29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਵਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

Ad Position 21
No active advertisement
ਅਜੀਤ ਡੈਸਕ 30-08-2025
ਮੱਖੂ, 29 ਅਗਸਤ (ਵਰਿੰਦਰ ਮਨਚੰਦਾ)-ਕਾਂਗਰਸ ਦੇ ਹਲਕਾ ਜ਼ੀਰਾ ਤੋਂ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਵਲੋਂ ਸਾਥੀਆਂ ਸਮੇਤ ਮੱਖੂ ਇਲਾਕੇ ਦੇ ਪਿੰਡਾਂ ਰੁਕਨੇ ਵਾਲਾ, ਭੂਪੇ ਵਾਲਾ, ਸ਼ੇਰਾ ਕਾਲੂ ਮੰਡਾਰ ਤੇ ਹੋਰਨਾਂ ਪਿੰਡਾਂ ਦਾ ਦੌਰਾ ਕਰਦਿਆਂ ਹੜ੍ਹ ਪੀੜਤਾਂ ਦੀ ਸਾਰ ਲਈ ਗਈ | ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਹਮੇਸ਼ਾ ਉਨ੍ਹਾਂ ਨਾਲ ਖੜ੍ਹੀ ਹੈ | ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਦਰਿਆ ਦੇ ਨਾਲ ਲੱਗਦੇ ਪਿੰਡਾਂ 'ਚ ਸੈਂਕੜੇ ਕਿਸਾਨਾਂ ਦੀਆਂ ਹਜ਼ਾਰਾਂ ਏਕੜ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਚੁੱਕੀਆਂ ਹਨ | ਹੜ੍ਹ ਕਾਰਨ ਕਿਸਾਨਾਂ ਦੀਆਂ 2 ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ | ਹੜ੍ਹਾਂ ਦੀ ਲਪੇਟ 'ਚ ਆਈ ਮੌਜੂਦਾ ਫ਼ਸਲ ਪੂਰੀ ਤਰ੍ਹਾਂ ਖ਼ਰਾਬ ਹੋ ਗਈ ਹੈ | ਉਨ੍ਹਾਂ ਨੇ ਸਰਕਾਰ ਨੂੰ ਉਨ੍ਹਾਂ ਕਿਸਾਨਾਂ ਦੀ ਮਦਦ ਕਰਨ ਲਈ ਵੀ ਕਿਹਾ ਹੈ, ਜਿਨ੍ਹਾਂ ਦੇ ਘਰ ਹੜ੍ਹਾਂ ਦੀ ਲਪੇਟ ਵਿਚ ਆਏ ਹਨ | ਸਾਬਕਾ ਵਿਧਾਇਕ ਜ਼ੀਰਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਮੇਂ ਰਹਿੰਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਹੁੰਦਾ ਤਾਂ ਇੰਨਾ ਵੱਡਾ ਨੁਕਸਾਨ ਨਹੀਂ ਹੋਣਾ ਸੀ | ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਾਰਨ ਹੀ ਜਗ੍ਹਾ-ਜਗ੍ਹਾ ਤੋਂ ਬੰਨ੍ਹ ਟੁੱਟ ਗਏ ਤੇ ਦਰਿਆ ਦਾ ਪਾਣੀ ਕਿਸਾਨਾਂ ਦੇ ਖੇਤਾਂ ਅਤੇ ਘਰਾਂ 'ਚ ਦਾਖ਼ਲ ਹੋ ਗਿਆ | ਕੁਲਬੀਰ ਜ਼ੀਰਾ ਨੇ ਕਿਹਾ ਕਿ ਪੀੜਤਾਂ ਨੂੰ ਮੁਆਵਜ਼ੇ ਦੀ ਰਾਸ਼ੀ ਬਿਨ੍ਹਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਦਿੱਤੀ ਜਾਵੇ ਤਾਂ ਜੋ ਉਹ ਆਪਣਾ ਜੀਵਨ ਮੁੜ ਸ਼ੁਰੂ ਕਰ ਸਕਣ | ਇਸ ਮੌਕੇ ਉਨ੍ਹਾਂ ਨਾਲ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੇ ਪਾਣੀ ਨੇ ਕਿਸਾਨਾਂ ਨੂੰ ਬਰਬਾਦੀ ਵੱਲ ਮੋੜਿਆ ਵੱਡੇ ਪੱਧਰ 'ਤੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਬਰਬਾਦ ਅਗਲੀ ਖ਼ਬਰ ਹਲਕਾ ਵਿਧਾਇਕ ਵਲੋਂ ਸਵੱਛ ਭਾਰਤ ਤਹਿਤ ਆਈਆਂ ਮਸ਼ੀਨਾਂ ਨੂੰ ਕੀਤਾ ਲੋਕ ਅਰਪਿਤ
Ad Position 24