25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਲੁਧਿਆਣਾ ਜ਼ਿਮਨੀ ਚੋਣਾਂ ਸੰਬੰਧੀ ਸੁਰਿੰਦਰ ਸਿੰਘ ਜੌੜਾ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ ਨਾਲ ਚਰਚਾ

Ad Position 21
No active advertisement
ਅਜੀਤ ਡੈਸਕ 05-06-2025

ਮੱਲਾਂਵਾਲਾ, 4 ਜੂਨ (ਗੁਰਦੇਵ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਜੌੜਾ ਵਲੋਂ ਲੁਧਿਆਣਾ ਵੈਸਟ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਜ਼ਿਮਨੀ ਚੋਣ ਦੀਆਂ ਰਣਨੀਤੀਆਂ ਅਤੇ ਕਾਂਗਰਸ ਪਾਰਟੀ ਦੀ ਮੌਜੂਦਾ ਸਥਿਤੀ 'ਤੇ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ | ਸੁਰਿੰਦਰ ਸਿੰਘ ਜੌੜਾ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ, ਜੋ ਲੁਧਿਆਣਾ ਵੈਸਟ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ, ਨੂੰ ਜਨਤਾ ਦਾ ਵਿਸ਼ਾਲ ਸਮਰਥਨ ਹਾਸਲ ਹੈ | ਜੌੜਾ ਨੇ ਕਿਹਾ ਕਿ ਭਾਰਤ ਭੂਸ਼ਨ ਆਸ਼ੂ ਨੇ ਸੂਬੇ ਵਿਚ ਮੰਤਰੀ ਵਜੋਂ ਅਤੇ ਵਿਧਾਇਕ ਵਜੋਂ ਲੁਧਿਆਣਾ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਇਆ ਹੈ ਤੇ ਅਸੀਂ ਪਾਰਟੀ ਵਰਕਰਾਂ ਨਾਲ ਮਿਲ ਕੇ ਪੂਰੀ ਤਾਕਤ ਨਾਲ ਉਨ੍ਹਾਂ ਦੀ ਜਿੱਤ ਯਕੀਨੀ ਬਣਾਵਾਂਗੇ |” ਚੋਣ ਪ੍ਰਚਾਰ ਲਈ ਸਰਗਰਮ ਚਰਨਜੀਤ ਸਿੰਘ ਚੰਨੀ ਨੇ ਸੁਰਿੰਦਰ ਜੌੜਾ ਨਾਲ ਮੁਲਾਕਾਤ ਵਿਚ ਪਾਰਟੀ ਦੀ ਏਕਤਾ ਅਤੇ ਜਨਤਕ ਮੁੱਦਿਆਂ 'ਤੇ ਜ਼ੋਰ ਦਿੱਤਾ | ਚੰਨੀ ਨੇ ਕਿਹਾ ਕਿ ਲੁਧਿਆਣਾ ਵੈਸਟ ਦੀ ਜਨਤਾ ਆਮ ਆਦਮੀ ਪਾਰਟੀ (ਆਪ) ਦੀਆਂ ਅਸਫਲ ਨੀਤੀਆਂ ਤੋਂ ਤੰਗ ਆ ਚੁੱਕੀ ਹੈ | ਕਾਂਗਰਸ ਪਾਰਟੀ ਇਸ ਚੋਣ ਵਿਚ ਜਨਤਕ ਮੁੱਦਿਆਂ ਨੂੰ ਉਠਾਏਗੀ ਅਤੇ ਆਸ਼ੂ ਦੀ ਜਿੱਤ ਨਾਲ ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮਜ਼ਬੂਤ ਸੁਨੇਹਾ ਦੇਵੇਗੀ | ਇਸ ਦੌਰਾਨ ਦੋਵਾਂ ਨੇਤਾਵਾਂ ਨੇ ਚੋਣ ਪ੍ਰਚਾਰ ਦੀਆਂ ਰਣਨੀਤੀਆਂ 'ਤੇ ਵਿਚਾਰ ਕੀਤਾ, ਜਿਸ ਵਿਚ ਘਰ-ਘਰ ਜਾ ਕੇ ਪ੍ਰਚਾਰ, ਜਨ ਸਭਾਵਾਂ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਸ਼ਾਮਲ ਹਨ | ਜੌੜਾ ਨੇ ਸੁਝਾਅ ਦਿੱਤਾ ਕਿ ਨੌਜਵਾਨ ਵੋਟਰਾਂ ਅਤੇ ਵਪਾਰੀ ਵਰਗ ਨੂੰ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ, ਕਿਉਂਕਿ ਲੁਧਿਆਣਾ ਵੈਸਟ ਇਕ ਸ਼ਹਿਰੀ ਹਲਕਾ ਹੈ, ਜਿੱਥੇ ਵਪਾਰੀ ਅਤੇ ਹਿੰਦੂ ਵੋਟਰਾਂ ਦੀ ਗਿਣਤੀ ਵੱਡੀ ਹੈ | ਚੰਨੀ ਨੇ ਜੌੜਾ ਦੀ ਸਰਗਰਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਟੀ ਦੇ ਅਜਿਹੇ ਸਮਰਪਿਤ ਵਰਕਰ ਹੀ ਕਾਂਗਰਸ ਦੀ ਤਾਕਤ ਹਨ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਆਸ਼ੂ ਨੂੰ ਜਿਤਾਉਣ ਲਈ ਸਾਰੇ ਵਰਕਰ ਇੱਕਜੁੱਟ ਹੋ ਕੇ ਕੰਮ ਕਰਨ |

Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰ 'ਚ ਚੱਲ ਰਹੀ ਕਲਮਛੋੜ ਹੜਤਾਲ ਦੌਰਾਨ ਖ਼ੱਜਲ਼-ਖ਼ੁਆਰ ਹੋ ਰਹੇ ਲੋਕ ਅਗਲੀ ਖ਼ਬਰ ਕਰੀਬ 4 ਮਹੀਨੇ ਪਹਿਲਾਂ ਪੁੱਟਿਆ ਟੋਇਆ ਬੰਦ ਕਰਵਾਉਣ ਦੀ ਮੰਗ
Ad Position 24