25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਲਗਾਇਆ ਕੈਂਪ

Ad Position 21
No active advertisement
ਅਜੀਤ ਡੈਸਕ 05-06-2025
ਗੁਰੂਹਰਸਹਾਏ, 4 ਜੂਨ (ਕਪਿਲ ਕੰਧਾਰੀ)-ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਵਲੋਂ ਸਾਉਣੀ ਦੀ ਫ਼ਸਲਾਂ ਸਬੰਧੀ ਸ਼ਹਿਰ ਦੇ ਨਾਲ ਲੱਗਦੇ ਪਿੰਡ ਲੈਪੋ ਵਿਖੇ ਬਣੀ ਪਾਰਕ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਪਹੁੰਚੇ ਖੇਤੀ ਮਾਹਿਰਾਂ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਤੋਂ ਡਿਪਟੀ ਡਾਇਰੈਕਟਰ ਡਾ. ਗੁਰਮੇਲ ਸਿੰਘ ਅਤੇ ਡਾ. ਸਿਮਰਨ ਕੌਰ ਵਲੋਂ ਪਹੁੰਚੇ ਕਿਸਾਨ ਵੀਰਾ ਅਤੇ ਨੌਜਵਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਖੋਜ ਦੇ ਆਧਾਰ 'ਤੇ ਖੇਤੀਬਾੜੀ ਵਿਚ ਵਿਭਿੰਨਤਾ ਲਿਆਉਣ ਬਾਰੇ ਅਤੇ ਮਿੱਟੀ ਅਤੇ ਪਾਣੀ ਦੀ ਟੈਸਟਿੰਗ ਸਬੰਧੀ ਜਾਣਕਾਰੀ ਦਿੱਤੀ ਅਤੇ ਇਸ ਮੌਕੇ ਪਹੁੰਚੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਤੀ ਸਹਾਇਕ ਧੰਦਿਆਂ ਬਾਰੇ ਟਰੇਨਿੰਗ ਲੈ ਕੇ ਇਹ ਧੰਦੇ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਡਾ. ਟਿੰਕਾ ਧਵਨ, ਸਾਬਕਾ ਸਰਪੰਚ ਜਸਪਾਲ ਸਿੰਘ, ਪਰਮਜੀਤ ਸਿੰਘ ਸੋਢੀ, ਮੱਖਣ ਸਿੰਘ ਬੇਦੀ, ਸ਼ੰਮਣ ਬੇਦੀ, ਟੀਟੂ ਖੰਨਾ, ਮੱਖਣ ਸਿੰਘ ਭੰਡਾਰੀ, ਲੈਕਚਰਾਰ ਜਨਕ ਰਾਜ ਚੋਹੜਾ, ਰਵਿੰਦਰ ਚੋਪੜਾ, ਕਰਮਜੀਤ ਆਵਲਾ, ਪਿ੍ੰਸ ਧਵਨ, ਸੰਦੀਪ ਸੋਨੀ ਧਵਨ, ਗੁਰਮੀਤ ਸਿੰਘ ਭੋਲੇਵਾਲੀਆ, ਪ੍ਰਦੀਪ ਭੋਲੇਵਾਲੀਆ, ਜੱਜ ਧਵਨ, ਹੈਪੀ ਬਹਿਲ ਆਦਿ ਕਿਸਾਨਾਂ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ.ਐਮ ਇੰਟਰਨੈਸ਼ਨਲ ਦੀ ਜਪਲੀਨ ਕੌਰ ਨੇ ਪੰਜਾਬ ਸਟੇਟ ਰੈਂਕਿੰਗ ਟੂਰਨਾਮੈਂਟ 'ਚ ਮੁੱਢਲਾ ਸਥਾਨ ਕੀਤਾ ਹਾਸਿਲ ਅਗਲੀ ਖ਼ਬਰ ਅੰਗਰੇਜ਼ ਸਿੰਘ ਮਨਸੂਰਦੇਵਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੂਟਾ ਸਿੰਘ ਬੁਰਜ ਗਿੱਲ) ਦੀ ਮੁੱਢਲੀ ਮੈਂਬਰਸ਼ਿਪ ਖ਼ਾਰਜ
Ad Position 24