ਵਾਤਾਵਰਨ ਦਿਵਸ 'ਤੇ ਅੱਜ ਵੰਡੇ ਜਾਣਗੇ ਮੁਫ਼ਤ ਬੂਟੇ-ਸੰਧੂ
ਅਜੀਤ ਡੈਸਕ
05-06-2025
ਸੰਸਦ ਮੈਂਬਰ ਘੁਬਾਇਆ ਦੀ ਨਿਯੁਕਤੀ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ-ਸਰਬਜੀਤ ਕੌਰ ਮੁੱਦਕੀ
ਮੁੱਦਕੀ, 4 ਜੂਨ (ਭਾਰਤ ਭੂਸ਼ਨ ਅਗਰਵਾਲ)-ਭਾਰਤ ਸਰਕਾਰ ਦੇ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਦੇ ਪੰਜਾਬ ਯੂਨਿਟ ਦੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਹੋਏ ਫ਼ਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਜਿੱਥੇ ਚਹੰੁ ਪਾਸਿਉਂ ਵਧਾਈਆਂ ਮਿਲ ਰਹੀਆਂ ਹਨ, ਉੱਥੇ ਇਸ ਨਿਯੁਕਤੀ ਨਾਲ ਕਾਂਗਰਸ ਖੇਮੇ 'ਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਘੁਬਾਇਆ ਦੀ ਨਿਯੁਕਤੀ 'ਤੇ ਕੇਂਦਰ ਸਰਕਾਰ ਦਾ ਖ਼ਾਸ ਤੌਰ 'ਤੇ ਧੰਨਵਾਦ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਮਹਿਲਾ ਵਿੰਗ ਦੇ ਪ੍ਰਧਾਨ ਸਰਬਜੀਤ ਕੌਰ ਬਰਾੜ ਐਮ.ਸੀ ਮੁੱਦਕੀ ਨੇ ਇਸ ਨਿਯੁਕਤੀ ਨੂੰ ਕਿਸਾਨ ਹਿਤੈਸ਼ੀ ਫ਼ੈਸਲਾ ਦੱਸਿਆ ਅਤੇ ਕਿਹਾ ਕਿ ਘੁਬਾਇਆ ਦਾ ਤਜਰਬਾ ਪੰਜਾਬ ਦੇ ਖੇਤੀਬਾੜੀ ਮੁਲਾਜ਼ਮਾਂ ਅਤੇ ਕਿਸਾਨਾਂ ਨੂੰ ਸਕਸ਼ਤ ਕਰੇਗਾ | ਸਰਬਜੀਤ ਕੌਰ ਨੇ ਅੱਗੇ ਕਿਹਾ ਕਿ ਘੁਬਾਇਆ ਪੰਜਾਬ ਦੀ ਰਾਜਨੀਤੀ 'ਚ ਕਾਂਗਰਸ ਦੇ ਇਕ ਪ੍ਰਮੁੱਖ ਚਿਹਰੇ ਹਨ ਅਤੇ ਉਨ੍ਹਾਂ ਪਿਛਲੇ ਦੋ ਦਹਾਕਿਆਂ ਤੋਂ ਕਿਸਾਨ ਮੁੱਦਿਆਂ 'ਤੇ ਸਰਗਰਮ ਭੂਮਿਕਾ ਨਿਭਾਈ ਹੈ | ਉਨ੍ਹਾਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੂੰ ਵੀ ਵਧਾਈਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਘੁਬਾਇਆ ਦੀ ਇਸ ਨਿਯੁਕਤੀ ਨਾਲ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ |