ਮੁੱਦਕੀ, 29 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸਤਲੁਜ ਦਰਿਆ 'ਚ ਵਧੇ ਪਾਣੀ ਦੇ ਪੱਧਰ ਦੇ ਚੱਲਦਿਆਂ ਨੀਵੇਂ ਪਿੰਡਾਂ 'ਚ ਆਏ ਹੜ੍ਹਾਂ ਕਾਰਨ ਜਿੱਥੇ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਪਿਆ ਹੈ, ਉੱਥੇ ਲੋਕ ਆਪਣੇ ਘਰਾਂ ਨੂੰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾ ਰਹੀ ਹੈ | ਇਸੇ ਦੇ ਚੱਲਦਿਆਂ ਇਨ੍ਹਾਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਮਦਦ ਲਈ ਅੱਗੇ ਆਉਂਦਿਆਂ ਕਸਬਾ ਮੁੱਦਕੀ ਦੇ ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਵਲੋਂ ਪਿੰਡ ਸਭਰਾਂ ਅਤੇ ਪਿੰਡ ਮੁੰਡਾ ਲਈ ਆਪਣੀ ਟੀਮ ਸਮੇਤ ਦੋ ਗੱਡੀਆਂ ਰਵਾਨਾ ਕੀਤੀਆਂ ਗਈਆਂ, ਜਿਨ੍ਹਾਂ 'ਚ 7500 ਤੋਂ ਵਧੇਰੇ ਖ਼ਾਲੀ ਗੱਟੇ ਭੇਜੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਅੱਜ ਮੁਸ਼ਕਿਲ ਦੀ ਘੜੀ 'ਚੋਂ ਗੁਜ਼ਰ ਰਿਹਾ ਹੈ | ਉਨ੍ਹਾਂ ਸਭਨਾਂ ਨੂੰ ਅਪੀਲ ਕੀਤੀ ਕਿ ਕੁਦਰਤੀ ਆਫ਼ਤ ਦੀ ਇਸ ਘੜੀ 'ਚ ਹੜ੍ਹਾਂ ਦੀ ਮਾਰ ਝੱਲ ਰਹੇ ਕਿਸਾਨ ਭਰਾਵਾਂ ਦੀ ਮਦਦ ਲਈ ਅੱਗੇ ਆਈਏ | ਜ਼ਿਕਰਯੋਗ ਹੈ ਕਿ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਵਲੋਂ ਹਰੇਕ ਲੋੜਵੰਦ ਦੀ ਮਦਦ ਕੀਤੀ ਜਾ ਰਹੀ ਹੈ | ਇਲਾਕਾ ਨਿਵਾਸੀਆਂ ਤੇ ਸਵੈ ਸੇਵੀ ਕਲੱਬ ਵਲੋਂ ਸੇਖੋਂ ਦੀ ਸਮੁੱਚੀ ਟੀਮ ਦੀ ਇਸ ਸ਼ਲਾਘਾਯੋਗ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਪ੍ਰਦੀਪ ਸਿੰਘ ਬਰਾੜ ਨੰਬਰਦਾਰ, ਜਗਜੀਤ ਸਿੰਘ ਨੰਬਰਦਾਰ, ਦਲਜੀਤ ਸਿੰਘ ਜੀਤ, ਲਖਵਿੰਦਰ ਸਿੰਘ ਲੱਖਾ, ਗੁਰਨਾਮ ਸਿੰਘ, ਜਥੇ. ਪਰਮਜੀਤ ਸਿੰਘ, ਗੁਰਜੰਟ ਸਿੰਘ, ਅਰਸ਼ ਸਿੰਘ, ਲਖਵੀਰ ਸਿੰਘ ਸੇਖੋਂ, ਮਨੀ ਸੇਖੋਂ, ਅਮਰੀਕ ਸਿੰਘ, ਪ੍ਰਦੀਪ ਸਿੰਘ ਬਰਾੜ, ਅਮਰੀਕ ਸਿੰਘ, ਦਿਲਬਾਗ ਸਿੰਘ, ਤਸਵੀਰ ਸਿੰਘ, ਸੁਖਦੇਵ ਸਿੰਘ, ਤਰਸੇਮ ਸਿੰਘ, ਬਿੰਦਰ ਸਿੰਘ, ਨਿੰਦੂ, ਚਮਕੌਰ ਸਿੰਘ, ਗੁਰਪਿਆਰ ਸਿੰਘ ਆਦਿ ਹਾਜ਼ਰ ਸਨ |