25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਭਾਕਿਯੂ ਏਕਤਾ ਡਕੌਂਦਾ (ਧੇਨਰ) ਦੇ ਸੂਬਾ ਤੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 05-06-2025


• ਹੜਤਾਲ ­'ਤੇ ਗਏ ਫ਼ਰਦ ਕੇਂਦਰ ਮੁਲਾਜ਼ਮਾਂ ਦੀ ਹਮਾਇਤ ਕਰਦੇ ਸੂਬਾ ਸਰਕਾਰ ਨੂੰ ਕੀਤੀ ਅਪੀਲ

ਫ਼ਿਰੋਜ਼ਪੁਰ, 4 ਜੂਨ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਜੰਗੀਰ ਸਿੰਘ ਖਹਿਰਾ, ਜ਼ਿਲ੍ਹਾ ਜਰਨਲ ਸਕੱਤਰ ਗੁਲਜਾਰ ਸਿੰਘ ਕਬਰਵੱਛਾ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੰਗਾਂ ਦੀ ਪੂਰਤੀ ਅਤੇ ਤਨਖ਼ਾਹ ਨਾ ਮਿਲਣ ਦੇ ਰੋਸ ਵਿਚ ਹੜਤਾਲ 'ਤੇ ਗਏ ਫ਼ਰਦ ਕੇਂਦਰਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ, ਕਿਉਂਕਿ ਕਿਸਾਨ ਅਤੇ ਆਮ ਜਨਤਾ ਨੂੰ ਜ਼ਮੀਨ ਸਬੰਧੀ ਕਾਗ਼ਜ਼ਾਤ ਪ੍ਰਾਪਤ ਕਰਨ ਵਿਚ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆਗੂ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਮੁਲਾਜ਼ਮਾਂ ਨੂੰ ਸਰਕਾਰ ਪਿਛਲੇ ਕਈ ਸਾਲਾਂ ਤੋਂ ਸਿਰਫ਼ 10 ਹਜ਼ਾਰ ਪ੍ਰਤੀ ਮਹੀਨਾ ਤਨਖ਼ਾਹ ਦੇ ਰਹੀ ਹੈ, ਜੋ ਕਿ ਬਹੁਤ ਘੱਟ ਹੈ ਤੇ ਉਹ ਵੀ ਪਿਛਲੇ ਤਿੰਨ ਮਹੀਨਿਆਂ ਤੋਂ ਨਹੀਂ ਮਿਲੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਨੀਤੀਆਂ ਨਾਲ ਅਦਾਰਿਆਂ 'ਚ ਭਿ੍ਸ਼ਟਾਚਾਰ ਦਾ ਬੋਲਬਾਲਾ ਤੇ ਆਮ ਲੋਕਾਂ ਦੀ ਖੱਜਲ ਖੁਆਰੀ ਵਧਦੀ ਹੈ | ਬੈਠਕ ਦੌਰਾਨ ਜ਼ਿਲ੍ਹਾ ਪ੍ਰਧਾਨ ਜੰਗੀਰ ਸਿੰਘ ਖਹਿਰਾ ਨੇ ਸੂਬਾ ਸਰਕਾਰ ਨੂੰ ਸੁਝਾਅ ਦਿੱਤਾ ਹੈ ਕਿ ਜੇ ਸਰਕਾਰ ਫ਼ਰਦ ਕੇਂਦਰ ਬੰਦ ਕਰਨਾ ਚਾਹੁੰਦੀ ਹੈ ਤਾਂ ਪਹਿਲਾਂ 20 ਸਾਲਾਂ ਤੋਂ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਭਰੋਸੇ 'ਚ ਲਿਆ ਜਾਵੇ ਅਤੇ ਜੇਕਰ ਅਜਿਹਾ ਨਹੀਂ ਹੈ ਤਾਂ ਮੁਲਾਜ਼ਮਾਂ ਦੀਆਂ ਪਿਛਲੇ ਤਿੰਨ ਮਹੀਨਿਆਂ ਦੀ ਬਕਾਇਆ ਤਨਖ਼ਾਹ ਅਦਾ ਅਤੇ ਤਨਖ਼ਾਹ 'ਚ ਵਾਧਾ ਕਰਕੇ ਹੜਤਾਲ ਨੂੰ ਖ਼ਤਮ ਕਰਵਾਇਆ ਜਾਵੇ, ਤਾਂ ਕਿ ਕਿਸਾਨ ਵਰਗ ਦੇ ਨਾਲ ਆਮ ਜਨਤਾ ਨੂੰ ਵੱਡੀ ਰਾਹਤ ਮਿਲੇ | ਇਸ ਮੌਕੇ ਬਲਾਕ ਪ੍ਰਧਾਨ ਜ਼ੀਰਾ ਪ੍ਰਨੀਤ ਸਿੰਘ ਭੜਾਣਾ, ਬਲਾਕ ਜਰਨਲ ਸਕੱਤਰ ਗੁਰਚਰਨ ਸਿੰਘ ਨਾਜੂ ਸ਼ਾਹ ਵਾਲਾ, ਬਲਾਕ ਕੈਸ਼ੀਅਰ ਗੁਰਜੀਤ ਸਿੰਘ ਅਲੀਪੁਰ, ਇਕਾਈ ਪ੍ਰਧਾਨ ਹਰਵਿੰਦਰ ਸਿੰਘ ਰਾਣਾ ਭੜਾਣਾ, ਜਗਤਾਰ ਸਿੰਘ ਕੈਸ਼ੀਅਰ ਭੜਾਣਾ, ਗੁਰਪ੍ਰੀਤ ਸਿੰਘ ਇਕਾਈ ਮੀਤ ਪ੍ਰਧਾਨ ਭੜਾਣਾ, ਕਿਸਾਨ ਆਗੂ ਪ੍ਰੀਤਮ ਸਿੰਘ ਜਥੇਦਾਰ, ਲਖਵੀਰ ਸਿੰਘ ਇਕਾਈ ਜਨਰਲ ਸਕੱਤਰ, ਗੁਰਜੰਟ ਸਿੰਘ ਜੱਜ ਭੜਾਣਾ, ਸੇਵਾ ਸਿੰਘ ਪੈੱ੍ਰਸ ਸਕੱਤਰ, ਪ੍ਰੇਮਪਾਲ ਸਿੰਘ ਇਕਾਈ ਪ੍ਰਧਾਨ ਸੁਰ ਸਿੰਘ ਵਾਲਾ, ਜਸਵੰਤ ਸਿੰਘ ਸੁਰ ਸਿੰਘ ਵਾਲਾ, ਡਾਕਟਰ ਪਰਮਜੀਤ ਸਿੰਘ ਬਲਾਕ ਸਕੱਤਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਵਲੋਂ ਹਫ਼ਤਾਵਾਰੀ ਵਿਸ਼ੇਸ਼ ਸਫ਼ਾਈ ਅਭਿਆਨ ਤਹਿਤ ਮਾਲ ਰੋਡ ਦੀ ਕੀਤੀ ਸਾਫ਼ ਸਫ਼ਾਈ ਅਗਲੀ ਖ਼ਬਰ ਪ੍ਰੇਮ ਵਿਆਹ ਦੀ ਰੰਜਿਸ਼ 'ਚ ਨੌਜਵਾਨ ਦੀ ਕੀਤੀ ਕੁੱਟਮਾਰ
Ad Position 24