21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹਲਕਾ ਵਿਧਾਇਕ ਰਜਨੀਸ਼ ਦਹੀਯਾ ਵਲੋਂ ਮਮਦੋਟ ਨੇੜਲੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Ad Position 21
No active advertisement
ਅਜੀਤ ਡੈਸਕ 31-08-2025
ਮਮਦੋਟ, 30 ਅਗਸਤ (ਸੁਖਦੇਵ ਸਿੰਘ ਸੰਗਮ)-ਆਮ ਆਦਮੀ ਪਾਰਟੀ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਵਲੋਂ ਮਮਦੋਟ ਬਲਾਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਹ ਕਸਬਾ ਮਮਦੋਟ ਨਾਲ ਲੱਗਦੇ ਪਿੰਡ ਦੋਨਾਂ ਰਹਿਮਤ ਵਾਲਾ ਤੇ ਸੇਠਾਂ ਵਾਲਾ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਡਿਊਟੀ 'ਤੇ ਤਾਇਨਾਤ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋਕਾਂ ਦੀ ਸੇਵਾ ਵਿਚ 24 ਘੰਟੇ ਹਾਜ਼ਰ ਰਹਿਣ ਦੀ ਸਖ਼ਤ ਹਦਾਇਤ ਕੀਤੀ | ਹਲਕਾ ਵਿਧਾਇਕ ਨੇ ਕਿਹਾ ਕਿ ਸਾਨੂੰ ਇਸ ਅÏਖੀ ਘੜੀ ਵਿਚ ਇਕ ਦੂਜੇ ਦਾ ਸਹਾਰਾ ਬਣਨ ਦੀ ਲੋੜ ਹੈ ਤੇ ਸੂਬਾ ਸਰਕਾਰ ਵੀ ਹੜ੍ਹ ਪ੍ਰਭਾਵਿਤ ਖੇਤਰ 'ਚੋਂ ਲੋਕਾਂ ਨੂੰ ਬਾਹਰ ਕੱਢਣ ਦੇ ਨਾਲ ਨਾਲ ਉਨ੍ਹਾਂ ਦੇ ਰਹਿਣ ਅਤੇ ਖਾਣ ਪੀਣ ਦੇ ਸੁਚੱਜੇ ਪ੍ਰਬੰਧ ਕਰਨ ਰਹੀ ਹੈ | ਇਸ ਮੌਕੇ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ, ਰਜਵੰਤ ਸਿੰਘ ਸੋਢੀ ਸਰਪੰਚ ਰਹੀਮੇ ਕੇ ਉਤਾੜ, ਮੇਹਰ ਸਿੰਘ ਦੋਨਾਂ ਰਹਿਮਤ ਵਾਲਾ, ਬਲਵਿੰਦਰ ਸਿੰਘ ਐਮ. ਸੀ. ਸੇਠਾਂ ਵਾਲਾ, ਡਾ. ਪਵਨ ਕੁਮਾਰ ਸੋਲੰਕੀ ਨਿੱਜੀ ਸਕੱਤਰ, ਅਜਮੇਰ ਸਿੰਘ ਸਰਪੰਚ ਮੁਰਕਵਾਲਾ, ਡਾ. ਰਣਜੀਤ ਸਿੰਘ ਸਰਪੰਚ ਤਰਾਂ ਵਾਲਾ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਸੱਤ ਰੋਜ਼ਾ ਵਰਕਸ਼ਾਪ ਸ਼ੁਰੂ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਨੇ ਜ਼ਰੂਰਤਮੰਦ ਲੜਕੀ ਦੀ ਕੀਤੀ ਆਰਥਿਕ ਮਦਦ
Ad Position 24