29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸ੍ਰੀ ਦੁਰਗਾ ਭਜਨ ਮੰਡਲੀ ਵਲੋਂ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 30-08-2025
ਮੁੱਦਕੀ, 29 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸਤਲੁਜ ਦਰਿਆ 'ਚ ਆਏ ਹੜ੍ਹਾਂ ਕਾਰਨ ਜਿੱਥੇ ਦੇਸ਼ਾਂ-ਵਿਦੇਸ਼ਾਂ ਤੋਂ ਪ੍ਰਭਾਵਿਤ ਇਲਾਕਿਆਂ 'ਚ ਮਦਦ ਪਹੁੰਚਾਈ ਜਾ ਰਹੀ ਹੈ, ਉੱਥੇ ਹੀ ਸਥਾਨਕ ਸ੍ਰੀ ਦੁਰਗਾ ਭਜਨ ਮੰਡਲੀ ਮੁੱਦਕੀ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਹਰ ਸੰਭਵ ਮਦਦ ਕਰਨ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਮੰਡਲੀ ਦੇ ਪ੍ਰਧਾਨ ਜਸਪ੍ਰੀਤ ਸਿੰਘ ਰਾਜੂ ਤੇ ਹੋਰਨਾਂ ਅਹੁਦੇਦਾਰਾਂ ਨੇ ਦੱਸਿਆ ਕਿ ਜੇਕਰ ਕਿਸੇ ਵੀ ਹੜ੍ਹ ਪ੍ਰਭਾਵਿਤ ਨੂੰ ਰਿਹਾਇਸ਼ ਜਾਂ ਫਿਰ ਕਿਸੇ ਵੀ ਕਿਸਮ ਦੀ ਜ਼ਰੂਰਤ ਹੈ ਤਾਂ ਉਹ ਮੰਡਲੀ ਨਾਲ ਸੰਪਰਕ ਕਰਨ ਅਤੇ ਧਰਮਸ਼ਾਲਾ 'ਚ ਰਹਿਣ ਅਤੇ ਖਾਣ-ਪੀਣ ਦੀ ਸਾਰੀ ਸਹੂਲਤ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜਦੋਂ-ਜਦੋਂ ਵੀ ਕੁਦਰਤੀ ਕਰੋਪੀ ਆਈ ਹੈ, ਉਦੋਂ ਹੀ ਪੰਜਾਬ ਦੇ ਲੋਕ ਇਕਜੁੱਟ ਹੋ ਕੇ ਮਦਦ ਲਈ ਅੱਗੇ ਆਉਂਦੇ ਹਨ, ਜਿਸ ਦੀ ਚਰਚਾ ਪੂਰੀ ਦੁਨੀਆ 'ਚ ਦੇਖਣ ਨੂੰ ਮਿਲਦੀ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਮਾੜੇ ਦੌਰ 'ਚੋਂ ਗੁਜ਼ਰ ਰਿਹਾ ਹੈ ਤੇ ਸਾਡਾ ਸਭਨਾਂ ਦਾ ਫ਼ਰਜ਼ ਬਣਦਾ ਹੈ ਕਿ ਵੱਧ ਤੋਂ ਵੱਧ ਮਦਦ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸੇਮਨਾਲੇ ਦੇ ਪੁਲ ਹੇਠੋਂ ਮਿੱਟੀ ਕੱਢ ਕੇ ਤੁਰਦਾ ਬਣਿਆ ਪ੍ਰਸ਼ਾਸਨ, ਲੋਕਾਂ 'ਚ ਰੋਸ ਅਗਲੀ ਖ਼ਬਰ ਸਮਾਜ ਸੇਵੀ ਸੇਖੋਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਗੱਟਿਆਂ ਨਾਲ ਭਰੀਆਂ 2 ਗੱਡੀਆਂ ਭੇਜੀਆਂ
Ad Position 24