29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮਹਿਲਾ 'ਆਪ' ਆਗੂ ਉਰਮਿਲਾ ਗੁਲਾਟੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬਣੇ ਹਲਕਾ ਦਿਹਾਤੀ ਤੋਂ ਕੋਆਰਡੀਨੇਟਰ

Ad Position 21
No active advertisement
ਅਜੀਤ ਡੈਸਕ 30-08-2025
ਫ਼ਿਰੋਜ਼ਪੁਰ, 29 ਅਗਸਤ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਵਲੋਂ ਆਪਣੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਪਾਰਟੀ ਆਗੂਆਂ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ | ਜਿਸਦਾ ਮੁੱਖ ਮਕਸਦ ਪਾਰਟੀ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤ ਕਰਨਾ ਹੈ | ਇਸ ਲਈ ਪਾਰਟੀ ਵਲੋਂ ਆਪਣੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਮਹਿਲਾਵਾਂ ਨੂੰ ਵੱਡੇ ਪੱਧਰ 'ਤੇ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ | ਇਸੇ ਲੜੀ ਦੇ ਚੱਲਦੇ ਦਿਹਾਤੀ ਖੇਤਰ ਦੇ ਪਿੰਡ ਝੋਕ ਹਰੀਹਰ ਦੇ ਵਾਸੀ ਤੇ ਹਲਕੇ ਦੇ ਟਕਸਾਲੀ ਆਗੂ ਬੂਟਾ ਗੁਲਾਟੀ ਦੀ ਧਰਮਪਤਨੀ ਉਰਮਿਲਾ ਗੁਲਾਟੀ ਨੂੰ ਦਿਹਾਤੀ ਖੇਤਰ ਤੋਂ ਮਹਿਲਾ ਵਿੰਗ ਦਾ ਕੋਆਰਡੀਨੇਟਰ ਬਣਾਇਆ ਗਿਆ ਹੈ | ਉਰਮਿਲਾ ਗੁਲਾਟੀ ਦੇ ਮਹਿਲਾ ਵਿੰਗ ਦੇ ਹਲਕਾ ਕੋਆਰਡੀਨੇਟਰ ਬਣਨ 'ਤੇ ਜਿੱਥੇ ਪਿੰਡ ਵਾਸੀਆਂ ਵਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਪਾਰਟੀ ਦੇ ਵਿਧਾਇਕਾਂ ਤੇ ਆਗੂਆਂ ਵਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਨਵੇਂ ਬਣੇ ਮਹਿਲਾ ਵਿੰਗ ਦੇ ਹਲਕਾ ਕੋਆਰਡੀਨੇਟਰ ਤੇ ਉਰਮਿਲਾ ਗੁਲਾਟੀ ਤੇ ਉਨ੍ਹਾਂ ਦੇ ਪਤੀ ਆਪ ਦੇ ਟਕਸਾਲੀ ਆਗੂ ਬੂਟਾ ਗੁਲਾਟੀ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਦਿਹਾਤੀ ਵਿਧਾਇਕ ਰਜਨੀਸ਼ ਦਹੀਯਾ ਦਾ ਧੰਨਵਾਦ ਕੀਤਾ ਤੇ ਵਿਸ਼ਵਾਸ ਦਿੱਤਾ ਕਿ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਉਰਮਿਲਾ ਗੁਲਾਟੀ ਨੂੰ ਮਿਲੀ ਜ਼ਿੰਮੇਵਾਰੀ 'ਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਦਿਲਜੋਤ ਧਵਨ, ਸ਼ਿਵਰਾਜ ਕੌਰ, ਬੇਅੰਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ, ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕੀਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ, ਬਲਰਾਜ ਸਿੰਘ ਸੰਧੂ, ਹਰਪ੍ਰੀਤ ਸਿੰਘ ਕਲਸੀ, ਬਖ਼ਸ਼ੀਸ਼ ਸਿੰਘ, ਜਸਮੀਤ ਸਿੰਘ ਭੁੱਲਰ, ਨਿਸ਼ਾਨ ਥਿੰਦ, ਅਵਤਾਰ ਸਿੰਘ, ਬਲਵਿੰਦਰ ਰਾਓ ਕੇ ਤੇ ਸਰਪੰਚਾਂ ਅਤੇ ਆਗੂਆਂ ਵਲੋਂ ਵਧਾਈਆਂ ਦਿੱਤੀਆਂ ਗਈਆਂ ਹਨ |
Ad Position 22
No active advertisement
ਪਿਛਲੀ ਖ਼ਬਰ ਫਾਇਰ ਕਰ ਕੇ ਜ਼ਖ਼ਮੀ ਕਰਨ ਦੇ ਦੋਸ਼ਾਂ ਹੇਠ ਅਣਪਛਾਤਿਆਂ ਸਮੇਤ 5 ਨਾਮਜ਼ਦ ਅਗਲੀ ਖ਼ਬਰ ਰੇਲ ਵਿਭਾਗ ਦਾ ਵੱਡਾ ਉਪਰਾਲਾ ਭਾਰੀ ਬਾਰਿਸ਼ ਤੇ ਹੜ੍ਹਾਂ ਕਾਰਨ ਜੰਮੂ ਖੇਤਰ ਵਿਚ ਫਸੇ ਯਾਤਰੀਆਂ ਲਈ ਚਲਾਈਆਂ ਦੋ ਵਿਸ਼ੇਸ...
Ad Position 24