22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹਜ਼ਾਰ ਲੀਟਰ ਲਾਹਣ ਸਮੇਤ ਇਕ ਕਾਬੂ, 2 ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 31-08-2025
ਮੱਖੂ, 30 ਅਗਸਤ (ਵਰਿੰਦਰ ਮਨਚੰਦਾ)-ਪੁਲਿਸ ਥਾਣਾ ਮੱਖੂ ਦੇ ਮੁਖੀ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 1 ਹਜ਼ਾਰ ਲੀਟਰ ਲਾਹਣ ਬਰਾਮਦ ਕਰਕੇ 2 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਜਲੰਧਰ ਤਿਕੋਣੀ ਮੱਖੂ ਕੋਲ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਵਲੋਂ ਦਿੱਤੀ ਇਤਲਾਹ 'ਤੇ ਕਾਰਵਾਈ ਕਰਦਿਆਂ ਪਿੰਡ ਮੰਝ ਵਾਲਾ ਤੋਂ ਮੁਲਜ਼ਮ ਸੁਰਜੀਤ ਸਿੰਘ ਵਾਸੀ ਮੰਝ ਵਾਲਾ ਨੂੰ ਕਾਬੂ ਕੀਤਾ, ਜਿਸ ਕੋਲੋਂ 500 ਲੀਟਰ ਲਾਹਣ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਸਹਾਇਕ ਥਾਣੇਦਾਰ ਝਿਰਮਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ 'ਤੇ ਸਨ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਦਾਰਾ ਸਿੰਘ ਆਪਣੇ ਘਰ 'ਚ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ, ਜਿਸ 'ਤੇ ਪੁਲਿਸ ਨੇ ਕਾਰਵਾਈ ਕਰਦਿਆਂ 500 ਲੀਟਰ ਲਾਹਣ ਬਰਾਮਦ ਕੀਤੀ ਗਈ ਤੇ ਮੁਲਜ਼ਮ ਦਾਰਾ ਸਿੰਘ ਵਾਸੀ ਮੰਝ ਵਾਲਾ ਦੀ ਗਿ੍ਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸੇਖੋਂ ਮੁੱਦਕੀ ਵਲੋਂ ਬੱਗੇ ਵਾਲਾ ਵਿਖੇ ਭੇਜੀਆਂ ਹਰੇ ਚਾਰੇ ਦੀਆਂ ਭਰੀਆਂ ਤਿੰਨ ਟਰਾਲੀਆਂ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਸ਼੍ਰੋਮਣੀ ਕਮੇਟੀ ਵਲੋਂ ਲੰਗਰ ਦੀ ਸੇਵਾ ਨਿਰੰਤਰ ਜਾਰੀ
Ad Position 24