21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੇ ਭਾਜਪਾ ਖ਼ਿਲਾਫ਼ ਆਰੰਭੀ ਜਾਗਰੂਕਤਾ ਮੁਹਿੰਮ

Ad Position 21
No active advertisement
ਅਜੀਤ ਡੈਸਕ 31-08-2025
ਜ਼ੀਰਾ, 30 ਅਗਸਤ (ਪ੍ਰਤਾਪ ਸਿੰਘ ਹੀਰਾ)-ਆਮ ਆਦਮੀ ਪਾਰਟੀ ਵਲੋਂ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਖ਼ਿਲਾਫ਼ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੀ ਹਲਕਾ ਕੋਆਰਡੀਨੇਟਰ ਸ਼ਿਵਰਾਜ ਕੌਰ ਸੰਧੂ ਵਲੋਂ ਪਿੰਡ ਬੋਗੇਵਾਲਾ ਵਿਖੇ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਸੂਬੇ ਵਿਚ 55 ਲੱਖ ਲੋਕਾਂ ਨੂੰ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਜੋ ਇਕ ਸੋਚੀ ਸਮਝੀ ਸਾਜ਼ਿਸ਼ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਸਾਜ਼ਿਸ਼ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਗਈ ਹੈ, ਜਿਸ ਨੂੰ ਹਰਗਿਜ਼ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਅੰਨਦਾਤਾ ਦੀ ਧਰਤੀ ਹੈ, ਪੰਜਾਬ ਸਰਕਾਰ ਵਲੋਂ ਕੇਂਦਰ ਦੇ ਇਸ ਫ਼ੈਸਲੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਘਰ ਦਾ ਚੁੱਲ੍ਹਾ ਬਲਨ ਤੋਂ ਵਾਂਝਾ ਨਹੀਂ ਹੋਣ ਦਿੱਤਾ ਜਾਵੇਗਾ, ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋੜਵੰਦ ਲੋਕਾਂ ਦਾ ਇਕ ਵੀ ਰਾਸ਼ਨ ਕਾਰਡ ਕੱਟਣ ਨਹੀਂ ਦਿੱਤਾ ਜਾਵੇਗਾ, ਗ਼ਰੀਬਾਂ ਦਾ ਰਾਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਜਗਤਾਰ ਸਿੰਘ ਬਲਾਕ ਪ੍ਰਧਾਨ, ਪਿੰਡ ਬੋਗੇਵਾਲਾ ਦੇ ਸਰਪੰਚ ਪਿ੍ਤਪਾਲ ਸਿੰਘ, ਗੁਰਮੇਜ ਸਿੰਘ ਪੰਚਾਇਤ ਮੈਂਬਰ, ਹਰਪ੍ਰੀਤ ਸਿੰਘ, ਨਿਰਮਲ ਸਿੰਘ ਸਾਬਕਾ ਸਰਪੰਚ, ਸ਼ੁਮਾਰ ਸਿੰਘ, ਬਲਵਿੰਦਰ ਸਿੰਘ, ਅਜਮੇਰ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਪਿੰਡ ਮੁੱਠਿਆਂਵਾਲਾ ਦੀ ਪ੍ਰਸ਼ਾਸਨ ਲਵੇ ਸਾਰ ਅਗਲੀ ਖ਼ਬਰ ਡੀ.ਸੀ ਤੇ ਐੱਸ.ਐੱਸ.ਪੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲਿਆ ਜਾਇਜ਼ਾ
Ad Position 24