21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਆਸ਼ਾ ਵਰਕਰਾਂ ਦਾ ਅਬੋਹਰ ਦੇ ਸਰਕਾਰੀ ਹਸਪਤਾਲ ਵਿਖੇ ਧਰਨਾ 5ਵੇਂ ਦਿਨ ਵੀ ਜਾਰੀ

Ad Position 21
No active advertisement
ਅਜੀਤ ਡੈਸਕ 31-08-2025
ਅਬੋਹਰ, 30 ਅਗਸਤ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)-ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਦੇ ਕਨਵੀਨਰ ਦੇ ਸੱਦੇ ਤਹਿਤ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਰੋਸ ਪ੍ਰਦਰਸ਼ਨ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ | ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਦੇ ਪੰਜਾਬ ਪ੍ਰਧਾਨ ਸੰਤੋਸ਼ ਕੁਮਾਰੀ ਫ਼ਿਰੋਜ਼ਪੁਰ, ਬਲਕਰਨ ਕੌਰ ਅਬੋਹਰ ਪ੍ਰਧਾਨ, ਅੰਜੂ ਰਾਣੀ, ਕੁਲਜੀਤ ਕੌਰ, ਸਿਮਰਨ, ਗੁਰਮੇਲ ਕੌਰ, ਪਿੰਕੀ ਰਾਣੀ, ਜੁਗਨੂੰ, ਸੁਮਨ ਤੇ ਸੁਰਜੀਤ ਕੌਰ ਆਦਿ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਦਾ ਵਰਕਰਾਂ ਦੀਆਂ ਮੰਗਾਂ ਪ੍ਰਤੀ ਬਿਲਕੁਲ ਵੀ ਕੋਈ ਧਿਆਨ ਨਹੀਂ ਹੈ ਪਰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਨਰੇਗਾ ਆਗੂਆਂ ਦਰਸ਼ਨ ਸਿੰਘ ਲੁਬਾਣਾ, ਸਤੀਸ਼ ਰਾਣਾ, ਰਣਜੀਤ ਸਿੰਘ ਵਲੋਂ ਸਾਰਾ ਮਾਮਲਾ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਂਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ 'ਤੇ ਕਿਸੇ ਕਿਸਮ ਦੀ ਕੋਈ ਵੀ ਪ੍ਰਦਰਸ਼ਨ ਦੌਰਾਨ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਜਥੇਬੰਦੀ ਵਲ਼ੋਂ ਬਰਦਾਸ਼ਤ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ 31 ਅਗਸਤ ਤੋ ਪਹਿਲਾਂ ਮੀਟਿੰਗ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਸੰਗਰੂਰ 31 ਅਗਸਤ ਨੂੰ ਰੋਸ ਰੈਲੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾ ਵੱਲ ਹੁਣ ਵੀ ਧਿਆਨ ਨਾ ਦਿੱਤਾ ਗਿਆ ਤਾਂ ਪ੍ਰਦਰਸ਼ਨ ਦੇ ਰੂਪ ਬਦਲੇ ਜਾਣਗੇ, ਜਿਸ ਦੇ ਸਿੱਟਿਆਂ ਦੀ ਸਰਕਾਰ ਖ਼ੁਦ ਜ਼ਿੰਮੇਵਾਰ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਗੰਗਾਨਗਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਆਂਢੀ ਨੌਜਵਾਨ ਨੇ ਪਰਿਵਾਰਕ ਮੈਂਬਰਾਂ ਸਣੇ ਕੀਤਾ ਗੁਆਂਢੀ ਦੀਆਂ ਲੜਕੀਆਂ ਉੱਪਰ ਹਮਲਾ <br/>
Ad Position 24