29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਿਹਤ ਵਿਭਾਗ ਦੀ ਟੀਮ ਵਲੋਂ ਰੁਕਨੇ ਵਾਲਾ ਬੰਨ੍ਹ 'ਤੇ ਲਗਾਇਆ ਮੈਡੀਕਲ ਕੈਂਪ

Ad Position 21
No active advertisement
ਅਜੀਤ ਡੈਸਕ 30-08-2025
ਮੱਖੂ, 29 ਅਗਸਤ (ਵਰਿੰਦਰ ਮਨਚੰਦਾ)-ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਸਿਹਤ ਵਿਭਾਗ ਪੰਜਾਬ ਵਲੋਂ ਸਤਲੁਜ ਦਰਿਆ ਦੇ ਕੰਢੇ ਵੱਸਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਹੁਕਮਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਬਲਕਾਰ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਮੱਖੂ ਅਧੀਨ ਆਉਂਦੇ ਪਿੰਡ ਰੁਕਨੇ ਵਾਲਾ ਬੰਨ੍ਹ 'ਤੇ ਹੜ੍ਹ ਰਾਹਤ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਦੀ ਟੀਮ ਰਮਨਦੀਪ ਸਿੰਘ, ਪਰਵਿੰਦਰ ਕੌਰ ਸੀ.ਐੱਚ.ਓ, ਵੀਰਪਾਲ ਕੌਰ ਸੀ.ਐੱਚ.ਓ, ਮਨਪ੍ਰੀਤ ਸਿੰਘ ਹੈਲਥ ਵਰਕਰ ਆਦਿ ਹਾਜ਼ਰ ਸਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਰੁਕਨੇ ਵਾਲਾ ਬੰਨ੍ਹ ਉੱਪਰ ਵੱਸਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਤਰ੍ਹਾਂ ਦੀ ਮੈਡੀਸਨ ਮੌਜੂਦ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ 23 ਅਗਸਤ ਤੋਂ ਕੈਂਪ ਲਗਾਇਆ ਹੋਇਆ ਹੈ ਤੇ ਲੋਕ ਲੋੜ ਅਨੁਸਾਰ ਉਨ੍ਹਾਂ ਕੋਲ ਆ ਕੇ ਚੈੱਕਅਪ ਕਰਵਾ ਰਹੇ ਹਨ | ਇਸ ਮੌਕੇ ਪ.ਸ.ਸ.ਫ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ, ਪੀ.ਡਬਲਿਊ.ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਵਿੱਤ ਸਕੱਤਰ ਸੁਲੱਖਣ ਸਿੰਘ, ਜ਼ਿਲ੍ਹਾ ਪੈ੍ਰੱਸ ਸਕੱਤਰ ਗੁਰਮੀਤ ਸਿੰਘ ਜੰਮੂ, ਸੁਖਵਿੰਦਰ ਸਿੰਘ ਨੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਕੀਤੀ ਜਾ ਰਹੀ ਸੇਵਾ ਦੀ ਪ੍ਰਸ਼ੰਸਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਰੇਲ ਵਿਭਾਗ ਦਾ ਵੱਡਾ ਉਪਰਾਲਾ ਭਾਰੀ ਬਾਰਿਸ਼ ਤੇ ਹੜ੍ਹਾਂ ਕਾਰਨ ਜੰਮੂ ਖੇਤਰ ਵਿਚ ਫਸੇ ਯਾਤਰੀਆਂ ਲਈ ਚਲਾਈਆਂ ਦੋ ਵਿਸ਼ੇਸ... ਅਗਲੀ ਖ਼ਬਰ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੀ ਨਿਕਲੀ ਫ਼ੂਕ
Ad Position 24