25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਆਦਰਸ਼ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

Ad Position 21
No active advertisement
ਅਜੀਤ ਡੈਸਕ 05-06-2025
ਜ਼ੀਰਾ, 4 ਜੂਨ (ਰਜਨੀਸ਼ ਕਥੂਰੀਆ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ਸੰਤ ਸਿੰਘ ਵਿਖੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਸਕੂਲ ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਵਿਦਿਆਰਥੀਆਂ ਵਿਚ ਬਾਰ੍ਹਵੀਂ ਸਾਇੰਸ ਗਰੁੱਪ ਵਿਚੋਂ ਤਕਦੀਰ ਕੌਰ ਸੰਧੂ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ਤੇ ਲਵਪ੍ਰੀਤ ਕੌਰ 89 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜੇ ਸਥਾਨ ਤੇ ਜਦੋਂਕਿ ਜਸ਼ਨਪ੍ਰੀਤ ਕੌਰ ਨੇ 83 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸੇ ਤਰ੍ਹਾਂ ਆਰਟਸ ਗਰੁੱਪ ਵਿਚ ਮਨਪ੍ਰੀਤ ਕੌਰ ਨੇ ਪਹਿਲਾ, ਹਰਮੀਤ ਕੌਰ ਨੇ ਦੂਜਾ ਅਤੇ ਸੁਨੇਹਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ 'ਚੋਂ ਸਮਸ਼ੇਰ ਸਿੰਘ ਨੇ ਪਹਿਲਾ, ਕਰਨਵੀਰ ਸਿੰਘ ਨੇ ਦੂਜਾ ਜਦੋਂਕਿ ਪ੍ਰਭਜੋਤ ਸਿੰਘ ਅਤੇ ਮਨਜਿੰਦਰ ਕੌਰ ਤੀਜੇ ਸਥਾਨ 'ਤੇ ਰਹੇ | ਇਸੇ ਤਰ੍ਹਾਂ ਦਸਵੀਂ ਦੀ ਪ੍ਰੀਖਿਆ ਵਿਚ ਸੁਮਨਦੀਪ ਕੌਰ ਸੰਧੂ ਨੇ ਪਹਿਲਾ, ਕਮਲਪ੍ਰੀਤ ਕੌਰ ਨੇ ਦੂਜਾ ਅਤੇ ਕੰਵਲਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਅੱਠਵੀਂ ਦੀ ਪ੍ਰੀਖਿਆ ਵਿਚੋਂ ਮੁਸਕਾਨ ਨੇ ਪਹਿਲਾ ਜਸਮੀਤ ਕੌਰ ਨੇ ਦੂਜਾ ਅਤੇ ਮਹਿਕਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਪੰਜਵੀਂ ਦੀ ਪ੍ਰੀਖਿਆ ਵਿਚੋਂ ਨੰਨਤਪਰੀਤ ਕੌਰ ਨੇ ਪਹਿਲਾ, ਹੁਸਨਪ੍ਰੀਤ ਕੌਰ ਨੇ ਦੂਜਾ ਅਤੇ ਕਿ੍ਸ਼ਟੀ ਭੱਟੀ ਨੇ ਤੀਜਾ ਸਥਾਨ ਪ੍ਰਾਪਤ ਕਰਨ ਵਿਚ ਸਫਲਤਾ ਹਾਸਿਲ ਕੀਤੀ | ਇਹਨਾਂ ਸਾਰੇ ਵਿਦਿਆਰਥੀਆਂ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਪਿ੍ੰਸੀਪਲ ਮੈਡਮ ਰਮਨਜੀਤ ਮਹਿਤਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਸਮੇਂ ਮੈਡਮ ਨਿਰਮਲਜੀਤ ਕੌਰ, ਜਸਵਿੰਦਰ ਸਿੰਘ ਲੈਕਚਰਾਰ, ਮੈਡਮ ਹਰਜਿੰਦਰ ਕੌਰ, ਦਵਿੰਦਰ ਸਿੰਘ, ਸਿਮਰਨਜੀਤ ਕੌਰ, ਸੰਦੀਪ ਕੌਰ, ਗੁਰਪ੍ਰੀਤ ਕੌਰ, ਸੁਖਬੀਰ ਕੌਰ, ਅਮਨਵੀਰ ਕੌਰ, ਲਖਵੀਰ ਸਿੰਘ, ਗੁਰਬਖਸ਼ੀਸ਼ ਸਿੰਘ, ਰਮਨਦੀਪ ਸਿੰਘ, ਅਰਵਿੰਦ ਕੁਮਾਰ, ਦਵਿੰਦਰ ਸਿੰਘ ਅਤੇ ਰਾਕੇਸ਼ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਦਰ 'ਚ ਦੁਰਗਾ ਅਸ਼ਟਮੀ ਧੂਮਧਾਮ ਨਾਲ ਮਨਾਈ ਅਗਲੀ ਖ਼ਬਰ ਗਲੀ 'ਚ ਨਾਜਾਇਜ਼ ਕਬਜ਼ਾ ਕਰਨ ਤੋਂ ਰੋਕਣ 'ਤੇ ਪੰਚਾਇਤ ਸੈਕਟਰੀ 'ਤੇ ਰਿਵਾਲਵਰ ਨਾਲ ਫਾਇਰ ਕਰ ਕੇ ਹਮਲਾ ਕਰਨ ਦੇ ਦੋਸ਼
Ad Position 24