17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਫ਼ਰਦ ਕੇਂਦਰਾਂ ਦੇ ਮੁਲਾਜ਼ਮਾਂ ਦੀ ਸਾਰ ਲਵੇ ਸਰਕਾਰ-ਭਾਕਿਯੂ ਕਾਦੀਆਂ

Ad Position 21
No active advertisement
ਅਜੀਤ ਡੈਸਕ 04-06-2025
ਜ਼ੀਰਾ, 3 ਜੂਨ (ਰਜਨੀਸ਼ ਕਥੂਰੀਆ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ, ਮਨਦੀਪ ਸਿੰਘ ਅਲੀਪੁਰ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਆਦਿ ਆਗੂ ਉਚੇਚੇ ਤੌਰ 'ਤੇ ਪਹੁੰਚੇ | ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਫ਼ਰਦ ਕੇਂਦਰਾਂ ਦੇ ਮੁਲਾਜ਼ਮਾਂ ਦੇ ਹੜਤਾਲ 'ਤੇ ਜਾਣ ਕਰਕੇ ਆਪਣੀਆਂ ਜ਼ਮੀਨਾਂ ਨਾਲ ਸੰਬੰਧਿਤ ਸਰਕਾਰੀ ਰਿਕਾਰਡ ਦੀਆਂ ਨਕਲਾਂ ਲੈਣ ਲਈ ਕਿਸਾਨ ਅਤੇ ਆਮ ਲੋਕ ਖੱਜਲ ਖ਼ੁਆਰ ਹੋ ਰਹੇ ਹਨ | ਕਿਸਾਨ ਆਗੂਆਂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਸੁਖਦੇਵ ਸਿੰਘ ਸਨੇਰ, ਸਾਹਿੱਤਕਾਰ ਗੁਰਚਰਨ ਸਿੰਘ ਨੂਰਪੁਰ, ਮਨਦੀਪ ਸਿੰਘ ਅਲੀਪੁਰ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਨੇ ਕਿਹਾ ਕਿ ਫ਼ਰਦ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਸਰਕਾਰ ਪਿਛਲੇ ਸਾਲਾਂ ਤੋਂ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਨਿਗੂਣੀ ਤਨਖ਼ਾਹ ਦੇ ਰਹੀ ਹੈ ਅਤੇ ਇਹ ਤਨਖ਼ਾਹ ਵੀ ਪਿਛਲੇ 3 ਮਹੀਨਿਆਂ ਤੋਂ ਉਨ੍ਹਾਂ ਦੇ ਖਾਤਿਆਂ ਵਿਚ ਨਹੀਂ ਪਾਈ ਗਈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਨਾਲ ਅਦਾਰਿਆਂ ਵਿਚ ਭਿ੍ਸ਼ਟਾਚਾਰ ਫੈਲਦਾ ਹੈ ਅਤੇ ਲੋਕਾਂ ਦੀ ਖੱਜਲ ਖ਼ੁਆਰੀ ਵਧਦੀ ਹੈ | ਉਹਨਾ ਕਿਹਾ ਕਿ ਸਰਕਾਰ ਜੇਕਰ ਫ਼ਰਦ ਕੇਂਦਰਾਂ ਨੂੰ ਬੰਦ ਕਰਨਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਪਿਛਲੇ 20 ਸਾਲਾਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਭਰੋਸੇ ਵਿਚ ਲਿਆ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਉਨ੍ਹਾਂ ਦੀ ਨੌਕਰੀ ਨਾਲ ਜੁੜਿਆ ਹੋਇਆ ਹੈ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦਾ ਪਿਛਲਾ ਬਕਾਇਆ ਅਦਾ ਕਰੇ ਅਤੇ ਉਨ੍ਹਾਂ ਦੀ ਤਨਖ਼ਾਹ ਵਿਚ ਵਾਧਾ ਕੀਤਾ ਜਾਵੇ | ਕਿਸਾਨ ਆਗੂਆਂ ਨੇ ਕਿਹਾ ਕਿ ਅਜਿਹੀਆਂ ਸਰਕਾਰੀ ਨੀਤੀਆਂ ਨਾਲ ਜਿੱਥੇ ਅਦਾਰੇ ਨਾਲ ਸਬੰਧਿਤ ਮੁਲਾਜ਼ਮਾਂ ਦਾ ਭਵਿੱਖ ਦਾਅ ਤੇ ਲੱਗ ਜਾਂਦਾ ਹੈ, ਉੱਥੇ ਆਮ ਲੋਕਾਂ ਜਿਨ੍ਹਾਂ ਨੇ ਅਜਿਹੇ ਅਦਾਰਿਆਂ ਤੋਂ ਸੇਵਾਵਾਂ ਲੈਣੀਆਂ ਹੁੰਦੀਆਂ ਹਨ ਉਨ੍ਹਾਂ ਦੀ ਖੱਜਲ ਖ਼ੁਆਰੀ ਵਧ ਜਾਂਦੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਇਹਨਾਂ ਦਿਨਾਂ ਦੇ ਦੌਰਾਨ ਕਿਸਾਨਾਂ ਨੇ ਬੈਂਕਾਂ ਦੀਆਂ ਲਿਮਟਾਂ ਬੰਨ੍ਹਾਉਣ ਲਈ ਇੱਥੋਂ ਫ਼ਰਦਾਂ ਲੈਣ ਦੀ ਲੋੜ ਪੈਂਦੀ ਹੈ | ਕਿਸਾਨ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਮਾਲ ਮੰਤਰੀ ਨੂੰ ਫ਼ਰਦ ਕੇਂਦਰਾਂ ਦੇ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਆਪਣੀ ਹੜਤਾਲ ਬੰਦ ਕਰਕੇ ਕੰਮ 'ਤੇ ਵਾਪਸ ਪਰਤ ਸਕਣ | ਇਸ ਮੌਕੇ 'ਤੇ ਕਿਸਾਨ ਆਗੂ ਹਰਪ੍ਰੀਤ ਸਿੰਘ ਲੌਂਗੋਦੇਵਾ, ਪਾਲ ਸਿੰਘ ਸਨੇਰ, ਮੋਹਨ ਸਿੰਘ ਫੇਰੋਕੇ, ਜਸਪ੍ਰੀਤ ਸਿੰਘ ਲੌਂਗੋਦੇਵਾ, ਭੁਪਿੰਦਰ ਸਿੰਘ ਨੂਰਪੁਰ ਬਲਾਕ ਪ੍ਰਧਾਨ ਮਖੂ ਅਤੇ ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ, ਅੰਮਿ੍ਤਪਾਲ ਸਿੰਘ, ਸੁਖਵਿੰਦਰ ਸਿੰਘ ਸੋਢੀਵਾਲਾ, ਬਾਬਾ ਤਰਸੇਮ ਸਿੰਘ ਤਲਵੰਡੀ, ਗੁਲਾਬ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਸਿੰਘ ਮਨਸੂਰਵਾਲ, ਗੁਰਚਰਨ ਸਿੰਘ ਬਾਜਵਾ, ਜਸਪਾਲ ਸਿੰਘ ਸੋਢੀਵਾਲਾ, ਪਿਰਥਾ ਸਿੰਘ ਸੋਢੀਵਾਲਾ, ਨੈਬ ਸਿੰਘ ਸੇਖਵਾਂ, ਰਾਮ ਸਿੰਘ ਸੇਖਵਾਂ ਅਤੇ ਭਜਨ ਸਿੰਘ ਮਨਸੂਰਵਾਲ ਆਦਿ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਅਤੇ ਧਰਤੀ ਹੇਠਲੇ ਪਾਣੀ ਸਹਾਰੇ ਚੱਲ ਰਹੀ ਝੋਨੇ ਦੀ ਲਵਾਈ, ਕਈ ਨਹਿਰਾਂ ਵਿਚ ਅਜੇ ਤੱਕ ਨਹੀਂ ਛੱਡਿਆ ਗਿਆ ਪਾਣੀ ਅਗਲੀ ਖ਼ਬਰ ਸਾਲ 2021 ਦੌਰਾਨ ਖੇਤੀਬਾੜੀ ਸੰਦਾਂ ਦੀ ਖ਼ਰੀਦ 'ਤੇ ਗ੍ਰਾਮ ਪੰਚਾਇਤ 'ਚ ਉਸ ਸਮੇਂ ਦੇ ਸਰਪੰਚ ਵਲੋਂ ਘਪਲਾ
Ad Position 24