29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੀ ਨਿਕਲੀ ਫ਼ੂਕ

Ad Position 21
No active advertisement
ਅਜੀਤ ਡੈਸਕ 30-08-2025
ਜ਼ੀਰਾ, 29 ਅਗਸਤ (ਰਜਨੀਸ਼ ਕਥੂਰੀਆ)-ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ ਨਸ਼ਾ ਤਸਕਰਾਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੇਸ਼ੱਕ ਧੜਾ ਧੜ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾ ਰਿਹਾ ਹੈ ਤੇ ਨਸ਼ਾ ਤਸਕਰਾਂ ਦੇ ਵਿਚ ਖ਼ੌਫ਼ ਪੈਦਾ ਕਰਨ ਲਈ ਅਨੇਕਾਂ ਸ਼ਹਿਰਾਂ ਵਿਚ ਉਨ੍ਹਾਂ ਵਲੋਂ ਜ਼ਮੀਨਾਂ 'ਤੇ ਕਥਿਤ ਤੌਰ 'ਤੇ ਨਾਜਾਇਜ਼ ਕਬਜ਼ੇ ਕਰਕੇ ਉਸਾਰੀਆਂ ਗਈਆਂ ਇਮਾਰਤਾਂ 'ਤੇ ਪੀਲਾ ਪੰਜਾ ਵੀ ਚਲਾਇਆ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਕਈ ਸ਼ਹਿਰਾਂ ਵਿਚੋਂ ਨਸ਼ੇ ਦੇ ਟੀਕੇ ਲਗਾਉਂਦੇ ਨਸ਼ੇੜੀਆਂ ਦੀਆਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਵੀਡੀਓ ਪੰਜਾਬ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰਦੀਆਂ ਨਜ਼ਰ ਆ ਰਹੀਆਂ ਹਨ | ਇਸੇ ਤਰ੍ਹਾਂ ਹੀ ਆਪਣੀ ਲੱਤ 'ਤੇ ਨਸ਼ੇ ਦਾ ਟੀਕਾ ਲਗਾ ਰਹੇ ਇਕ ਨਸ਼ੇੜੀ ਨੌਜਵਾਨ ਦੀ ਵੀਡੀਓ ਕਲਿੱਪ ਜ਼ੀਰਾ ਇਲਾਕੇ ਵਿਚ ਵੱਡੀ ਪੱਧਰ 'ਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ | ਇਹ ਵੀਡੀਓ ਬੱਸ ਟਰਮੀਨਲ ਜ਼ੀਰਾ ਵਿਖੇ ਬਣੇ ਟਿਕਟ ਕਾਊਾਟਰ ਵਿਚ ਨਸ਼ੇੜੀ ਵਲੋਂ ਟੀਕਾ ਲਗਾਉਂਦੇ ਸਮੇਂ ਬਣਾਈ ਗਈ ਦੱਸੀ ਜਾ ਰਹੀ ਹੈ | ਪਰ ਕੋਸ਼ਿਸ਼ ਕਰਨ ਦੇ ਬਾਵਜੂਦ ਇਸ ਨਸ਼ੇੜੀ ਦਾ ਨਾਮ ਕੀ ਹੈ, ਇਹ ਵੀਡੀਓ ਕਿੱਥੇ ਬਣਾਈ ਗਈ ਹੈ ਤੇ ਨਸ਼ੇ ਦਾ ਟੀਕਾ ਲਗਾ ਰਿਹਾ ਨਸ਼ੇੜੀ ਕਿੱਥੋਂ ਦਾ ਰਹਿਣ ਵਾਲਾ ਹੈ? ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਪਰ ਵਾਇਰਲ ਹੋ ਰਹੀ ਇਸ ਵੀਡੀਓ ਨੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਲਗਾ ਦਿੱਤੇ ਹਨ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਰੁਕਨੇ ਵਾਲਾ ਬੰਨ੍ਹ 'ਤੇ ਲਗਾਇਆ ਮੈਡੀਕਲ ਕੈਂਪ ਅਗਲੀ ਖ਼ਬਰ ਹੜ੍ਹਾਂ ਦੇ ਪਾਣੀ ਨੇ ਕਿਸਾਨਾਂ ਨੂੰ ਬਰਬਾਦੀ ਵੱਲ ਮੋੜਿਆ ਵੱਡੇ ਪੱਧਰ 'ਤੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਬਰਬਾਦ
Ad Position 24