22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਹੜ੍ਹ ਪੀੜਤਾਂ ਦੀ ਮਦਦ ਲਈ ਜੁਟੇ

Ad Position 21
No active advertisement
ਅਜੀਤ ਡੈਸਕ 31-08-2025
ਜ਼ੀਰਾ, 30 ਅਗਸਤ (ਰਜਨੀਸ਼ ਕਥੂਰੀਆ)-ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਹੜ੍ਹ ਪੀੜਤਾਂ ਦੀ ਮਦਦ ਲਈ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਮੈਦਾਨ 'ਚ ਡਟੇ ਹੋਏ ਹਨ | ਉਨ੍ਹਾਂ ਨੇ ਆਪਣੀ ਇਕ ਸਾਲ ਦੀ ਤਨਖ਼ਾਹ ਹੜ੍ਹ ਪੀੜਤਾਂ ਦੇ ਜ਼ਖ਼ਮਾਂ 'ਤੇ ਮਲ੍ਹਮ ਲਾਉਣ ਲਈ ਦਾਨ ਕਰ ਦਿੱਤੀ ਹੈ | ਇਸੇ ਕੜੀ ਦੇ ਤਹਿਤ ਉਨ੍ਹਾਂ ਨੇ ਪਿੰਡ ਆਲੇਵਾਲਾ, ਗੱਟਾ ਬਾਦਸ਼ਾਹ, ਫੱਤੇ ਵਾਲਾ ਤੇ ਫ਼ਤਿਹਗੜ੍ਹ ਸਭਰਾ ਆਦਿ ਪਿੰਡਾਂ ਦਾ ਦੌਰਾ ਕਰਕੇ ਆਪਣੀ ਨੇਕ ਕਮਾਈ 'ਚੋਂ ਇਨ੍ਹਾਂ ਪਿੰਡ ਦੇ ਪੀੜਿਤ ਲੋਕਾਂ ਦਾ ਦੁੱਖ-ਦਰਦ ਸੁਣਿਆ ਅਤੇ ਉਨ੍ਹਾਂ ਨੂੰ ਲਗਪਗ 150 ਕੁਇੰਟਲ ਪਸ਼ੂਆਂ ਦਾ ਅਚਾਰ ਵੰਡਣ ਤੋਂ ਇਲਾਵਾ ਹੋਰ ਵੀ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ | ਸ਼ਮਿੰਦਰ ਸਿੰਘ ਖਿੰਡਾ ਦੇ ਨਾਲ ਉਨ੍ਹਾਂ ਦੀ ਟੀਮ ਦੇ ਮੈਂਬਰ ਵੀ ਵੱਡੀ ਗਿਣਤੀ 'ਚ ਸ਼ਾਮਿਲ ਸਨ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਮੈਂ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦਾ ਹੋਇਆ ਉਸ ਵਾਹਿਗੁਰੂ ਜੀ ਦਾ ਸ਼ੁਕਰਗੁਜ਼ਾਰ ਹਾਂ ਜੋ ਆਪਣੀ ਹੱਕ ਹਲਾਲ ਦੀ ਨੇਕ ਕਮਾਈ 'ਚੋਂ ਮਨੁੱਖਤਾ ਦੀ ਸੇਵਾ ਕਰਨ ਦਾ ਮੈਨੂੰ ਸੁਭਾਗ ਪ੍ਰਾਪਤ ਹੋਇਆ ਹੈ | ਉਨ੍ਹਾਂ ਕਿਹਾ ਕਿ ਮੇਰੇ ਵਲੋਂ ਕੀਤੀ ਜਾ ਰਹੀ ਹੜ੍ਹ ਪੀੜਤਾਂ ਦੀ ਇਹ ਸੇਵਾ ਪੀੜਤ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਤਾਂ ਨਹੀਂ ਕਰ ਸਕਦੀ ਪਰ ਉਨ੍ਹਾਂ ਦਾ ਦੁੱਖ ਵੰਡਾਉਣ 'ਚ ਕਿਸੇ ਹੱਦ ਤੱਕ ਸਹਾਈ ਹੋ ਸਕਦੀ ਹੈ | ਸ਼ਮਿੰਦਰ ਸਿੰਘ ਖਿੰਡਾ ਨੇ ਇਸ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਲਈ ਸਰਕਾਰੀ ਪੱਧਰ 'ਤੇ ਤੁਰੰਤ ਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਹਨ ਅਤੇ ਸਰਕਾਰ ਹਮੇਸ਼ਾ ਪੀੜਤਾਂ ਦੇ ਨਾਲ ਖੜ੍ਹੀ ਹੈ | ਸ਼ਮਿੰਦਰ ਖਿੰਡਾ ਨੇ ਦਾਅਵਾ ਕੀਤਾ ਕਿ ਪ੍ਰਸ਼ਾਸਨ ਅਤੇ ਸਰਕਾਰ ਨਾਲ ਮਿਲ ਕੇ ਪੀੜਤਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ ਅਗਲੀ ਖ਼ਬਰ ਆਸ਼ਾ ਵਰਕਰ ਫੈਸੀਲਿਟੇਟੇਰਜ਼ ਵਲੋਂ ਰੋਸ ਧਰਨਾ ਜਾਰੀ
Ad Position 24