22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹ ਪ੍ਰਭਾਵਿਤ ਪਿੰਡਾਂ 'ਚ ਸ਼੍ਰੋਮਣੀ ਕਮੇਟੀ ਵਲੋਂ ਲੰਗਰ ਦੀ ਸੇਵਾ ਨਿਰੰਤਰ ਜਾਰੀ

Ad Position 21
No active advertisement
ਅਜੀਤ ਡੈਸਕ 31-08-2025
ਫ਼ਿਰੋਜ਼ਪੁਰ, 30 ਅਗਸਤ (ਗੁਰਿੰਦਰ ਸਿੰਘ)-ਇਸ ਵੇਲੇ ਦਰਿਆ ਸਤਲੁਜ ਤੇ ਬਿਆਸ ਦੀ ਕਰੋਪੀ ਨੇ ਫ਼ਿਰੋਜ਼ਪੁਰ ਦੇ ਕਈ ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ, ਪਿੰਡ ਨਿਹਾਲਾ ਕਿਲਚਾ, ਕਾਲੇ ਕੇ ਹਿਠਾੜ ਅਤੇ ਟੇਂਡੀ ਵਾਲਾ ਇਨ੍ਹਾਂ 'ਚੋਂ ਉਹ ਪਿੰਡ ਹਨ ਜਿਨ੍ਹਾਂ ਨੂੰ ਸਭ ਤੋਂ ਵੱਧ ਨੁਕਸਾਨ ਝੱਲਣਾ ਪੈ ਰਿਹਾ ਹੈ | ਇਸ ਗੰਭੀਰ ਹਾਲਾਤ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਹਤ ਕਾਰਜ ਸ਼ੁਰੂ ਕੀਤੇ ਗਏ, ਜਿਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਕੁੱਝ ਹੱਦ ਤੱਕ ਸਹਾਰਾ ਦਿੱਤਾ ਹੈ | ਇਸ ਮੁਹਿੰਮ ਤਹਿਤ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤੇਜਬੀਰ ਸਿੰਘ, ਮੈਨੇਜਰ ਗੁਰੂ ਗੁਰੂਸਰ ਜ਼ਾਮਨੀ ਸਾਹਿਬ ਬਜੀਦਪੁਰ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਲੰਗਰ ਦੀ ਸੇਵਾ ਪਹੁੰਚਾ ਰਹੇ ਹਨ | ਇਨ੍ਹਾਂ ਨੇ ਪ੍ਰਭਾਵਿਤ ਲੋਕਾਂ ਨੂੰ ਨਾ ਸਿਰਫ਼ ਤੁਰੰਤ ਰਾਹਤ ਪ੍ਰਦਾਨ ਕੀਤੀ, ਸਗੋਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਦਿਨਾਂ 'ਚ ਪਸ਼ੂਆਂ ਲਈ ਚਾਰੇ ਦੀ ਵਿਵਸਥਾ ਵੀ ਕੀਤੀ ਜਾਵੇਗੀ ਤਾਂ ਜੋ ਪਿੰਡਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਸਮਝੇ ਜਾਣ ਵਾਲੇ ਪਸ਼ੂ ਬਚ ਸਕਣ | ਇਸ ਸਮੇਂ ਤਰਸੇਮ ਸਿੰਘ ਮੁੱਤੀ, ਹਰਪ੍ਰੀਤ ਸਿੰਘ ਸ਼ੇਰ ਖਾਂ, ਪਰਵਿੰਦਰ ਸਿੰਘ ਦੁਲਚੀ ਕੇ, ਸੰਮਨ ਸਿੰਘ ਕਾਮਲਵਾਲਾ ਤੇ ਗੁਰਦੁਆਰਾ ਜ਼ਾਮਨੀ ਸਾਹਿਬ ਦਾ ਪੂਰਾ ਸਟਾਫ਼ ਵੀ ਇਸ ਸੇਵਾ ਵਿਚ ਯੋਗਦਾਨ ਪਾ ਰਿਹਾ ਹੈ | ਇਹ ਸੇਵਾਦਾਰ ਪਾਣੀ-ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਤੱਕ ਜ਼ਰੂਰੀ ਸਹਾਇਤਾ ਪਹੁੰਚਾ ਰਹੇ ਹਨ | ਪਿੰਡਾਂ ਦੇ ਲੋਕਾਂ ਨੇ ਸ਼੍ਰੋਮਣੀ ਕਮੇਟੀ ਦੀ ਇਸ ਮਨੁੱਖਤਾ-ਭਰੀ ਮੁਹਿੰਮ ਦਾ ਖੁੱਲ੍ਹ ਕੇ ਸਵਾਗਤ ਕੀਤਾ ਤੇ ਕਿਹਾ ਕਿ ਅਜੇ ਵੀ ਜੋ ਲੋਕ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ, ਤਾਂ ਗੁਰਮਤਿ ਪ੍ਰੇਰਿਤ ਸੇਵਾ-ਭਾਵਨਾ ਨਾਲ ਭਰਪੂਰ ਸੰਸਥਾਵਾਂ ਉਨ੍ਹਾਂ ਦੇ ਨਾਲ ਖੜ੍ਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਹਜ਼ਾਰ ਲੀਟਰ ਲਾਹਣ ਸਮੇਤ ਇਕ ਕਾਬੂ, 2 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਲਈ ਯਤਨਸ਼ੀਲ-ਰੌਸ਼ਨ ਲਾਲ ਮਨਚੰਦਾ ਐਮ. ਸੀ.
Ad Position 24