25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

260 ਨਸ਼ੇ ਦੀਆਂ ਗੋਲੀਆਂ ਸਮੇਤ ਔਰਤ ਕਾਬੂ

Ad Position 21
No active advertisement
ਅਜੀਤ ਡੈਸਕ 05-06-2025
ਜ਼ੀਰਾ, 4 ਜੂਨ (ਪ੍ਰਤਾਪ ਸਿੰਘ ਹੀਰਾ)-ਨਸ਼ਾ ਤਸਕਰਾਂ ਦੀ ਭਾਲ 'ਚ ਥਾਣਾ ਸਦਰ ਜ਼ੀਰਾ ਪੁਲਿਸ ਵਲੋਂ ਦੌਰਾਨੇ ਗਸ਼ਤ ਇਕ ਔਰਤ ਨੂੰ 260 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੇ ਸਬੰਧ ਵਿਚ ਰਵਾਨਾ ਇਲਾਕਾ ਥਾਣਾ ਦਾ ਸੀ ਤਾਂ ਜਦ ਪੁਲਿਸ ਪਾਰਟੀ ਮੇਨ ਹਾਈਵੇਅ ਤੋਂ ਪਿੰਡ ਬਹਿਕ ਗੁੱਜਰਾਂ ਨੂੰ ਜਾ ਰਹੀ ਸੀ ਤਾਂ ਇਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਸ਼ੱਕ ਦੀ ਬਿਨਾਅ 'ਤੇ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੀ ਮੁਲਜ਼ਮਾ ਦੀ ਪਛਾਣ ਹਰਜੀਤ ਕੌਰ ਉਰਫ਼ ਰਾਣੋ ਪਤਨੀ ਜੋਗਿੰਦਰ ਸਿੰਘ ਵਾਸੀ ਬਹਿਕ ਗੁੱਜਰਾਂ ਥਾਣਾ ਸਦਰ ਜ਼ੀਰਾ ਵਜੋਂ ਹੋਈ ਹੈ, ਜਿਸ ਪਾਸੋਂ ਤਲਾਸ਼ੀ ਦੌਰਾਨ 260 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ 'ਤੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਗਲੀ 'ਚ ਨਾਜਾਇਜ਼ ਕਬਜ਼ਾ ਕਰਨ ਤੋਂ ਰੋਕਣ 'ਤੇ ਪੰਚਾਇਤ ਸੈਕਟਰੀ 'ਤੇ ਰਿਵਾਲਵਰ ਨਾਲ ਫਾਇਰ ਕਰ ਕੇ ਹਮਲਾ ਕਰਨ ਦੇ ਦੋਸ਼ ਅਗਲੀ ਖ਼ਬਰ ਨਗਰ ਕੌਂਸਲ ਵਲੋਂ ਹਫ਼ਤਾਵਾਰੀ ਵਿਸ਼ੇਸ਼ ਸਫ਼ਾਈ ਅਭਿਆਨ ਤਹਿਤ ਮਾਲ ਰੋਡ ਦੀ ਕੀਤੀ ਸਾਫ਼ ਸਫ਼ਾਈ
Ad Position 24