22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਫ਼ਿਰੋਜ਼ਪੁਰ 'ਚ 3300 ਤੋਂ ਵੱਧ ਹੜ੍ਹ ਪੀੜਤਾਂ ਨੂੰ ਕੀਤਾ ਗਿਆ ਰੈਸਕਿਊ : ਡਿਪਟੀ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 31-08-2025
ਫ਼ਿਰੋਜ਼ਪੁਰ, 30 ਅਗਸਤ (ਗੁਰਿੰਦਰ ਸਿੰਘ)-ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪ ਸ਼ਿਖਾ ਸ਼ਰਮਾ ਨੇ ਦੱਸਿਆ ਕਿ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਵਿਚੋਂ ਪ੍ਰਸ਼ਾਸਨ ਵਲੋਂ ਆਰਮੀ, ਐੱਨ.ਡੀ.ਆਰ.ਐੱਫ, ਬੀ.ਐੱਸ.ਐੱਫ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਦੇ ਨਾਲ 3300 ਦੇ ਕਰੀਬ ਹੜ੍ਹ ਪੀੜਤਾਂ ਨੂੰ ਰੈਸਕਿਊ ਕੀਤਾ ਗਿਆ ਹੈ | ਜ਼ਿਲੇ੍ਹ ਵਿਚ ਬਣਾਏ ਗਏ ਰਾਹਤ ਕੈਂਪਾਂ ਦੇ ਵਿਚ 400 ਤੋਂ ਜ਼ਿਆਦਾ ਹੜ੍ਹ ਪੀੜਤਾਂ ਨੂੰ ਲੰਗਰ ਅਤੇ ਹੋਰ ਜ਼ਰੂਰੀ ਸਮਾਨ ਮੁਹੱਈਆ ਕਰਵਾਉਣ ਤੋਂ ਇਲਾਵਾ ਹੜ੍ਹ ਪ੍ਰਭਾਵਿਤਾਂ ਨੂੰ ਸੁੱਕਾ ਰਾਸ਼ਨ ਵੀ ਮੁਹੱਈਆ ਕਰਵਾਇਆ ਗਿਆ ਹੈ | ਉਹਨਾਂ ਦੱਸਿਆ ਕਿ ਐੱਨ.ਡੀ.ਆਰ.ਐੱਫ, ਆਰਮੀ ਅਤੇ ਬੀ.ਐੱਸ.ਐੱਫ ਦੀਆਂ ਟੀਮਾਂ ਵਲੋਂ ਕਿਸ਼ਤੀਆਂ ਅਤੇ ਹੋਰ ਸਾਧਨਾਂ ਰਾਹੀਂ ਪਾਣੀ ਦੀ ਚਪੇਟ ਵਿਚ ਫਸੇ ਹੋਏ ਪਿੰਡ ਵਾਸੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਇਸ ਦੇ ਨਾਲ ਲੋਕਾਂ ਨੂੰ ਅਪੀਲ ਵੀ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਘਰ ਛੱਡ ਕੇ ਉੱਚੀਆਂ ਥਾਵਾਂ 'ਤੇ ਆ ਜਾਣ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਢਿੱਲੋਂ ਨੇ ਹੜ੍ਹ ਪ©ਭਾਵਿਤ ਲੋਕਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਅਗਲੀ ਖ਼ਬਰ ਨਗਰ ਕੌਂਸਲ ਬਰਨਾਲਾ ਤੇ ਧਨੌਲਾ ਵਿਖੇ ਟੈਂਡਰਾਂ ਅਤੇ ਵਿਕਾਸ ਕੰਮਾਂ 'ਚ ਹੋ ਰਿਹਾ ਭਿ੍ਸ਼ਟਾਚਾਰ-ਬਾਠ
Ad Position 24