21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੌਮੀ ਖੇਡ ਦਿਵਸ ਮੌਕੇ ਹਾਕੀ ਫ਼ਿਰੋਜ਼ਪੁਰ ਨੇ ਕਰਵਾਇਆ ਹਾਕੀ ਦਾ ਦੋਸਤਾਨਾ ਮੈਚ

Ad Position 21
No active advertisement
ਅਜੀਤ ਡੈਸਕ 31-08-2025
ਫ਼ਿਰੋਜ਼ਪੁਰ, 30 ਅਗਸਤ (ਗੁਰਿੰਦਰ ਸਿੰਘ)-ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਉਣ ਲਈ ਸ਼ਹੀਦ ਭਗਤ ਸਿੰਘ ਸਟੇਡੀਅਮ ਸਥਿਤ ਐਸਟਰੋਟਰਫ ਹਾਕੀ ਮੈਦਾਨ ਵਿਖੇ ਸੰਭਾਵਿਤ ਖਿਡਾਰੀਆਂ ਵਿਚਾਲੇ ਦੋਸਤਾਨਾ ਮੈਚ ਕਰਵਾਇਆ ਗਿਆ, ਜਿਸ ਵਿਚ ਖਿਡਾਰੀਆਂ ਨੇ ਧਿਆਨ ਚੰਦ ਨੂੰ ਯਾਦ ਕਰਦਿਆਂ ਸ਼ਰਧਾ ਦੇ ਫ਼ੁਲ ਭੇਟ ਕੀਤੇ | ਹਾਕੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਹਾਕੀ ਕੋਚ ਮਨਮੀਤ ਸਿੰਘ ਰੂਬਲ ਨੇ ਦੱਸਿਆ ਕਿ ਇਸ ਮੌਕੇ ਮਲੇਰਕੋਟਲਾ ਦੇ ਐਸ. ਐਸ. ਪੀ. ਤੇ ਓਲੰਪੀਅਨ ਗਗਨ ਅਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦ ਕਿ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਰੈੱਡ ਕਰਾਸ ਦੇ ਸਾਬਕਾ ਸਕੱਤਰ ਅਸ਼ੋਕ ਬਹਿਲ, ਇੰਸਪੈਕਟਰ ਨਵੀਨ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਮੁੱਖ ਮਹਿਮਾਨ ਗਗਨ ਅਜੀਤ ਸਿੰਘ ਨੇ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹੌਸਲਾ ਵਧਾਇਆ | ਐੱਸ. ਐੱਸ. ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਉਹ ਖ਼ੁਦ ਹਾਕੀ ਦੇ ਓਲੰਪੀਅਨ ਹਨ ਤੇ ਇਸ ਮੈਦਾਨ ਵਿਚ ਖੇਡ ਕੇ ਇਸ ਮੁਕਾਮ 'ਤੇ ਪਹੁੰਚੇ ਹਨ | ਕੋਚ ਮਨਮੀਤ ਸਿੰਘ ਰੂਬਲ ਨੇ ਦੱਸਿਆ ਕਿ ਹਾਕੀ ਫ਼ਿਰੋਜ਼ਪੁਰ ਦੇ ਪ੍ਰਧਾਨ ਡਾ. ਅਨਿਰੁਧ ਗੁਪਤਾ ਦੀ ਅਗਵਾਈ ਹੇਠ ਹਰ ਰੋਜ਼ ਸੈਂਕੜੇ ਹਾਕੀ ਖਿਡਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਥੋਂ ਦੇ ਖਿਡਾਰੀ ਵੱਖ-ਵੱਖ ਚੈਂਪੀਅਨਸ਼ਿਪਾਂ ਤੇ ਮੁਕਾਬਲਿਆਂ ਵਿਚ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਰਹੇ ਹਨ | ਐਸੋਸੀਏਸ਼ਨ ਵਲੋਂ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਸਨਮਾਨਿਤ ਕੀਤਾ | ਐਸ. ਐਸ. ਪੀ ਗਗਨ ਅਜੀਤ ਨੇ ਸਾਰੇ ਖਿਡਾਰੀਆਂ ਨੂੰ ਖੇਡ ਕਿੱਟਾਂ, ਹਾਕੀ ਸਟਿਕਸ, ਖ਼ੁਰਾਕ 'ਚ ਬਦਾਮ ਭੇਟ ਕੀਤੇ | ਖਿਡਾਰੀਆਂ ਨੂੰ ਰਿਫਰੈਸ਼ਮੈਂਟ ਵੀ ਵੰਡੀ ਗਈ | ਇਸ ਮੌਕੇ ਸੇਵਾਮੁਕਤ ਖੇਡ ਅਫ਼ਸਰ ਐੱਚ. ਐੱਨ. ਐੱਸ. ਲਾਡੀ, ਅੰਤਰਰਾਸ਼ਟਰੀ ਖਿਡਾਰੀ ਨਵਸ਼ੇਰ ਸਿੰਘ, ਦਲੇਰ ਸਿੰਘ, ਡਾ. ਦਲਬੀਰ ਸਿੰਘ ਮਾਨ, ਰਾਮ ਲਾਲ ਫੱਤੂ, ਜੀਵਨ ਸ਼ਰਮਾ, ਅੰਸ਼ੂ ਸ਼ਰਮਾ, ਤੈਰਾਕੀ ਕੋਚ ਗਗਨ ਮਾਟਾ, ਲੱਕੀ, ਹਰਮੀਕ ਸਿੰਘ, ਸੁਨੀਲ ਕੁਮਾਰ, ਮਨਿੰਦਰ ਹਾਂਡਾ, ਜਸਪ੍ਰੀਤ ਸਿੰਘ ਬਾਬਾ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕਰਨਦੀਪ ਸਿੰਘ, ਗੁਰਸੇਵਕ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੌਰਾਨ ਪ੍ਰਭਾਵਿਤ ਪਿੰਡਾਂ ਦੇ ਦੁੱਧ ਉਤਪਾਦਕਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਵੇਰਕਾ ਮਿਲਕ ਪਲਾਂਟ ਫ਼ਿਰੋ... ਅਗਲੀ ਖ਼ਬਰ ਹੜ੍ਹਾਂ ਲਈ ਕੇਂਦਰ ਅਤੇ ਪੰਜਾਬ ਦੋਵੇਂ ਸਰਕਾਰਾਂ ਜ਼ਿੰਮੇਵਾਰ-ਸਿਮਰਨਜੀਤ ਸਿੰਘ ਮਾਨ
Ad Position 24