰੇਲਵੇ ਰੋਡ ਨੂੰ ਜਾ ਰਹੀ ਸੀ ਤਾਂ ਸੁੰਨਸਾਨ ਜਗ੍ਹਾ 'ਤੇ ਤਿੰਨ ਅÏਰਤਾਂ ਸ਼ੱਕੀ ਹਾਲਾਤ ਵਿਚ ਖੜ੍ਹੀਆਂ ਦਿਖਾਈ ਦਿੱਤੀਆਂ ਜਿਨ੍ਹਾਂ ਦਾ ਨਾਂ ਪਤਾ ਪੁੱਛਿਆ ਅਤੇ ਤਲਾਸ਼ੀ ਕੀਤੀ ਤਲਾਸ਼ੀ ਦੌਰਾਨ ਉਨ੍ਹਾਂ ਤੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਨ੍ਹਾਂ ਨੂੰ ਮੌਕੇ 'ਤੇ ਗਿ੍ਫ਼ਤਾਰ ਕੀਤਾ ਗਿਆ | ਕਾਬੂ ਕੀਤੀਆਂ ਅÏਰਤਾਂ ਨਿਸ਼ਾ ਪਤਨੀ ਅਮਰ ਉਰਫ਼ ਕੱਬਾ ਵਾਸੀ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ, ਪੂਜਾ ਉਰਫ਼ ਪੂਜੀ ਪਤਨੀ ਨੀਰਜ ਪੁੱਤਰ ਤਰਸੇਮ ਵਾਸੀ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਅਤੇ ਰਾਣੋ ਉਰਫ਼ ਰਾਵਣੀ ਪਤਨੀ ਹੰਸ ਰਾਜ ਪੁੱਤਰ ਨੰਦ ਲਾਲ ਵਾਸੀ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਤੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ ਮੁਕੱਦਮਾ ਦਰਜ ਕੀਤਾ ਗਿਆ | ਪੁਲਿਸ ਵਲੋਂ ਅਗਲੇਰੀ ਕਾਰਵਾਈ ਜਾਰੀ ਹੈ |