21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਹੜ੍ਹ ਪੀੜਤ ਪਿੰਡ ਮੁੱਠਿਆਂਵਾਲਾ ਦੀ ਪ੍ਰਸ਼ਾਸਨ ਲਵੇ ਸਾਰ

Ad Position 21
No active advertisement
ਅਜੀਤ ਡੈਸਕ 31-08-2025
ਮੱਲਾਂਵਾਲਾ, 30 ਅਗਸਤ (ਬਲਬੀਰ ਸਿੰਘ ਜੋਸਨ)-ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਮੀਤ ਪ੍ਰਧਾਨ ਚਮਕੌਰ ਸਿੰਘ ਉਸਮਾਨਵਾਲਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਦਿੱਤੀ ਜਾ ਰਹੀ ਪੰਜਾਬ ਸਰਕਾਰ ਵਲੋਂ ਘਰੇਲੂ ਰਾਸ਼ਨ, ਪਸ਼ੂਆਂ ਲਈ ਫੀਡ, ਮੈਡੀਕਲ ਦਵਾਈਆਂ, ਪਾਣੀ ਆਦਿ ਦੀਆਂ ਸਹੂਲਤਾਂ ਪਿੰਡ ਮੁਠਿਆਂਵਾਲਾ ਨੂੰ ਅਜੇ ਤੱਕ ਨਸੀਬ ਨਹੀਂ ਹੋਈਆਂ ਅਤੇ ਨਾ ਹੀ ਕੋਈ ਪ੍ਰਸ਼ਾਸਨ ਦਾ ਅਧਿਕਾਰੀ ਉਨ੍ਹਾਂ ਦੇ ਪਿੰਡ ਕੋਈ ਸਾਰ ਲੈਣ ਵਾਸਤੇ ਆਇਆ ਹੈ | ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ 20 ਦਿਨ ਤੋਂ ਪਿੰਡਾਂ 'ਚ ਹੜ੍ਹ ਦਾ ਪਾਣੀ ਚੱਲ ਰਿਹਾ ਹੈ ਅਤੇ ਕਿਸਾਨਾਂ ਦੀਆਂ ਫਸਲਾਂ ਖ਼ਰਾਬ ਹੋ ਚੁੱਕੀਆਂ ਨੇ ਨਾ ਕੋਈ ਪਸ਼ੂਆਂ ਨੂੰ ਪਾਉਣ ਵਾਸਤੇ ਚਾਰਾ ਅਤੇ ਨਾ ਹੀ ਫੀਡ ਹੈ | ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਘਰੇਲੂ ਰਾਸ਼ਨ ਪਸੂਆਂ ਵਾਸਤੇ ਚਾਰਾ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ | ਇਸ ਮੌਕੇ ਇਕਾਈ ਪ੍ਰਧਾਨ ਬਲਵਿੰਦਰ ਸਿੰਘ, ਕਾਲਾ ਸਿੰਘ, ਗੁਰਬਚਨ ਸਿੰਘ, ਜਗਤਾਰ ਸਿੰਘ, ਪ੍ਰਗਟ ਸਿੰਘ ਸਾਬਕਾ ਸਰਪੰਚ, ਮਨਜੀਤ ਸਿੰਘ, ਨਿਸ਼ਾਨ ਸਿੰਘ, ਪ੍ਰੀਤਮ ਸਿੰਘ, ਕਸ਼ਮੀਰ ਸਿੰਘ, ਲਾਲ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ ਆਦਿ ਕਿਸਾਨ ਹਾਜ਼ਰ ਸਨ |
ਪਿੰਡ ਮੁਠਿਆਂਵਾਲਾ ਦੇ ਕਿਸਾਨ ਤੇ ਹੜ੍ਹ ਪੀੜਤ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਿੰਡਾਂ 'ਚ ਰਾਸ਼ਨ ਤੇ ਚਾਰਾ ਪਹੁੰਚਾਉਣ ਦੀ ਅਪੀਲ ਕਰਦੇ ਹੋਏ | ਤਸਵੀਰ-ਬਲਬੀਰ ਸਿੰਘ ਜੋਸਨ


Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਗੁਰੂ ਘਰ ਦੀ ਚਾਰ ਦੀਵਾਰੀ ਢਾਹੁਣ 'ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ
Ad Position 24