25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਡੀ.ਸੀ.ਐਮ ਇੰਟਰਨੈਸ਼ਨਲ ਦੀ ਜਪਲੀਨ ਕੌਰ ਨੇ ਪੰਜਾਬ ਸਟੇਟ ਰੈਂਕਿੰਗ ਟੂਰਨਾਮੈਂਟ 'ਚ ਮੁੱਢਲਾ ਸਥਾਨ ਕੀਤਾ ਹਾਸਿਲ

Ad Position 21
No active advertisement
ਅਜੀਤ ਡੈਸਕ 05-06-2025
ਫ਼ਿਰੋਜ਼ਪੁਰ, 4 ਜੂਨ (ਲਖਵਿੰਦਰ ਸਿੰਘ)-ਮਿੰਨੀ ਪੰਜਾਬ ਸਟੇਟ ਰੈਂਕਿੰਗ ਟੂਰਨਾਮੈਂਟ 2025 ਵਿਚ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥੀ ਜਪਲੀਨ ਕੌਰ ਨੇ ਸਕੂਲ ਸਮੇਤ ਪੂਰੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਗਿਆ ਹੈ | ਪਿ੍ੰਸੀਪਲ ਅਨੁਰਾਧਾ ਚੰਦੇਲ ਨੇ ਦੱਸਿਆ ਕਿ ਸੱਤਵੀਂ ਦੀ ਵਿਦਿਆਰਥਣ ਜਪਲੀਨ ਕੌਰ ਨੇ ਅੰਡਰ-13 ਸਿੰਗਲ ਅਤੇ ਡਬਲ ਵਿਚ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਜਲੰਧਰ ਦੇ ਹੰਸਰਾਜ ਬੈਡਮਿੰਟਨ ਇਨਡੋਰ ਹਾਲ 'ਚ ਕਰਵਾਏ ਗਏ, ਜਿੱਥੇ ਸੂਬੇ ਭਰ ਤੋਂ ਕਈ ਖਿਡਾਰੀਆਂ ਨੇ ਹਿੱਸਾ ਲਿਆ | ਵਿਦਿਆਰਥਣ ਦੇ ਸਕੂਲ ਪਹੁੰਚਣ 'ਤੇ ਸਕੂਲ ਸਟਾਫ਼ ਦੁਆਰਾ ਜਪਲੀਨ ਕੌਰ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਉਸ ਨੂੰ ਵਧਾਈ ਦਿੰਦੇ ਹੋਏ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਦੱਸਿਆ ਕਿ ਸਕੂਲ ਵਿਚ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਰਗਰਮੀਆਂ ਵਿਚ ਵੀ ਨਿਰਦੇਸ਼ਕ ਦਿੱਤੇ ਜਾਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਬਿਨਾਂ ਰੇਲ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ 'ਤੇ ਵਿਭਾਗ ਨੇ ਕੱਸਿਆ ਸ਼ਿਕੰਜਾ *ਮਈ ਮਹੀਨੇ 'ਚ ਟਿਕਟ ਚੈਕਿੰਗ ਦੌਰਾਨ ਕਰ... ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਲਗਾਇਆ ਕੈਂਪ
Ad Position 24