22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹ ਪ੍ਰਭਾਵਿਤ ਪਿੰਡਾਂ ਦਾ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 31-08-2025
ਮੱਖੂ, 30 ਅਗਸਤ (ਵਰਿੰਦਰ ਮਨਚੰਦਾ)-ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਵਲੋਂ ਅੱਜ ਪਿੰਡ ਰੁਕਨੇ ਵਾਲਾ, ਭੂਤੀ ਵਾਲਾ, ਭੂਪੇ ਵਾਲਾ, ਕੋਟ ਕਾਇਮ ਖਾਂ ਵਿਖੇ ਬੰਨ੍ਹਾਂ 'ਤੇ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਹੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਇਨ੍ਹਾਂ ਨੂੰ ਹਰ ਤਰ੍ਹਾਂ ਦੀ ਮੰਗ ਅਨੁਸਾਰ ਸਹੂਲਤ ਮੁਹੱਈਆ ਕਰਵਾਈ ਜਾਵੇ | ਵਿਧਾਇਕ ਕਟਾਰੀਆ ਨੇ ਕਿਹਾ ਕਿ ਪੰਜਾਬ ਵਿਚ ਪਈ ਭਾਰੀ ਬਾਰਸ਼ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜੰਗੀ ਪੱਧਰ 'ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ | ਪੰਜਾਬ ਦੇ ਕੈਬਨਿਟ ਮੰਤਰੀ, ਸਥਾਨਕ ਵਿਧਾਇਕ ਵਿਭਿੰਨ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਜਾ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਦੀ ਅਗਵਾਈ ਅਤੇ ਮਦਦ ਕਰ ਰਹੇ ਹਨ | ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਹਰ ਸਥਿਤੀ ਵਿਚ ਲੋਕਾਂ ਦੇ ਨਾਲ ਖੜੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਵਿਚ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰੇਗੀ | ਵਿਧਾਇਕ ਕਟਾਰੀਆ ਨੇ ਕਿਹਾ ਕਿ ਹੜ੍ਹਾਂ ਦੌਰਾਨ ਲੋਕਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਉਸ ਦਾ ਮੁਆਵਜ਼ਾ ਪੰਜਾਬ ਸਰਕਾਰ ਵਲੋਂ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਘਰਾਂ ਦਾ ਅਤੇ ਫ਼ਸਲ ਦਾ ਨੁਕਸਾਨ ਹੋਇਆ ਹੈ, ਜਲਦੀ ਹੀ ਗਿਰਦਾਵਰੀ ਕਰਵਾ ਕੇ ਲੋਕਾਂ ਦੇ ਹੋਏ ਨੁਕਸਾਨ ਦਾ ਸਰਵੇ ਕਰਕੇ ਜੋ ਬਣਦੀ ਸਹਾਇਤਾ ਸੂਬਾ ਸਰਕਾਰ ਵਲੋਂ ਦਿੱਤੀ ਜਾਵੇਗੀ | ਇਸ ਮੌਕੇ ਕਾਨੂੰਗੋ ਲਛਮਣ ਸਿੰਘ, ਨਗਰ ਪੰਚਾਇਤ ਮੱਖੂ ਦੇ ਸੀਨੀਅਰ ਮੀਤ ਪ੍ਰਧਾਨ ਅਨਿਲ ਕੁਮਾਰ ਡੀ.ਸੀ ਧਵਨ, ਸੰਦੀਪ ਠੁਕਰਾਲ, ਸੌਰਵ ਅਹੂਜਾ, ਰੁਕਨੇ ਵਾਲਾ ਦੇ ਸਰਪੰਚ ਤਰਲੋਕ ਸਿੰਘ, ਸੇਵਕ ਸਿੰਘ ਭੂਤੀ ਵਾਲਾ, ਮੇਜਰ ਸਿੰਘ, ਸੌਦਾਗਰ ਸਿੰਘ, ਨਿਸ਼ਾਨ ਸਿੰਘ, ਬਲਵਿੰਦਰ ਸਿੰਘ, ਕੁਲਵੰਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਅਗਲੀ ਖ਼ਬਰ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ
Ad Position 24