22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗੁਰਪ੍ਰੀਤ ਸੇਖੋਂ ਮੁੱਦਕੀ ਵਲੋਂ ਬੱਗੇ ਵਾਲਾ ਵਿਖੇ ਭੇਜੀਆਂ ਹਰੇ ਚਾਰੇ ਦੀਆਂ ਭਰੀਆਂ ਤਿੰਨ ਟਰਾਲੀਆਂ

Ad Position 21
No active advertisement
ਅਜੀਤ ਡੈਸਕ 31-08-2025
ਮੁੱਦਕੀ, 30 ਅਗਸਤ (ਮਨਪ੍ਰੀਤ ਸਿੰਘ ਸੰਧੂ)-ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਤੇ ਉਨ੍ਹਾਂ ਦੀ ਟੀਮ ਵਲੋਂ ਮੱਲਾਂਵਾਲਾ ਨਜ਼ਦੀਕ ਪੈਂਦੇ ਪਿੰਡ ਬੱਗੇ ਵਾਲਾ ਬੰਨ੍ਹ 'ਤੇ ਪਸ਼ੂਆਂ ਲਈ ਹਰੇ ਚਾਰੇ ਦੀਆਂ ਤਿੰਨ ਟਰਾਲੀਆਂ ਨੂੰ ਰਵਾਨਾ ਕੀਤਾ ਗਿਆ | ਇਸ ਭਰਪਾਈ ਲਈ ਹੁਣ ਜਿਥੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਕਿਸਾਨਾਂ ਲਈ ਪਿੰਡ-ਪਿੰਡ ਜਾ ਕੇ ਹਰਾ ਚਾਰਾ ਤੇ ਤੂੜੀਆਂ ਵੰਡ ਰਹੀਆਂ ਹਨ, ਉਥੇ ਹੀ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੀ ਟੀਮ ਵਲੋਂ ਵੀ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਹਰਾ ਚਾਰਾ ਤੇ ਹੋਰ ਸਮਗਰੀ ਨੂੰ ਵੰਡਿਆ ਜਾ ਰਿਹਾ ਹੈ | ਇਸ ਮੌਕੇ ਪ੍ਰਦੀਪ ਸਿੰਘ ਬਰਾੜ, ਲਖਵੀਰ ਸਿੰਘ ਗਿੱਲ, ਸਤਵੀਰ ਸਿੰਘ ਬਰਾੜ, ਦਲਜੀਤ ਸਿੰਘ ਗਿੱਲ, ਮਨਜੀਤ ਸਿੰਘ ਬਰਾੜ, ਗੁਰਜੰਟ ਸਿੰਘ ਸਰਾਂ, ਗੁਰਮੇਲ ਸਿੰਘ ਬਰਾੜ, ਚਮਕੌਰ ਸਿੰਘ ਬਰਾੜ, ਦਲਵੀਰ ਸਿੰਘ ਬਰਾੜ, ਹਰਦੇਵ ਸਿੰਘ ਬਰਾੜ, ਗੋਰਾ ਨੰਬਰਦਾਰ, ਜਗਜੀਤ ਸਿੰਘ ਬਰਾੜ, ਅਰਸ਼ਦੀਪ ਸਿੰਘ ਬਰਾੜ, ਕਾਲਾ ਸਿੰਘ, ਗੋਰਾ ਬਰਾੜ, ਸੁਖਦੀਪ ਸਿੰਘ, ਲਖਵਿੰਦਰ ਸਿੰਘ, ਜਗਮੀਤ ਸਿੰਘ, ਹਰਪ੍ਰੀਤ ਸਿੰਘ, ਅਨੁਮੀਤ ਸਿੰਘ, ਹਰਮਨ ਰੱਖੜਾ, ਪਰਮਜੀਤ ਪੰਮਾ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਗਰੂਰ 'ਚ ਤੜਕਸਾਰ ਚੱਲੀਆਂ ਗੋਲੀਆਂ, 2 ਨੌਜਵਾਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਹਜ਼ਾਰ ਲੀਟਰ ਲਾਹਣ ਸਮੇਤ ਇਕ ਕਾਬੂ, 2 ਖ਼ਿਲਾਫ਼ ਮਾਮਲਾ ਦਰਜ
Ad Position 24