21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮੰਗਾਂ ਦੀ ਪੂਰਤੀ ਸੰਬੰਧੀ ਆਸ਼ਾ ਵਰਕਰਜ਼ ਫੈਸੀਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਦਾ ਪ੍ਰਦਰਸ਼ਨ ਜਾਰੀ

Ad Position 21
No active advertisement
ਅਜੀਤ ਡੈਸਕ 31-08-2025
ਫ਼ਿਰੋਜ਼ਪੁਰ, 30 ਅਗਸਤ (ਕੁਲਬੀਰ ਸਿੰਘ ਸੋਢੀ)-ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਦਾ ਸੂਬਾ ਸਰਕਾਰ ਵਿਰੁੱਧ ਮੰਗਾਂ ਦੀ ਪੂਰਤੀ ਨੂੰ ਲੈ ਕੇ ਸੂਬਾ ਪੱਧਰ ਤੇ ਹਸਪਤਾਲਾਂ ਦੇ ਕੰਮ ਕਾਜ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸੇ ਲੜੀ ਦੇ ਚੱਲਦੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਸਾਂਝਾ ਮੋਰਚਾ ਪੰਜਾਬ ਵਲੋਂ ਧਰਨਾ ਦਿੱਤਾ ਗਿਆ | ਕਨਵੀਨਰ ਅਮਰਜੀਤ ਕੌਰ ਰਣ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਦਾ ਵਰਕਰਜ਼ ਦੀਆਂ ਮੰਗਾਂ ਤੇ ਮੁਸ਼ਕਲਾਂ ਪ੍ਰਤੀ ਬਿਲਕੁਲ ਵੀ ਕੋਈ ਧਿਆਨ ਨਹੀਂ ਹੈ | ਪੈਨਸ਼ਨਰਾਂ ਅਤੇ ਨਰੇਗਾ ਆਗੂਆਂ ਦਰਸ਼ਨ ਸਿੰਘ ਲੁਬਾਣਾ, ਸਤੀਸ਼ ਰਾਣਾ, ਰਣਜੀਤ ਸਿੰਘ ਰਾਣਵਾ ਵੱਲੋਂ ਵੀ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਜੇਕਰ ਆਸ਼ਾ ਵਰਕਰਜ਼ ਫੈਸੀਲਿਟੇਟਰਜ਼ ਤੇ ਕਿਸੇ ਕਿਸਮ ਦੀ ਕੋਈ ਵੀ ਪ੍ਰਦਰਸ਼ਨ ਦੌਰਾਨ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਜਥੇਬੰਦੀ ਬਰਦਾਸ਼ਤ ਨਹੀਂ ਕਰੇਗੀ | ਜ਼ਿਲ੍ਹਾ ਪ੍ਰਧਾਨ ਰਾਜਵੰਤ ਕੌਰ ਨੇ ਕਿਹਾ ਕਿ 31 ਅਗਸਤ ਤੋਂ ਪਹਿਲਾਂ ਮੀਟਿੰਗ ਬੁਲਾ ਕੇ ਹੱਲ ਨਾ ਕੀਤਾ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਲਕੇ ਸੰਗਰੂਰ ਵਿਖੇ 31 ਅਗਸਤ ਨੂੰ ਰੋਸ ਰੈਲੀ ਕੀਤੀ ਜਾਵੇਗੀ, ਜੇਕਰ ਫਿਰ ਵੀ ਹੱਲ ਨਾ ਹੋਇਆ ਤਾਂ ਪੱਕੇ ਮੋਰਚੇ ਦਾ ਐਲਾਨ ਮੌਕੇ 'ਤੇ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਆਸ਼ਾ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਣੀ ਦੀ ਮਾਰ ਹੇਠ ਆਈ ਜੇ.ਸੀ.ਪੀ ਹੁਸੈਨੀਵਾਲਾ ਦਾ ਡੀ.ਸੀ ਅਤੇ ਡੀ.ਆਈ.ਜੀ ਬੀ.ਐੱਸ.ਐੱਫ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਪੰਜਾਬ ਕਾਂਗਰਸ ਪ੍ਰਧਾਨ ਨੇ ਹਲਕਾ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ
Ad Position 24