21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ੍ਰੀ ਗੁਰੂ ਰਵਿਦਾਸ ਗੁਰੂ ਘਰ ਦੀ ਚਾਰ ਦੀਵਾਰੀ ਢਾਹੁਣ 'ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ

Ad Position 21
No active advertisement
ਅਜੀਤ ਡੈਸਕ 31-08-2025
ਫ਼ਾਜ਼ਿਲਕਾ, 30 ਅਗਸਤ (ਅਮਰਜੀਤ ਸ਼ਰਮਾ)-ਫਿਲੌਰ ਵਿਖੇ ਪੈਂਦੇ ਪਿੰਡ ਧੁਲੇ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰੂ ਘਰ ਦੀ ਚਾਰ ਦੀਵਾਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਢਾਏ ਜਾਣ ਦੇ ਵਿਰੋਧ 'ਚ ਬਹੁਜਨ ਸਮਾਜ ਪਾਰਟੀ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪ੍ਰਧਾਨ ਗਿਆਨ ਚੰਦ ਦੀ ਅਗਵਾਈ ਹੇਠ ਪੰਜਾਬ ਦੇ ਗਵਰਨਰ ਦੇ ਨਾਂਅ ਦਾ ਇਕ ਮੰਗ ਪੱਤਰ ਡੀ.ਸੀ.ਦਫ਼ਤਰ ਵਿਖੇ ਸੌਂਪਿਆ | ਵਫ਼ਦ ਵਿਚ ਸ਼ਾਮਿਲ ਭਜਨ ਲਾਲ ਕੰਬੋਜ ਜ਼ੋਨ ਇੰਚਾਰਜ, ਜ਼ਿਲ੍ਹਾ ਪ੍ਰਧਾਨ ਗਿਆਨ ਚੰਦ, ਸਕੱਤਰ ਸਤੀਸ਼ ਮੋਹਲ਼ਾ, ਬਨ੍ਹਵਾਰੀ ਲਾਲ, ਪਾਲਾ ਰਾਮ, ਰਿੰਕੂ ਕੁਮਾਰ, ਰਾਮ ਕ੍ਰਿਸ਼ਨ ਨਿਰਭੈ ਸਿੰਘ ਪ੍ਰਧਾਨ ਜਲਾਲਾਬਾਦ, ਨਾਨਕ ਪ੍ਰਕਾਸ਼ ਪ੍ਰਧਾਨ ਫ਼ਾਜ਼ਿਲਕਾ, ਬਲਵੀਰ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਨਰੇਸ਼ ਕੁਮਾਰ, ਪ੍ਰਕਾਸ਼ ਕੁਮਾਰ ਆਦਿ ਨੇ ਕਿਹਾ ਕਿ ਪਿੰਡ ਧੁਲੇ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰੂ ਘਰ ਦੀ ਚਾਰ ਦੀਵਾਰੀ ਨੂੰ ਢਾਹ ਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ | ਉਨ੍ਹਾਂ ਕਿਹਾ ਕਿ ਬੀ.ਡੀ.ਪੀ.ਓ. ਫਲੋਰ ਨੇ ਬਿਨ੍ਹਾਂ ਤੱਥਾਂ ਦੀ ਪੜਤਾਲ ਕੀਤੇ ਹੀ ਇਸ ਜਗ੍ਹਾ 'ਤੇ ਗੁਰੂ ਘਰ ਦੀ ਬਣੀ ਚਾਰ ਦੀਵਾਰੀ ਨੂੰ ਢਾਹੁਣ ਦੀ ਰਿਪੋਰਟ ਬਣਾ ਕੇ ਡੀ.ਡੀ.ਪੀ.ਓ.ਜਲੰਧਰ ਨੂੰ ਭੇਜ ਦਿੱਤੀ | ਜਿਸ ਤੋਂ ਬਾਅਦ ਡੀ.ਸੀ.ਜਲੰਧਰ ਨੇ ਪਿੰਡ ਦੇ ਲੋਕਾਂ ਨੂੰ ਬਿਨ੍ਹਾਂ ਸੁਣੇ ਤੇ ਬਿਨ੍ਹਾਂ ਨਿਸ਼ਾਨਦੇਹੀ ਕਰਵਾਏ ਭਾਰੀ ਪੁਲਿਸ ਫੋਰਸ ਭੇਜ ਕੇ ਚਾਰ ਦੀਵਾਰੀ ਨੂੰ ਢਾਹ ਦਿੱਤਾ | ਜਿਸ ਨਾਲ ਸ੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਕਾਰਵਾਈ ਨੂੰ ਅੰਜਾਮ ਦੇਣ ਵਾਲੇ ਲੋਕਾਂ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਕਾਰਵਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਪਿੰਡ ਮੁੱਠਿਆਂਵਾਲਾ ਦੀ ਪ੍ਰਸ਼ਾਸਨ ਲਵੇ ਸਾਰ ਅਗਲੀ ਖ਼ਬਰ ਗੰਗਾਨਗਰ ਦੇ ਗੁਰਦੁਆਰਾ ਬਾਬਾ ਦੀਪ ਸਿੰਘ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
Ad Position 24