25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜਨਰਲ ਵਰਗ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕਰੇ ਸਰਕਾਰ

Ad Position 21
No active advertisement
ਅਜੀਤ ਡੈਸਕ 05-06-2025
ਗੁਰੂਹਰਸਹਾਏ, 4 ਜੂਨ (ਕਪਿਲ ਕੰਧਾਰੀ)-ਅੱਜ ਸਮਾਜ ਸੇਵਾ ਸੋਸਾਇਟੀ ਅਤੇ ਜਨਰਲ ਵਰਗ ਦੇ ਅਹੁਦੇਦਾਰਾਂ ਦੀ ਮੀਟਿੰਗ ਪ੍ਰਧਾਨ ਵਪਾਰ ਮੰਡਲ ਸਤਵਿੰਦਰ ਭੰਡਾਰੀ ਦੇ ਦਫ਼ਤਰ ਵਿਖੇ ਹੋਈ | ਜਿੱਥੇ ਜਨਰਲ ਵਰਗ ਨਾਲ ਸਬੰਧਿਤ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਮੂਹ ਅਹੁਦੇਦਾਰਾਂ ਵਿਚ ਸਮਾਜ ਸੇਵਾ ਸੋਸਾਇਟੀ ਦੇ ਪ੍ਰਧਾਨ ਮਦਨ ਮੋਹਨ ਕੰਪਾਰੀ, ਸਕੱਤਰ ਬੂੜ ਚੰਦ ਬਿੰਦਰਾ, ਖ਼ਜ਼ਾਨਚੀ ਆਦਰਸ਼ਪਾਲਜੀਤ ਧਵਨ, ਅਨਿਲ ਕੁੱਕੜ, ਸੰਦੀਪ ਮਦਾਨ, ਲਾਲ ਚੰਦ ਨਰੂਲਾ, ਅਸ਼ੋਕ ਮੋਂਗਾ, ਆਤਮਜੀਤ ਸਿੰਘ ਡੇਵਿਡ ਆਦਿ ਮੌਜੂਦ ਸਨ | ਇਸ ਮੌਕੇ ਗੱਲਬਾਤ ਕਰਦੇ ਹੋਏ ਸਮੂਹ ਅਹੁਦੇਦਾਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਜਨਰਲ ਵਰਗ ਕਮਿਸ਼ਨ ਦਾ ਚੇਅਰਮੈਨ ਨਹੀਂ ਲਗਾਇਆ ਜਾ ਰਿਹਾ | ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਤੁਰੰਤ ਜਨਰਲ ਵਰਗ ਦੇ ਚੇਅਰਮੈਨ ਦੀ ਨਿਯੁਕਤੀ ਕੀਤੀ ਜਾਵੇ | ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਹੋਰ ਭਾਈਚਾਰਿਆਂ ਲਈ ਵੱਖ-ਵੱਖ ਵੈੱਲਫੇਅਰ ਬੋਰਡ ਅਤੇ ਕਮਿਸ਼ਨ ਬਣਾਏ ਜਾਂਦੇ ਹਨ ਅਤੇ ਉਨ੍ਹਾਂ ਦੇ ਚੇਅਰਮੈਨ ਅਤੇ ਡਾਇਰੈਕਟਰ ਲਗਾਏ ਜਾਂਦੇ ਹਨ ਉਸੇ ਤਰ੍ਹਾਂ ਜਨਰਲ ਵਰਗ ਦੇ ਲੋਕਾਂ ਦੀਆਂ ਅਨੇਕਾਂ ਸਮੱਸਿਆਵਾਂ ਹਨ | ਉਨ੍ਹਾਂ ਦੇ ਹੱਲ ਲਈ ਜਲਦ ਤੋਂ ਜਲਦ ਚੇਅਰਮੈਨ ਲਗਾਇਆ ਜਾਵੇ | ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ 29 ਦਸੰਬਰ 2021 ਨੂੰ ਪੰਜਾਬ ਸਟੇਟ ਕਮਿਸ਼ਨ ਫ਼ਾਰ ਜਨਰਲ ਵਰਗ ਦੀ ਸਥਾਪਨਾ ਕੀਤੀ ਗਈ ਸੀ | ਜਿਸਦਾ ਚੇਅਰਮੈਨ ਡਾ. ਨਵਜੋਤ ਸਿੰਘ ਦਾਹੀਆ ਨੂੰ ਲਾਇਆ ਗਿਆ ਪਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਮਿਸ਼ਨ ਦਾ ਕੰਮਕਾਜ ਰੁਕ ਗਿਆ | ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਏ ਨੂੰ ਤਿੰਨ ਸਾਲ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ ਪਰੰਤੂ ਹਾਲੇ ਤੱਕ ਜਨਰਲ ਵਰਗ ਦਾ ਚੇਅਰਮੈਨ ਨਹੀਂ ਲਗਾਇਆ ਗਿਆ | ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਜਨਰਲ ਵਰਗ ਕਮਿਸ਼ਨ ਦਾ ਚੇਅਰਮੈਨ ਲਗਾਇਆ ਜਾਵੇ | ਨਹੀਂ ਤਾਂ ਆਉਣ ਵਾਲੇ ਸਮੇਂ ਵਿਚ ਜਨਰਲ ਵਰਗ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਬਿ੍ਗੇਡੀਅਰ ਬਿਕਰਮ ਸਿੰਘ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਕਰਵਾਇਆ ਵਿੱਦਿਅਕ ਟੂਰ ਅਗਲੀ ਖ਼ਬਰ ਆਯੁਸ਼ਮਾਨ ਅਰੋਗਿਆ ਕੇਂਦਰ ਨੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ
Ad Position 24