17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਲੁਧਿਆਣਾ ਚੋਣ ਸ਼ਾਨੋ-ਸ਼ੌਕਤ ਨਾਲ ਜਿੱਤਾਂਗੇ-ਚੇਅਰਮੈਨ ਨਛੱਤਰ ਸਿੰਘ ਵਰਪਾਲ

Ad Position 21
No active advertisement
ਅਜੀਤ ਡੈਸਕ 04-06-2025

ਮੱਖੂ, 3 ਜੂਨ (ਵਰਿੰਦਰ ਮਨਚੰਦਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਲੋਕਾਂ ਦਾ ਭਰਪੂਰ ਪਿਆਰ ਅਤੇ ਸਾਥ ਮਿਲ ਰਿਹਾ ਹੈ ਅਤੇ ਜ਼ਿਮਨੀ ਚੋਣ ਵਿਚ ਸੰਜੀਵ ਅਰੋੜਾ ਦੀ ਜਿੱਤ ਪੱਕੀ ਹੈ | ਇਹ ਦਾਅਵਾ ਮਾਰਕੀਟ ਕਮੇਟੀ ਮੱਖੂ ਦੇ ਚੇਅਰਮੈਨ ਕੈਪਟਨ ਨਛੱਤਰ ਸਿੰਘ ਵਰਪਾਲ ਨੇ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੇ ਹੱਕ 'ਚ ਪ੍ਰਚਾਰ ਕਰਨ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਆਪ ਉਮੀਦਵਾਰ ਸੰਜੀਵ ਅਰੋੜਾ ਸੂਝਵਾਨ ਅਤੇ ਇਮਾਨਦਾਰ ਵਿਅਕਤੀ ਹਨ, ਜੋ ਸਮਾਜ ਦੇ ਹਰ ਵਰਗ ਨਾਲ ਜੁੜੇ ਹੋਏ ਹਨ | ਚੇਅਰਮੈਨ ਵਰਪਾਲ ਨੇ ਕਿਹਾ ਕਿ ਸੰਜੀਵ ਅਰੋੜਾ ਬਤੌਰ ਰਾਜ ਸਭਾ ਮੈਂਬਰ ਰਹਿੰਦੇ ਹੋਏ ਲੁਧਿਆਣਾ ਵਾਸੀਆਂ ਅਤੇ ਪੰਜਾਬ ਵਾਸੀਆਂ ਲਈ ਆਵਾਜ਼ ਚੁੱਕਦੇ ਆ ਰਹੇ ਹਨ ਅਤੇ ਲੁਧਿਆਣਾ ਦੇ ਵਿਕਾਸ ਨੂੰ ਹਮੇਸ਼ਾ ਪਹਿਲ ਦਿੰਦੇ ਆ ਰਹੇ ਹਨ | ਉਹ ਲੋਕ ਭਲਾਈ ਤੇ ਸਮਾਜ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ | ਸੰਜੀਵ ਅਰੋੜਾ ਪ੍ਰਤੀ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੂੰ ਦੇਖਦਿਆਂ ਇਹ ਯਕੀਨ ਹੋ ਗਿਆ ਹੈ ਕਿ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ | ਇਸ ਮੌਕੇ ਗੁਰਪਾਲ ਸਿੰਘ ਸ਼ੀਹਾਂਪਾੜੀ, ਰਾਜੀਵ ਕੁਮਾਰ ਠੁਕਰਾਲ ਲੱਕੀ ਅਤੇ ਹੋਰ 'ਆਪ' ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਨੇ ਜ਼ਿਲ੍ਹਾ ਪ੍ਰਧਾਨ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਐੱਸ.ਕੇ.ਐੱਮ. (ਗ਼ੈਰ ਰਾਜਨੀਤਿਕ) ਦੇ ਸੱਦੇ 'ਤੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਫੂਕਿਆ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ...
Ad Position 24