ਫ਼ਿਰੋਜ਼ਪੁਰ, 3 ਜੂਨ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜਪੁਰ ਵਿਖੇ ਪੁਲਿਸ ਵਲੋਂ ਹੈਰੋਇਨ ਸਮੇਤ ਕਾਬੂ ਕੀਤੇ ਨੌਜਵਾਨ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਬ ਇੰਸਪੈਕਟਰ ਤਰਸੇਮ ਸ਼ਰਮਾ ਸਮੇਤ ਸਾਥੀ ਕਰਮਚਾਰੀਆਂ ਦੇ ਬਰਟ ਰੋਡ 'ਤੇ ਗਸ਼ਤ ਕਰ ਰਹੇ ਸਨ | ਇਸਦੇ ਦੌਰਾਨ ਮੁਖ਼ਬਰੀ ਮਿਲੀ ਕਿ ਨੌਜਵਾਨ ਸੋਨੂੰ ਪੁੱਤਰ ਮੁਖ਼ਤਿਆਰ ਵਾਸੀ ਬਲਾਕੀ ਵਾਲਾ ਖੂਹ ਥਾਣਾ ਸਦਰ ਫ਼ਿਰੋਜਪੁਰ, ਜੋ ਹੈਰੋਇਨ ਪੀਣ ਤੇ ਵੇਚਣ ਦਾ ਕੰਮ ਕਰਦਾ ਹੈ | ਜਿਸਦੇ ਚੱਲਦੇ ਪੁਲਿਸ ਪਾਰਟੀ ਨੇ ਉਕਤ ਨੌਜਵਾਨ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਸਬ ਇੰਸਪੈਕਟਰ ਤਰਸੇਮ ਸ਼ਰਮਾ ਨੇ ਦੱਸਿਆ ਕਿ ਅਗਲੀ ਕਾਰਵਾਈ ਜਾਰੀ ਹੈ |