25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸੀਵਰੇਜ ਦਾ ਗੰਦਾ ਪਾਣੀ ਗਲੀ 'ਚ ਖੜ੍ਹਾ ਹੋਣ ਕਰਕੇ ਲੋਕ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 05-06-2025

ਗੁਰੂਹਰਸਹਾਏ, 4 ਜੂਨ (ਕਪਿਲ ਕੰਧਾਰੀ)-ਨਗਰ ਕੌਂਸਲ ਗੁਰੂਹਰਸਹਾਏ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਹਮੇਸ਼ਾ ਵਿਵਾਦਾਂ ਵਿਚ ਹੀ ਰਹਿੰਦਾ ਹੈ | ਚਾਹੇ ਉਹ ਸਫ਼ਾਈ ਦਾ ਮਸਲਾ ਹੋਵੇ ਜਾ ਸੀਵਰੇਜ ਸਿਸਟਮ ਦਾ | ਹੁਣ ਇਕ ਤਾਜ਼ਾ ਮਾਮਲਾ ਵਾਰਡ ਨੰਬਰ 14 ਦਸਮੇਸ਼ ਨਗਰ ਵਿਚ ਦੇਖਣ ਨੂੰ ਮਿਲਿਆ ਹੈ | ਜਿੱਥੇ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦੀ ਪਾਈਪ ਬਲਾਕ ਹੋਣ ਕਰਕੇ ਸੀਵਰੇਜ ਦਾ ਪਾਣੀ ਓਵਰਫ਼ਲੋ ਹੋ ਕੇ ਗਲੀ ਵਿਚ ਖੜ੍ਹਾ ਹੋ ਜਾਂਦਾ ਹੈ | ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਦਨ ਲਾਲ ਨਰੂਲਾ, ਰੋਕੀ ਨਰੂਲਾ, ਦੀਪਕ ਨਰੂਲਾ, ਸੁਨੀਲ ਆਦਿ ਵਾਰਡ ਵਾਸੀਆਂ ਨੇ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੇ ਘਰਾਂ ਅਤੇ ਦੁਕਾਨਾਂ ਦੇ ਬਾਹਰ ਸੀਵਰੇਜ ਦਾ ਗੰਦਾ ਪਾਣੀ ਓਵਰਫ਼ਲੋ ਹੋ ਕੇ ਖੜ੍ਹਾ ਹੈ ਅਤੇ ਉਨ੍ਹਾਂ ਵਲੋਂ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਜਾਣੂ ਕਰਵਾਇਆ ਪਰੰਤੂ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ | ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਹਰ ਰੋਜ਼ ਕੰਮਕਾਜ ਜਾਂਦੇ ਸਮੇਂ ਇਸ ਗੰਦੇ ਬਦਬੂਦਾਰ ਪਾਣੀ ਵਿਚੋਂ ਲੰਘ ਕੇ ਜਾਣਾ ਪੈਂਦਾ ਹੈ ਅਤੇ ਇਸ ਗੰਦੇ ਪਾਣੀ ਕਰਕੇ ਭਿਆਨਕ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ | ਇਸ ਮੌਕੇ ਮੁਹੱਲਾ ਵਾਸੀਆਂ ਨੇ ਸ਼ਹਿਰ ਦੇ ਕਾਰਜ ਸਾਧਕ ਅਫ਼ਸਰ ਨੂੰ ਇਕ ਮੰਗ ਪੱਤਰ ਦੇ ਕੇ ਉਨ੍ਹਾਂ ਦੀ ਸਮੱਸਿਆ ਹੱਲ ਕਰਨ ਲਈ ਕਿਹਾ ਹੈ | ਇਸ ਮੌਕੇ ਮੁਹੱਲਾ ਵਾਸੀਆਂ ਨੇ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਕਰੀਬ 4 ਮਹੀਨੇ ਪਹਿਲਾਂ ਪੁੱਟਿਆ ਟੋਇਆ ਬੰਦ ਕਰਵਾਉਣ ਦੀ ਮੰਗ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨਾਂ ਨੂੰ ਬਾਹਰ ਕੱਢ ਕੇ ਪੁਨਰਵਾਸ ਲਈ ਯਤਨ ਆਰੰਭੇ ਗਏ-ਡੀ. ਸੀ....
Ad Position 24