ਗੁਰੂਹਰਸਹਾਏ, 4 ਜੂਨ (ਕਪਿਲ ਕੰਧਾਰੀ)-ਕੁਦਰਤ ਅਤੇ ਧਰਤੀ ਦੀ ਰੱਖਿਆ ਕਰਨ ਅਤੇ ਵਾਤਾਵਰਨ ਲਈ ਸਕਾਰਾਤਮਿਕ ਕਾਰਵਾਈ ਕਰਨ ਦੇ ਮਕਸਦ ਨਾਲ ਦੁਨੀਆ ਭਰ ਵਿਚ ਲੋਕਾਂ ਨੂੰ ਵਾਤਾਵਰਨ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਅਤੇ ਇਸ ਦੀ ਸਾਂਭ ਸੰਭਾਲ ਪ੍ਰਤੀ ਜਨ-ਜਾਗਰੂਕਤਾ ਲਈ ਵਿਆਪਕ ਪੱਧਰ ਤੋਂ ਹਰ ਸਾਲ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ | ਇਹ ਜਾਣਕਾਰੀ ਦਿੰਦਿਆਂ ਹੋਇਆ ਐਂਟੀ ਕੁਰੱਪਸ਼ਨ ਬਿਊਰੋ ਇੰਡੀਆ ਗੁਰੂਹਰਸਹਾਏ ਦੇ ਪ੍ਰਧਾਨ ਸੰਦੀਪ ਕੰਬੋਜ ਨੇ ਕਿਹਾ ਕਿ ਇਹ ਪ੍ਰੋਗਰਾਮ ਸੰਯੁਕਤ ਰਾਸ਼ਟਰ ਦੁਆਰਾ ਚਲਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਮਨਾਉਣ ਦੀ ਲੋੜ ਉਦੋਂ ਪਈ ਜਦੋਂ ਚਾਰ ਚੁਫੇਰਿਓਾ ਹਵਾ ਪਾਣੀ ਅਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵਧਣ ਲੱਗਾ | ਇਸ ਪ੍ਰਦੂਸ਼ਣ ਦੇ ਆਲਸੀ ਪੱਧਰ 'ਤੇ ਬਹੁਤ ਹੀ ਡੂੰਘੇ ਅਤੇ ਮਾੜੇ ਪ੍ਰਭਾਵ ਪਾਏ ਹਨ | ਸਾਨੂੰ ਹਰ ਰੋਜ਼ ਹੀ ਵਿਸ਼ਵ ਵਾਤਾਵਰਨ ਦਿਵਸ ਮਨਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੇ ਆਲ਼ੇ ਦੁਆਲੇ ਦਾ ਵਾਤਾਵਰਨ ਪ੍ਰਦੂਸ਼ਣ ਰਹਿਤ ਰੱਖ ਸਕੀਏ | ਸਾਨੂੰ ਅੱਜ ਵਾਤਾਵਰਨ ਦਿਵਸ ਮੌਕੇ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਸੰਕਲਪ ਲੈਣਾ ਚਾਹੀਦਾ ਹੈ ਕਿ ਅਸੀਂ ਵੱਧ ਤੋਂ ਵੱਧ ਰੁੱਖਾ ਦੀ ਸੰਭਾਲ ਕਰੀਏ | ਪਾਣੀ ਦੀ ਸੰਭਾਲ ਕਰਕੇ ਬੱਚਤ ਕਰੀਏ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਬਣਾਉਣ ਲਈ ਹਰ ਹੰਭਲਾ ਮਾਰੀਏ |