25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਨਗਰ ਕੌਂਸਲ ਵਲੋਂ ਹਫ਼ਤਾਵਾਰੀ ਵਿਸ਼ੇਸ਼ ਸਫ਼ਾਈ ਅਭਿਆਨ ਤਹਿਤ ਮਾਲ ਰੋਡ ਦੀ ਕੀਤੀ ਸਾਫ਼ ਸਫ਼ਾਈ

Ad Position 21
No active advertisement
ਅਜੀਤ ਡੈਸਕ 05-06-2025


• ਸ਼ਹਿਰ ਵਾਸੀ ਨਗਰ ਕੌਂਸਲ ਦੇ ਸਫ਼ਾਈ ਅਭਿਆਨ 'ਚ ਵੱਧ ਚੜ੍ਹ ਕੇ ਹਿੱਸਾ ਲੈਣ-ਰਿੰਕੂ ਗਰੋਵਰ

ਫ਼ਿਰੋਜ਼ਪੁਰ, 4 ਜੂਨ (ਗੁਰਿੰਦਰ ਸਿੰਘ)-ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਸਪੈਸ਼ਲ ਸਵੱਛਤਾ ਮੁਹਿੰਮ ਤਹਿਤ ਵਿਸ਼ੇਸ਼ ਹਫ਼ਤਾਵਾਰੀ (ਹਰ ਬੁੱਧਵਾਰ) ਨੂੰ ਮਾਲ ਰੋਡ ਦੀ ਸਫ਼ਾਈ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫ਼ਸਰ ਸ਼੍ਰੀਮਤੀ ਪੂਨਮ ਭਟਨਾਗਰ ਅਤੇ ਸੁਪਰਡੈਂਟ ਸੈਨੀਟੇਸ਼ਨ ਸੁਖਪਾਲ ਸਿੰਘ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ ਤੇਜਵੀਰ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਨਗਰ ਕੌਂਸਲ ਫ਼ਿਰੋਜ਼ਪੁਰ ਦੀ ਸਮੁੱਚੀ ਟੀਮ ਵਲੋਂ ਸੈਂਟ ਜੋਸਫ ਸਕੂਲ ਤੋਂ ਸ਼ੁਰੂ ਕਰਕੇ ਦਿੱਲੀ ਗੇਟ ਅਤੇ ਬਗ਼ਦਾਦੀ ਗੇਟ ਤੱਕ ਇਕ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ,ਜਿਸ ਤਹਿਤ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਸੜਕ ਦੇ ਦੋਨੋਂ ਪਾਸੇ ਦੀ ਸਫ਼ਾਈ, ਮਿੱਟੀ ਦਾ ਇਕੱਠਾ ਕਰਨਾ, ਡਿਵਾਈਡਰਾਂ ਅਤੇ ਬਰਸਾਤੀਆਂ ਦੀ ਸਫ਼ਾਈ, ਆਸ-ਪਾਸ ਦੀਵਾਰਾਂ 'ਤੇ ਲੱਗੇ ਪੋਸਟਰ ਬੈਨਰ ਨੂੰ ਹਟਾਉਣਾ, ਸੀਵਰੇਜ ਦੀਆਂ ਸ਼ਿਕਾਇਤਾਂ ਦਾ ਹੱਲ, ਸਟਰੀਟ ਲਾਈਟਾਂ ਦੀ ਰਿਪੇਅਰ, ਸਰਕੁਲਰ ਰੋਡ 'ਤੇ ਪੈਂਦੇ ਸਾਰੇ ਦਰਖਤਾਂ ਨੂੰ ਹੇਠਾਂ ਤੋਂ ਸਫੇਦੀ ਕਰਵਾਉਣੀ, ਸੜਕਾਂ ਦੇ ਦੋਨੋਂ ਪਾਸੇ ਪਏ ਪੁਰਾਣੇ ਕਚਰੇ ਮਲਬੇ ਆਦਿ ਨੂੰ ਉਠਾਉਣ ਤੋਂ ਇਲਾਵਾ ਸਫ਼ਾਈ ਹੋਣ ਉਪਰੰਤ ਪਾਣੀ ਦਾ ਛਿੜਕਾਅ ਅਤੇ ਸ਼ਾਮ ਨੂੰ ਫੋਗਿੰਗ ਕਰਵਾਉਣ ਦੀਆਂ ਸਾਰੀਆਂ ਗਤੀਵਿਧੀਆਂ ਇਕੋ ਡਰਾਈਵ ਵਿਚ ਇਕੋ ਦਿਨ ਕੀਤੀਆਂ ਜਾ ਰਹੀਆਂ ਹਨ | ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਵਲੋਂ ਨਗਰ ਕੌਂਸਲ ਫ਼ਿਰੋਜ਼ਪੁਰ ਦੀ ਟੀਮ ਨੂੰ ਵਧਾਈ ਦਿੰਦੇ ਹੋਏ ਜ਼ਿਲ੍ਹੇ ਫ਼ਿਰੋਜ਼ਪੁਰ ਦੀਆਂ ਬਾਕੀ ਨਗਰ ਕੌਂਸਲਾਂ/ਨਗਰ ਪੰਚਾਇਤਾਂ ਨੂੰ ਇਸ ਤਰਜ਼ 'ਤੇ ਮੁਹਿੰਮ ਚਲਾਉਣ ਲਈ ਸੇਧ ਦਿੱਤੀ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਰੋਹਿਤ ਗਰੋਵਰ (ਰਿੰਕੂ) ਵਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਂਸਲ ਦੇ ਸਫ਼ਾਈ ਅਭਿਆਨ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਸ਼ਹਿਰ ਨੂੰ ਹੋਰ ਵਧੇਰੇ ਸਾਫ਼-ਸੁਥਰਾ ਰੱਖਿਆ ਜਾ ਸਕੇ | ਇਸ ਮੌਕੇ 'ਤੇ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਸੁਪਰਡੈਂਟ ਸੈਨੀਟੇਸ਼ਨ ਸੁਖਪਾਲ ਸਿੰਘ ਅਤੇ ਸਹਾਇਕ ਮਿਉਂਸੀਪਲ ਇੰਜੀਨੀਅਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਹਰ ਬੁੱਧਵਾਰ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਇਸ ਪ੍ਰਕਾਰ ਦੇ ਕਲੀਨੀਨੈਸ ਡਰਾਈਵ ਚਲਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਸ਼ਡਿਊਲ ਅਨੁਸਾਰ ਆਉਣ ਵਾਲੇ ਚਾਰ ਹਫ਼ਤੇ ਚਾਰ ਬੁੱਧਵਾਰ ਦੇ ਅੰਦਰ-ਅੰਦਰ ਫ਼ਿਰੋਜ਼ਪੁਰ ਸ਼ਹਿਰ ਦੇ ਹਰ ਕੋਨੇ ਨੂੰ ਸਾਫ਼ ਸੁਥਰਾ ਤੇ ਕਚਰਾ ਮੁਕਤ ਕੀਤਾ ਜਾਵੇਗਾ | ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਫ਼ਾਈ, ਸਵੱਛਤਾ ਅਤੇ ਸਵੱਛ ਵਾਤਾਵਰਨ ਮੁਹੱਈਆ ਕਰਵਾਉਣਾ ਸਾਡਾ ਸਭ ਦਾ ਫ਼ਰਜ਼ ਹੈ ਇਸ ਕਰਕੇ ਸਾਰੇ ਸ਼ਹਿਰ ਵਾਸੀਆਂ ਨੂੰ ਸਵੱਛਤਾ ਪ੍ਰਤੀ ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ | ਇਸ ਮੌਕੇ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਐੱਸ.ਡੀ.ਓ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਗੁਲਸ਼ਨ ਗਰੋਵਰ, ਸੈਨੇਟਰੀ ਮੇਟ ਅਮਰ ਭੱਟੀ, ਰਾਜ ਕੁਮਾਰ, ਰਾਜੇਸ਼ ਕੁਮਾਰ, ਰਾਮ ਚਰਨ, ਅਕਬਰ, ਰਾਜਾ, ਭਿਖਾਰੀ, ਪ੍ਰੋਗਰਾਮ ਕੋਆਰਡੀਨੇਟਰ ਸਿਮਰਨਜੀਤ ਸਿੰਘ, ਸੁਮਨ ਰਾਣੀ ਅਤੇ ਸਮੂਹ ਸਟਾਫ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 260 ਨਸ਼ੇ ਦੀਆਂ ਗੋਲੀਆਂ ਸਮੇਤ ਔਰਤ ਕਾਬੂ ਅਗਲੀ ਖ਼ਬਰ ਭਾਕਿਯੂ ਏਕਤਾ ਡਕੌਂਦਾ (ਧੇਨਰ) ਦੇ ਸੂਬਾ ਤੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਮੀਟਿੰਗ
Ad Position 24