17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਐੱਸ.ਕੇ.ਐੱਮ. (ਗ਼ੈਰ ਰਾਜਨੀਤਿਕ) ਦੇ ਸੱਦੇ 'ਤੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਫੂਕਿਆ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਪੁਤਲਾ

Ad Position 21
No active advertisement
ਅਜੀਤ ਡੈਸਕ 04-06-2025

ਫ਼ਿਰੋਜ਼ਪੁਰ, 3 ਜੂਨ (ਕੁਲਬੀਰ ਸਿੰਘ ਸੋਢੀ)-ਸੂਬਾ ਸਰਕਾਰ ਵਲੋਂ ਪੰਜਾਬ ਅੰਦਰ ਲਾਗੂ ਕੀਤੀ ਗਈ ਅਨ ਐਲਾਨੀ ਐਮਰਜੈਂਸੀ ਵਿਰੁੱਧ ਅਤੇ ਆਪਣੇ ਹੱਕ ਮੰਗਦੇ ਕਿਸਾਨਾਂ ਨੂੰ ਜੇਲ੍ਹਾਂ ਵਿਚ ਬੰਦ ਕਰਨ ਦੇ ਰੋਸ ਵਜੋਂ ਸੂਬੇ ਭਰ 'ਚ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੇ ਪੁਤਲੇ ਫੂਕੇ ਗਏ | ਇਸੇ ਲੜੀ ਦੇ ਚੱਲਦੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਸੱਦੇ 'ਤੇ ਫ਼ਿਰੋਜ਼ਪੁਰ ਵਿਖੇ ਕਿਸਾਨਾਂ ਨੇ ਭਗਵੰਤ ਮਾਨ ਤੇ ਕੇਜਰੀਵਾਲ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ ਅਣਐਲਾਨੀ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ ਅਤੇ ਭਾਰਤ ਦੇ ਸੰਵਿਧਾਨ ਵਲੋਂ ਲੋਕਾਂ ਨੂੰ ਦਿੱਤੇ ਗਏ ਮੌਲਿਕ ਅਧਿਕਾਰਾਂ ਦਾ ਸ਼ਰੇਆਮ ਘਾਣ ਕੀਤਾ ਜਾ ਰਿਹਾ | ਉਨ੍ਹਾਂ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਾਇਦ ਅੱਜ ਵੀ ਆਪਣੇ ਆਪ ਨੂੰ ਇਕ ਕਲਾਕਾਰ ਹੀ ਸਮਝ ਰਹੇ ਹਨ, ਇਸ ਲਈ ਉਹ ਉਸੇ ਤਰ੍ਹਾਂ ਦੇ ਸਟੇਜਾਂ ਉੱਪਰ ਖੜ ਕੇ ਬਿਆਨ ਦਿੰਦੇ ਰਹਿੰਦੇ ਹਨ, ਪਰ ਉਨ੍ਹਾਂ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਉਹ ਇਕ ਸੰਵਿਧਾਨਿਕ ਅਹੁਦੇ ਉੱਤੇ ਬੈਠੇ ਹਨ ਅਤੇ ਇਕ ਮੁੱਖ ਮੰਤਰੀ ਵਲੋਂ ਦਿੱਤਾ ਗਿਆ ਬਿਆਨ ਕਿੰਨਾ ਮਹੱਤਵਪੂਰਨ ਹੁੰਦਾ ਹੈ | ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਕਿਸਾਨ ਆਗੂਆਂ ਨੂੰ ਕਿਸਾਨੀ ਮੁੱਦਿਆਂ ਉੱਪਰ ਖੁੱਲ੍ਹੀ ਡਿਬੇਟ ਲਈ ਚੈਲੰਜ ਕਰ ਰਹੇ ਹਨ ਅਤੇ ਜਦੋਂ ਕਿਸਾਨਾਂ ਨੇ ਚੈਲੇਂਜ ਕਬੂਲ ਕਰ ਲਿਆ ਤੇ ਜਦੋਂ ਕਿਸਾਨਾਂ ਵਲੋਂ ਭਗਵੰਤ ਮਾਨ ਨੂੰ ਕਿਸਾਨੀ ਮੁੱਦਿਆਂ ਡਿਬੇਟ ਕਰਨ ਲਈ ਕਿਹਾ ਗਿਆ ਤਾਂ ਮੁੱਖ ਮੰਤਰੀ ਵਲੋਂ ਆਪਣੇ ਉਸ ਬਿਆਨ ਤੋਂ ਵੀ ਹੁਣ ਫਿਰ ਭੱਜਿਆ ਜਾ ਰਿਹਾ ਹੈ | ਆਗੂਆਂ ਨੇ ਅੱਗੇ ਦੱਸਿਆ ਕਿ ਪਿਛਲੇ ਦਿਨੀਂ ਜਦੋਂ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਬਠਿੰਡਾ ਵਿਖੇ ਮੁੱਖ ਮੰਤਰੀ ਵਲੋਂ ਕੀਤੇ ਗਏ ਚੈਲੇਂਜ 'ਤੇ ਬਠਿੰਡਾ ਵਿਖੇ ਪੈੱ੍ਰਸ ਕਾਨਫ਼ਰੰਸ ਕਰਨ ਵਾਲੇ ਸਨ ਤਾਂ ਪੰਜਾਬ ਸਰਕਾਰ ਵਲੋਂ ਪੁਲਿਸ ਬਲ ਦੇ ਜ਼ੋਰ ਉੱਪਰ ਜਗਜੀਤ ਸਿੰਘ ਡੱਲੇਵਾਲ ਨੂੰ ਹਾਊਸ ਅਰੈਸਟ ਕਰ ਲਿਆ ਗਿਆ ਸੀ, ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਹੁਣ ਪੈੱ੍ਰਸ ਕਾਨਫ਼ਰੰਸਾਂ ਤੋਂ ਵੀ ਡਰਨ ਲੱਗ ਗਿਆ ਹੈ | ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਸਾਨਾਂ ਅਤੇ ਮਜ਼ਦੂਰਾਂ ਉੱਪਰ ਸੜਕਾਂ ਰੋਕਣ ਦੇ ਦੋਸ਼ ਲਗਾਕੇ ਆਖਦੇ ਹਨ ਕਿ ਕਿਸਾਨ, ਮਜ਼ਦੂਰ ਅਤੇ ਹਰ ਇਕ ਅੰਦੋਲਨਕਾਰੀ ਸੜਕਾਂ ਉੱਪਰ ਆਉਣ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਮੰਤਰੀਆਂ ਦੇ, ਵਿਧਾਇਕਾਂ ਦੇ ਘਰਾਂ ਜਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫ਼ਤਰਾਂ ਅੱਗੇ ਧਰਨੇ ਦੇਣ ਅਤੇ ਜਦੋਂ ਲੋਕ ਆਪਣੇ ਹੱਕਾਂ ਲਈ ਮੰਤਰੀਆਂ ਦੇ ਘਰ ਦਾ ਘਿਰਾਓ ਕਰਨਾ ਚਾਹੁੰਦੇ ਹਨ ਤਾਂ ਫਿਰ ਭਗਵੰਤ ਸਿੰਘ ਮਾਨ ਵਲੋਂ ਲੋਕਾਂ ਨੂੰ ਫੜ ਕੇ ਪਹਿਲਾਂ ਹੀ ਜੇਲ੍ਹਾਂ ਬੰਦ ਕਰ ਦਿੱਤਾ ਜਾਂਦਾ ਹੈ | ਇਸ ਮੌਕੇ ਜਸਵਿੰਦਰ ਸਿੰਘ ਵਿਰਕ ਜ਼ਿਲ੍ਹਾ ਜਰਨਲ ਸਕੱਤਰ, ਸਾਹਿਬ ਸਿੰਘ ਬਲਾਕ ਪ੍ਰਧਾਨ ਮਮਦੋਟ, ਕਾਰਜ ਸਿੰਘ ਜਰਨਲ ਸਕੱਤਰ ਬਲਾਕ ਮਮਦੋਟ, ਗੁਰਮੀਤ ਸਿੰਘ ਰੱਬ ਬਲਾਕ ਆਗੂ ਫ਼ਿਰੋਜ਼ਪੁਰ, ਮਿਹਰਬਾਨ ਸਿੰਘ ਸੀਨੀਅਰ ਆਗੂ, ਜੱਜ ਸਿੰਘ ਹਾਮਦ ਸਲਾਹਕਾਰ ਬਲਾਕ ਮਮਦੋਟ, ਗੁਰਮੀਤ ਸਿੰਘ ਬਲਾਕ ਪ੍ਰਧਾਨ ਘੱਲ ਖੁਰਦ, ਚਮਕੌਰ ਸਿੰਘ ਝੋਂਕ, ਮਲਕੀਤ ਸਿੰਘ ਫ਼ੌਜੀ ਝੋਕ ਸਲਵਿੰਦਰ ਸਿੰਘ ਇਕਾਈ ਪ੍ਰਧਾਨ ਲੱਖਾ ਹਾਜੀ, ਸ਼ਿੰਦਰ ਸਿੰਘ ਇਕਾਈ ਪ੍ਰਧਾਨ ਕੋਟ ਸੂਬਾ ਸਿੰਘ ਵਾਲਾ, ਬਲਜਿੰਦਰ ਸਿੰਘ ਬਰਾੜ ਇਕਾਈ ਪ੍ਰਧਾਨ, ਸਰਬਜੀਤ ਸਿੰਘ ਸਰਬਾ ਇਕਾਈ ਪ੍ਰਧਾਨ ਫੁੱਲਰ ਵੱਨ, ਅੰਮਿ੍ਤ ਸਿੰਘ ਝੋਕ, ਬਚਨ ਸਿੰਘ, ਬੇਅੰਤ ਸਿੰਘ, ਜਗਦੀਸ਼ ਲਾਲ ਬੱਟੀ ਇਕਾਈ ਪ੍ਰਧਾਨ ਪੰਜੇ ਕੀ, ਬਗੀਚ ਚੰਦ ਬੱਟੀ ਆਦਿ ਕਿਸਾਨ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਚੋਣ ਸ਼ਾਨੋ-ਸ਼ੌਕਤ ਨਾਲ ਜਿੱਤਾਂਗੇ-ਚੇਅਰਮੈਨ ਨਛੱਤਰ ਸਿੰਘ ਵਰਪਾਲ ਅਗਲੀ ਖ਼ਬਰ 10 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ
Ad Position 24