29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਰਕਾਰ ਦਾ ਹੈਲੀਕਾਪਟਰ 100 ਫੁੱਟ ਤੋਂ ਹੇਠਾਂ ਸੁੱਟ ਰਿਹਾ ਰਾਸ਼ਨ, ਨਹੀਂ ਹੋ ਰਿਹਾ ਲੋਕਾਂ ਨੂੰ ਨਸੀਬ- ਕੁਲਬੀਰ ਜ਼ੀਰਾ

Ad Position 21
No active advertisement
ਅਜੀਤ ਡੈਸਕ 30-08-2025
ਖੋਸਾ ਦਲ ਸਿੰਘ, 29 ਅਗਸਤ (ਮਨਪ੍ਰੀਤ ਸਿੰਘ ਸੰਧੂ)- ਹਲਕਾ ਜ਼ੀਰਾ ਵਿਚ ਆਏ ਹੜ੍ਹਾਂ ਨੇ ਕਿਸਾਨਾਂ ਦਾ ਸਭ ਕੁੱਝ ਤਬਾਹ ਕਰ ਦਿੱਤਾ ਹੈ ਅਤੇ ਇਸ ਮੁਸੀਬਤ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਹੁੰਚ ਲੋਕਾਂ ਦੀ ਆਵਾਜ਼ ਬੁਲੰਦ ਤਾਂ ਕਰ ਹੀ ਰਹੇ ਹਨ, ਬਲਕਿ ਆਵਦੇ ਪੱਧਰ 'ਤੇ ਮਦਦ ਵੀ ਪਹੁੰਚਾ ਰਹੇ ਹਨ | ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਇਸ ਸਬੰਧੀ 'ਅਜੀਤ' ਨਾਲ ਖੋਸਾ ਦਲ ਸਿੰਘ ਵਾਲਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਸਿਰਫ਼ ਸੋਸ਼ਲ ਮੀਡੀਆ 'ਤੇ ਦਾਅਵੇ ਕਰ ਰਹੀ ਹੈ, ਜਦਕਿ ਜ਼ਮੀਨੀ ਪੱਧਰ 'ਤੇ ਹਾਲਾਤ ਕੁੱਝ ਹੋਰ ਹੀ ਹਨ | ਕੁਲਬੀਰ ਜ਼ੀਰਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਸਾਰ ਲੈਣ ਦੀ ਬਜਾਏ ਆਲੇ-ਦੁਆਲੇ ਹੋਰ ਸੂਬਿਆਂ ਦੇ ਦੌਰੇ ਕਰਨ ਵਿਚ ਲੱਗੇ ਹੋਏ ਹਨ | ਅੱਜ ਪੰਜਾਬ ਦੀ ਸਾਰ ਲੈਣ ਦਾ ਸਮਾਂ ਹੈ ਤਾਂ ਮੁੱਖ ਮੰਤਰੀ ਮਾਨ ਫਰਲੋ 'ਤੇ ਗਏ ਹੋਏ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਫ਼ਿਰੋਜ਼ਪੁਰ ਦੌਰੇ ਨੂੰ ਰੱਦ ਕਰਕੇ ਲੋਕਾਂ ਦੇ ਹਿਰਦੇ ਵਲੂੰਧਰੇ ਹਨ, ਕਿਉਂਕਿ ਲੋਕਾਂ ਨੂੰ ਬਹੁਤ ਆਸ ਸੀ ਕਿ ਉਨ੍ਹਾਂ ਦੇ ਇਸ ਦੌਰੇ ਦੌਰਾਨ ਉਹ ਆਪਣੀਆਂ ਮੁਸ਼ਕਲਾਂ ਦੱਸਣਗੇ, ਪੰ੍ਰਤੂ ਅਜਿਹਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਦੀ ਸਹੂਲਤ ਲਈ ਦਿੱਤਾ ਗਿਆ ਹੈਲੀਕਾਪਟਰ 100 ਫੁੱਟ ਤੋਂ ਰਾਸ਼ਨ ਹੇਠਾਂ ਸੁੱਟ ਰਿਹਾ ਹੈ, ਜੋ ਸ਼ਾਇਦ ਲੋਕਾਂ ਨੂੰ ਨਸੀਬ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਏ ਮੀਂਹ ਅਤੇ ਪਹਾੜੀ ਇਲਾਕਿਆਂ ਵਿਚੋਂ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਵਿਚ ਆਏ ਬੇਹਿਸਾਬੇ ਪਾਣੀ ਨੇ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮਿ੍ਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਕਪੂਰਥਲਾ ਜ਼ਿਲ੍ਹੇ ਜ਼ਿਆਦਾ ਪ੍ਰਭਾਵਿਤ ਹੋਏ ਹਨ | ਉਨ੍ਹਾਂ ਕਿਹਾ ਕਿ ਇਹ ਲੋਕ ਅੱਜ ਕੁੱਕੜੀਆਂ ਮਰੀਆਂ ਦਾ ਮੁਆਵਜ਼ਾ ਨਹੀਂ ਮੰਗ ਰਹੇ, ਸਿਰਫ਼ ਜ਼ਮੀਨਾਂ ਦੀਆਂ ਗਿਰਦਾਵਰੀਆਂ ਕਰਵਾ ਕੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਮੰਗ ਰਹੇ ਹਨ, ਕਿਉਂਕਿ ਇਨ੍ਹਾਂ ਕਿਸਾਨਾਂ ਦੀ ਹਜ਼ਾਰਾਂ ਏਕੜ ਜ਼ਮੀਨ 'ਚ ਖੜ੍ਹੀ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ | ਉਨ੍ਹਾਂ ਕਿਹਾ ਕਿ ਅੱਜ ਦੁਖਦਾਈ ਘੜੀ ਹੈ, ਕਿਉਂਕਿ ਕੁਦਰਤੀ ਆਫ਼ਤਾਂ 'ਚ ਜੇਕਰ ਸਰਕਾਰਾਂ ਸਾਥ ਨਹੀਂ ਦਿੰਦੀਆਂ ਤਾਂ ਬੜੀ ਸ਼ਰਮ ਦੀ ਗੱਲ ਹੈ | ਅੱਜ ਸਰਕਾਰ ਨੂੰ ਚਾਹੀਦਾ ਹੈ ਕਿ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਰਾਸ਼ਨ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ | ਸਾਬਕਾ ਵਿਧਾਇਕ ਜ਼ੀਰਾ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਾਰ ਲਈ ਜਾਵੇ ਅਤੇ ਤੁਰੰਤ ਗਿਰਦਾਵਰੀ ਕਰਵਾ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ | ਇਸ ਮੌਕੇ ਦਲਵਿੰਦਰ ਸਿੰਘ ਗੋਸ਼ਾ ਮਰੂੜ ਪ੍ਰਧਾਨ, ਸੁਖਵੀਰ ਸਿੰਘ ਹੁੰਦਲ ਸਾਬਕਾ ਸਰਪੰਚ ਸ਼ੂਸ਼ਕ, ਜੱਸ ਅਲੀਪੁਰ, ਕੁਲਬੀਰ ਸਿੰਘ ਟਿੰਮੀ ਸਾਬਕਾ ਚੇਅਰਮੈਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟਾਪੂ ਨੁਮਾ ਸਰਹੱਦੀ ਪਿੰਡ ਕਾਲੂ ਵਾਲਾ 'ਚ ਹੜ੍ਹ ਕਾਰਨ ਹਾਲਤ ਹੋਏ ਪੇਚੀਦਾ ਅਗਲੀ ਖ਼ਬਰ ਮੁੱਖ ਮੰਤਰੀ ਦੀ ਟੀਮ ਸੰਗਰੂਰ ਤੋਂ ਰਾਸ਼ਨ ਹੋਰ ਸਹਾਇਤਾ ਸਮੱਗਰੀ ਲੈ ਕੇ ਪਹੁੰਚੀ ਪਿੰਡ ਰੁਕਨੇ ਵਾਲਾ
Ad Position 24