21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪਾਣੀ ਦੀ ਮਾਰ ਹੇਠ ਆਈ ਜੇ.ਸੀ.ਪੀ ਹੁਸੈਨੀਵਾਲਾ ਦਾ ਡੀ.ਸੀ ਅਤੇ ਡੀ.ਆਈ.ਜੀ ਬੀ.ਐੱਸ.ਐੱਫ ਨੇ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 31-08-2025
ਫ਼ਿਰੋਜ਼ਪੁਰ, 30 ਅਗਸਤ (ਗੁਰਿੰਦਰ ਸਿੰਘ)-ਬੀ.ਐੱਸ.ਐੱਫ ਦੀ ਸਰਹੱਦੀ ਚੌਂਕੀ ਸਤਪਾਲ ਏਰੀਆ ਵਿਚ ਡਿਫੈਂਸ ਬੰਨ੍ਹ ਦੇ ਟੁੱਟਣ ਨਾਲ ਪਾਕਿਸਤਾਨ ਤੋਂ ਮੁੜ ਕੇ ਭਾਰਤੀ ਖੇਤਰ ਵਿਚ ਦਾਖਲ ਹੋਏ ਦਰਿਆ ਸਤਲੁਜ ਦੇ ਪਾਣੀ ਵਲੋਂ ਲਪੇਟ ਵਿਚ ਲਈ ਜੁਆਇੰਟ ਚੈੱਕ ਪੋਸਟ ਹੁਸੈਨੀਵਾਲਾ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਤੇ ਡਿਪਟੀ ਇੰਸਪੈਕਟਰ ਜਨਰਲ ਬੀ.ਐੱਸ.ਐੱਫ ਹੁਸੈਨੀਵਾਲਾ ਪਹੁੰਚੇ | ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਨੇ ਕਿਹਾ ਕਿ ਸੂਚਨਾ ਮਿਲੀ ਸੀ ਕਿ ਹੁਸੈਨੀਵਾਲਾ ਵਿਖੇ ਪਾਣੀ ਭਰ ਗਿਆ ਹੈ, ਪਰ ਮੌਕੇ ਤੇ ਪਹੁੰਚ ਕੇ ਦੇਖਿਆ ਤਾਂ ਹਾਲਾਤ ਕਾਫ਼ੀ ਨਾਜ਼ੁਕ ਸਨ | ਉਨ੍ਹਾਂ ਦੱਸਿਆ ਕਿ ਫ਼ਿਲਹਾਲ ਹੁਸੈਨੀਵਾਲਾ ਵਿਖੇ ਰੋਜ਼ਾਨਾ ਹੋਣ ਵਾਲੀ ਰੀਟਰੀਟ ਸੈਰੇਮਨੀ ਨੂੰ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਦੋਨੋਂ ਹੈੱਡ ਤੋਂ ਪਾਣੀ ਦਾ ਪੱਧਰ ਸਥਿਰ ਚੱਲ ਰਿਹਾ ਹੈ, ਪਰ ਪਾਣੀ ਦੇ ਤੇਜ਼ ਵਹਾਅ ਨੂੰ ਦੇਖਦੇ ਹੋਏ ਉਕਤ ਇਲਾਕਾ ਫ਼ੌਜ ਦੇ ਹਵਾਲੇ ਕਰਕੇ ਜੰਗੀ ਪੱਧਰ 'ਤੇ ਕੰਮ ਕਰਵਾਇਆ ਜਾਵੇਗਾ ਤਾਂ ਜੋ ਪਾਣੀ ਅੱਗੇ ਬੀ.ਓ.ਪੀ ਤੱਕ ਨਾ ਪਹੁੰਚ ਸਕੇ | ਉਨ੍ਹਾਂ ਦੱਸਿਆ ਕਿ ਹਜ਼ਾਰਾਂ ਸਿੰਘ ਵਾਲਾ ਵਿਖੇ ਵੀ ਦੋ ਕੋਸ਼ਿਸ਼ਾਂ ਅਸਫਲ ਹੋਣ ਤੋਂ ਬਾਅਦ ਇਹ ਕੰਮ ਵੀ ਫੌਜ ਦੇ ਸਪੁਰਦ ਕਰ ਦਿੱਤਾ ਗਿਆ ਹੈ | ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਦਾ ਪੱਧਰ ਦੇਖਣ ਲਈ ਨਾ ਆਉਣ | ਉਹ ਜਿੱਥੇ ਵੀ ਹਨ | ਜਿਸ ਪੁਜ਼ੀਸ਼ਨ ਵਿਚ ਹਨ, ਉੱਥੇ ਰਹਿਣ ਜੇਕਰ ਕਿਸੇ ਤਰ੍ਹਾਂ ਦੀ ਜਾਣਕਾਰੀ ਲੈਣਾ ਚਾਹੁੰਦੇ ਹਨ ਤਾਂ ਉਹ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਜਮਾਲਪੁਰ ਪੁਲਿਸ ਨੇ ਕਾਬੂ ਕੀਤਾ ਸ਼ਰਾਬ ਤਸਕਰ ਅਗਲੀ ਖ਼ਬਰ ਮੰਗਾਂ ਦੀ ਪੂਰਤੀ ਸੰਬੰਧੀ ਆਸ਼ਾ ਵਰਕਰਜ਼ ਫੈਸੀਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਦਾ ਪ੍ਰਦਰਸ਼ਨ ਜਾਰੀ
Ad Position 24