25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਐੱਸ.ਬੀ.ਐੱਸ. ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਲਗਾਈ ਠੰਢੇ ਮਿੱਠੇ ਜਲ ਦੀ ਛਬੀਲ

Ad Position 21
No active advertisement
ਅਜੀਤ ਡੈਸਕ 05-06-2025
ਫ਼ਿਰੋਜ਼ਪੁਰ, 4 ਜੂਨ (ਲਖਵਿੰਦਰ ਸਿੰਘ)-ਸਰਹੱਦੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਭਗਤ ਸਿੰਘ ਮਾਡਲ ਸਕੂਲ ਭਾਨੇ ਵਾਲਾ ਦੇ ਵਿਦਿਆਰਥੀਆਂ ਨੇ ਅੱਜ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋ ਕੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਸਕੂਲੀ ਬੱਚਿਆਂ ਨੇ ਸਕੂਲ ਦੇ ਬਾਹਰ ਛਬੀਲ ਲਗਾ ਕੇ ਆਉਣ-ਜਾਣ ਵਾਲੇ ਰਾਹਗੀਰਾਂ ਜਲ ਛਕਾਇਆ | ਸਕੂਲ ਪਿ੍ੰਸੀਪਲ ਨਰਿੰਦਰ ਸਿੰਘ ਕੇਸਰ ਨੇ ਦੱਸਿਆ ਕਿ ਇਹ ਸਕੂਲ ਜਿੱਥੇ ਸਿੱਖਿਆ ਦੇ ਖੇਤਰ ਵਿਚ ਮੱਲ੍ਹਾਂ ਮਾਰ ਰਿਹਾ ਹੈ, ਉੱਥੇ ਬੱਚਿਆਂ ਵਿਚ ਸਮਾਜਿਕ, ਸਭਿਆਚਾਰਕ ਅਤੇ ਧਾਰਮਿਕ ਮਹੱਤਤਾ ਨੂੰ ਉਜਾਗਰ ਕਰਨ ਲਈ ਕਈ ਉਪਰਾਲੇ ਕਰ ਰਿਹਾ ਹੈ | ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਦੱਸਿਆ ਗਿਆ | ਇਸ ਮੌਕੇ ਵਾਈਸ ਪਿ੍ੰਸੀਪਲ ਸ੍ਰੀਮਤੀ ਸੁਨੀਲ ਰਾਣਾ, ਬਲਵੀਰ ਕੌਰ, ਸਾਕਸ਼ੀ, ਕੁਲਦੀਪ ਕੌਰ, ਸਰਿਤਾ, ਸਲਮਾ, ਮਨਦੀਪ ਕੌਰ, ਵਿਸ਼ਾਖਾ, ਮਿਨਾਕਸ਼ੀ ਆਦਿ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਰਸਮਾਂ ਉਪਰੰਤ ਨਹਿਰੀ ਵਿਭਾਗ ਨੇ ਰਜਬਾਹਾ ਬਟਾਲਾ ਵਿਚ ਪਾਣੀ ਛੱਡਿਆ ਅਗਲੀ ਖ਼ਬਰ ਚੋਰਾਂ ਨੇ ਕ੍ਰਿਸ਼ਨਾ ਮੰਦਰ ਦੇ ਦਾਨ ਪਾਤਰ ਤੋੜੇ
Ad Position 24